ਅੰਮ੍ਰਿਤਸਰ ਵਿਚ ਕੋਰੋਨਾ ਕਾਰਣ 37ਵੀਂ ਮੌਤ, 25 ਨਵੇਂ ਮਾਮਲੇ ਆਏ ਸਾਹਮਣੇ

Friday, Jun 26, 2020 - 08:33 PM (IST)

ਅੰਮ੍ਰਿਤਸਰ ਵਿਚ ਕੋਰੋਨਾ ਕਾਰਣ 37ਵੀਂ ਮੌਤ, 25 ਨਵੇਂ ਮਾਮਲੇ ਆਏ ਸਾਹਮਣੇ

ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਦੀ ਰਫ਼ਤਾਰ ਤੇਜ਼ ਹੁੰਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਜਿੱਥੇ ਇਕ ਹੋਰ ਕੋਰੋਨਾ ਮਹਾਮਾਰੀ ਨਾਲ ਪੀੜਤ ਮਰੀਜ਼ ਦੀ ਮੌਤ ਹੋ ਗਈ, ਉਥੇ ਹੀ 25 ਨਵੇਂ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ ਵਿਚ ਹੁਣ ਕੋਰੋਨਾ ਮਰੀਜ਼ਾਂ ਦਾ ਅੰਕੜਾ 896 'ਤੇ ਪਹੁੰਚ ਗਿਆ ਹੈ। ਵਾਇਰਸ ਕਮਿਊਨਿਟੀ ਵਿਚ ਪੂਰੀ ਤਰ੍ਹਾਂ ਫੈਲ ਚੁੱਕਾ ਹੈ ਅਤੇ ਰੋਜ਼ਾਨਾ ਆਪਣਾ ਭਿਆਨਕ ਰੂਪ ਦਿਖਾ ਰਿਹਾ ਹੈ। ਪੰਜਾਬ ਵਿਚ ਸਭ ਤੋਂ ਜ਼ਿਆਦਾ ਕੋਰੋਨਾ ਦੇ ਮਾਮਲੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਹੀ ਸਾਹਮਣੇ ਆ ਰਹੇ ਹਨ ਅਤੇ ਜ਼ਿਲ੍ਹੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਦਰ ਵੀ ਸਭ ਤੋਂ ਵੱਧ ਹੈ। 

ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਪ੍ਰਕੋਪ ਕਾਰਣ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, 4 ਦਿਨ ਲੱਗੇਗਾ ਸਖ਼ਤ ਲਾਕਡਾਊਨ 

ਅੰਮ੍ਰਿਤਸਰ ਜ਼ਿਲ੍ਹੇ ਵਿਚ ਜਿੱਥੇ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 896 ਹੋ ਗਈ ਹੈ, ਉਥੇ ਹੀ 571 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ ਜਦਕਿ 37 ਮਰੀਜ਼ਾਂ ਦੀ ਕੋਰੋਨਾ ਕਾਰਣ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 289 ਮਰੀਜ਼ ਅਜੇ ਵੀ ਐਕਟਿਵ ਹਨ।

ਇਹ ਵੀ ਪੜ੍ਹੋ : ਮੰਤਰੀਆਂ ਨਾਲ ਖਹਿਬੜਨ ਵਾਲੇ ਕਰਨ ਅਵਤਾਰ ਸਿੰਘ ਦੀ ਮੁੱਖ ਸਕੱਤਰ ਦੇ ਅਹੁਦੇ ਤੋਂ ਛੁੱਟੀ  


author

Gurminder Singh

Content Editor

Related News