ਕੋਰੋਨਾ ਨਾਲ ਏ. ਐੱਸ. ਆਈ. ਦੀ ਮੌਤ

03/09/2021 6:14:28 PM

ਬਠਿੰਡਾ (ਵਰਮਾ)- ਕੋਰੋਨਾ ਮਹਾਮਾਰੀ ਨਾਲ ਪੰਜਾਬ ਪੁਲਸ ਦੇ ਇਕ ਏ. ਐੱਸ. ਆਈ. ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਧੋਬੀਆਣਾ ਬਸਤੀ ਵਾਸੀ 53 ਸਾਲਾ ਉਕਤ ਏ. ਐੱਸ. ਆਈ. ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ 16 ਫਰਵਰੀ ਨੂੰ ਡੀ. ਐੱਮ. ਸੀ. ਲੁਧਿਆਣਾ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਬੀਤੀ ਰਾਤ ਉਨ੍ਹਾਂ ਨੇ ਦਮ ਤੋੜ ਦਿੱਤਾ। ਉਕਤ ਏ. ਐੱਸ. ਆਈ, ਐੱਸ. ਪੀ. ਲੁਧਿਆਣਾ ਦਫਤਰ ’ਚ ਤਾਇਨਾਤ ਸੀ। ਮੌਤ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਦੇ ਮੈਂਬਰ ਲੁਧਿਆਣਾ ਪਹੁੰਚੇ ਅਤੇ ਲਾਸ਼ ਨੂੰ ਬਠਿੰਡਾ ਲਿਆਂਦਾ।

ਮੰਗਲਵਾਰ ਨੂੰ ਸੰਸਥਾ ਵਲੋਂ ਉਨ੍ਹਾਂ ਦੇ ਪਰਿਵਾਰ ਦੀ ਮੌਜੂਦਗੀ ’ਚ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪੁਲਸ ਦੀ ਇਕ ਟੁਕੜੀ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ। ਇਸ ਮੌਕੇ ਸਹਾਰਾ ਦੀ ਟੀਮ ਦੇ ਜੱਗਾ, ਮਨੀ ਕਰਨ, ਰਜਿੰਦਰ ਕੁਮਾਰ, ਗੁਰਵਿੰਦਰ ਬਿੰਦੀ, ਸਹਾਰਾ ਪ੍ਰਧਾਨ ਵਿਜੇ ਗੋਇਲ ਆਦਿ ਮੌਜੂਦ ਸਨ।

Gurminder Singh

This news is Content Editor Gurminder Singh