8 ਸਾਲਾ ਬੱਚੇ ਸਮੇਤ 5 ਹੋਰ ਜਨਾਨੀਆਂ ਆਈਆਂ ਕੋਰੋਨਾ ਪਾਜ਼ੇਟਿਵ
Friday, Jul 24, 2020 - 06:30 PM (IST)
ਬੁਢਲਾਡਾ (ਬਾਂਸਲ) : ਪਿਛਲੇ ਦਿਨੀਂ ਸਥਾਨਕ ਸ਼ਹਿਰ ਸਮੇਤ ਨਾਲ ਲੱਗਦੇ ਪਿੰਡ ਚੱਕ ਭਾਈਕੇ, ਕਲੀਪੁਰ ਅਤੇ ਬਰੇਟਾ ਅਤੇ ਸਥਾਨਕ ਸ਼ਹਿਰ ਦੇ 17 ਲੋਕਾਂ ਦੇ ਕੋਰੋਨਾ ਪਾਜ਼ੇਟਿਵ ਮਾਮਲੇ ਆਉਣ ਨਾਲ ਜਿੱਥੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਸੀ। ਉੱਥੇ ਹੀ ਲੋਕ ਆਪਣੇ ਆਪ ਨੂੰ ਘਰਾਂ ਵਿਚ ਬੰਦ ਰੱਖਣ ਲਈ ਮਜਬੂਰ ਹੋ ਰਹੇ ਹਨ ਅਤੇ ਲੋਕਾਂ ਦਾ ਡਰ ਖ਼ਤਮ ਨਹੀਂ ਹੋ ਰਿਹਾ ਸੀ ਕਿ ਅੱਜ ਫਿਰ ਇੱਥੋਂ 4 ਕਿਲੋਮੀਟਰ ਦੂਰ ਪਿੰਡ ਚੱਕ ਭਾਈਕੇ ਵਿਚ ਇਕ ਬੱਚੇ ਸਮੇਤ 5 ਜਨਾਨੀਆਂ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਉਣ ਨਾਲ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਸਿਹਤ ਵਿਭਾਗ ਵੱਲੋਂ ਇਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੇ 57 ਨਵੇਂ ਮਾਮਲੇ ਆਏ ਸਾਹਮਣੇ
ਹਲਕੇ ਵਿਚ ਹੁਣ ਤੱਕ 21 ਕੋਰੋਨਾ ਮਾਮਲੇ ਸਾਹਮਣੇ ਆ ਚੁੱਕੇ ਹਨ। ਵਰਣਨਯੋਗ ਹੈ ਕਿ ਸਿਹਤ ਵਿਭਾਗ ਦੀ ਇਕ ਮਹੀਲਾ ਮੁਲਾਜ਼ਮ ਜੋ ਪਿੰਡ ਚੱਕ ਭਾਈਕੇ ਦੀ ਰਹਿਣ ਵਾਲੀ ਹੈ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਉਸਦੇ ਸੰਪਰਕ ਵਿਚ ਆਉਣ ਵਾਲੇ 4 ਹੋਰ ਲੋਕਾਂ ਦੇ ਟੈਸਟ ਪਾਜ਼ੇਟਿਵ ਆ ਗਏ ਸਨ ਜਿਸ 'ਤੇ ਸਿਹਤ ਵਿਭਾਗ ਵੱਲੋਂ ਡਾ. ਰਣਜੀਤ ਰਾਏ ਦੀ ਅਗਵਾਈ ਹੇਠ ਪਿੰਡ ਵਿਚ ਫਤਿਹ ਮਿਸ਼ਨ ਤਹਿਤ ਕੈਂਪ ਲਗਾ ਕੇ 592 ਲੋਕਾ ਦੇ ਨਮੂਨੇ ਲਏ ਗਏ ਜਿਨ੍ਹਾਂ ਵਿਚੋਂ ਅੱਜ 6 ਲੋਕ ਪਾਜ਼ੇਟਿਵ ਪਾਏ ਗਏ ਹਨ। ਡੀ. ਐੱਸ. ਪੀ. ਬੁਢਲਾਡਾ ਬਲਜਿੰਦਰ ਸਿੰਘ ਪੰਨੂੰ ਨੇ ਲੋਕਾਂ ਨੂੰ ਇਹਤਿਆਤ ਵਰਤਣ ਦੀ ਸਖ਼ਤ ਹਦਾਇਤ ਦਿੱਤੀ ਹੈ।
ਇਹ ਵੀ ਪੜ੍ਹੋ : ਲੁੱਟ-ਖੋਹ ਕਰਨ ਆਏ ਲੁਟੇਰਿਆਂ ਨਾਲ ਡਟ ਕੇ ਭਿੜਿਆ ਬਾਬਾ, ਅੰਤ ਗੁਆਈ ਜਾਨ (ਦੇਖੋ ਤਸਵੀਰਾਂ)