ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਭਾਈ ਦਾਦੂਵਾਲ ਨੇ ਹਸਪਤਾਲ ''ਚੋਂ ਜਾਰੀ ਕੀਤੀ ਵੀਡੀਓ, ਕੈਪਟਨ ਨਿਸ਼ਾਨੇ ''ਤੇ

Saturday, Sep 05, 2020 - 06:28 PM (IST)

ਤਲਵੰਡੀ ਸਾਬੋ (ਮੁਨੀਸ਼) : ਬੀਤੇ ਦਿਨੀਂ ਕੋਰੋਨਾ ਪਾਜ਼ੇਟਿਵ ਆਉਣ ਉਪਰੰਤ ਇਕ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਹਸਪਤਾਲ ਵਿਚੋਂ ਇਕ ਵੀਡੀਓ ਜਾਰੀ ਕਰਕੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਨਿਸ਼ਾਨੇ ਬਿੰਨ੍ਹੇ ਹਨ। ਭਾਈ ਦਾਦੂਵਾਲ ਨੇ ਜਿੱਥੇ ਪੰਜਾਬ ਦੇ ਸਾਬਕਾ ਪੁਲਸ ਮੁਖੀ ਸੁਮੇਧ ਸੈਣੀ ਨੂੰ ਸਿੱਖ ਨੌਜਵਾਨਾਂ ਦਾ ਕਾਤਲ ਦੱਸਦੇ ਹੋਏ ਸਰਕਾਰ ਤੋਂ ਉਸਨੂੰ ਮੌਜੂਦਾ ਮਾਮਲੇ ਦੇ ਚੱਲਦਿਆਂ ਤੁਰੰਤ ਗ੍ਰਿਫ਼ਤਾਰ ਕਰਕੇ ਅਦਾਲਤ ਦੇ ਕਟਹਿਰੇ ਵਿਚ ਖੜ੍ਹਾਉਣ ਦੀ ਮੰਗ ਕੀਤੀ ਹੈ, ਉਥੇ ਹੀ ਉਨ੍ਹਾਂ ਦਲਿਤ ਵਿਦਿਆਰਥੀਆਂ ਦੇ ਵਜ਼ੀਫੇ ਵਿਚ ਘੋਟਾਲੇ ਵਰਗੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਾਮ ਸਾਧੂ ਸਿੰਘ ਅਤੇ ਕੰਮ ਡਾਕੂਆਂ ਵਾਲੇ ਹਨ। 

ਇਹ ਵੀ ਪੜ੍ਹੋ :  ਗੁਰਦਾਸਪੁਰ 'ਚ ਨੌਜਵਾਨ ਨੂੰ ਗੋਲੀ ਮਾਰ ਕੇ ਖੋਹੀ ਵਰਨਾ ਕਾਰ, ਪੁਲਸ ਨੇ ਜਾਰੀ ਕੀਤਾ ਅਲਰਟ

ਭਾਈ ਦਾਦੂਵਾਲ ਨੇ ਕਿਹਾ ਕਿ ਨਿਸ਼ਾਨ ਸਾਹਿਬ ਲਾਉਣ ਵਾਲਿਆਂ ਨੂੰ ਤਾਂ ਕੈਪਟਨ ਸਰਕਾਰ ਬਹੁਤ ਜਲਦੀ ਗ੍ਰਿਫ਼ਤਾਰ ਕਰ ਲੈਂਦੀ ਹੈ ਜਦਕਿ ਬੇਕਸੂਰਾਂ ਨੂੰ ਕਤਲ ਕਰਨ ਵਾਲਾ ਸੁਮੇਧ ਸਿੰਘ ਸੈਣੀ ਅਜੇ ਤਕ ਵੀ ਪੁਲਸ ਦੀ ਪਕੜ ਤੋਂ ਦੂਰ ਹੈ। ਉਨ੍ਹਾਂ ਕੈਪਟਨ ਸਰਕਾਰ ਨੂੰ ਕਿਹਾ ਕਿ ਇਸ ਮਾਮਲੇ ਵਿਚ ਗੋਂਗਲੂਆਂ ਤੋਂ ਮਿੱਟੀ ਝਾੜਨ ਵਾਲਾ ਕੰਮ ਨਾ ਕੀਤਾ ਜਾਵੇ, ਸਗੋਂ ਮੁਲਜ਼ਮ ਸਾਬਕਾ ਪੁਲਸ ਮੁਖੀ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ ਜਾਵੇ। ਇਸ ਦੇ ਨਾਲ ਹੀ ਭਾਈ ਦਾਦੂਵਾਲ ਨੇ ਇਸ ਵੀਡੀਓ ਵਿਚ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਸਿਹਤ ਠੀਕ ਨਾ ਹੋਣ ਕਾਰਣ ਉਨ੍ਹਾਂ ਨੂੰ ਦਿੱਲੀ ਰੈਫਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ :  ਦੁਬਈ ਤੋਂ ਅੰਮ੍ਰਿਤਸਰ ਪੁੱਜੀ ਉਡਾਣ 'ਚ ਤਲਾਸ਼ੀ ਦੌਰਾਨ ਹੋਇਆ ਵੱਡਾ ਖੁਲਾਸਾ, ਸੁਰੱਖਿਆ ਏਜੰਸੀਆਂ ਵੀ ਹੈਰਾਨ


Gurminder Singh

Content Editor

Related News