ਕੋਰੋਨਾ ਕਾਰਣ ਕੈਪਟਨ ਸਰਕਾਰ ਦੀਆਂ ਨਵੀਆਂ ਹਿਦਾਇਤਾਂ, ਹੁਣ ਪੰਜਾਬ ''ਚ ਐਂਟਰੀ ਲਈ ਰੱਖੀ ਇਹ ਸ਼ਰਤ

Monday, Jul 06, 2020 - 06:33 PM (IST)

ਕੋਰੋਨਾ ਕਾਰਣ ਕੈਪਟਨ ਸਰਕਾਰ ਦੀਆਂ ਨਵੀਆਂ ਹਿਦਾਇਤਾਂ, ਹੁਣ ਪੰਜਾਬ ''ਚ ਐਂਟਰੀ ਲਈ ਰੱਖੀ ਇਹ ਸ਼ਰਤ

ਚੰਡੀਗੜ੍ਹ : ਕੋਰੋਨਾ ਆਫ਼ਤ ਦਰਮਿਆਨ ਪੰਜਾਬ ਸਰਕਾਰ ਵਲੋਂ ਨਵੀਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਮੁਤਾਬਕ ਹੁਣ ਜੇਕਰ ਕੋਈ ਬਾਹਰੀ ਸੂਬੇ ਤੋਂ ਪੰਜਾਬ ਵਿਚ ਐਂਟਰੀ ਕਰਦਾ ਹੈ ਤਾਂ ਉਸ ਲਈ ਕੋਵਾ ਐਪ 'ਤੇ ਈ-ਰਜਿਸਟਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ। ਈ-ਰਜਿਸਟਰੇਸ਼ਨ ਕਰਵਾਉਣ ਵਾਲੇ ਕੋਲ ਬਕਾਇਦਾ ਇਸ ਦਾ ਪ੍ਰਿੰਟਆਊਟ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਬਾਹਰੋਂ ਆਉਣ ਵਾਲੇ ਵਿਅਕਤੀ ਨੂੰ 14 ਦਿਨਾਂ ਲਈ ਹੋਮ-ਕੁਆਰੰਟਾਈਨ ਕੀਤਾ ਜਾਵੇਗਾ। ਜਾਰੀ ਹੁਕਮਾਂ ਵਿਚ ਸਾਫ ਤੌਰ 'ਤੇ ਕਿਹਾ ਗਿਆ ਹੈ ਕਿ ਈ-ਰਜਿਸਟਰੇਸ਼ਨ ਤੋਂ ਬਿਨਾਂ ਪੰਜਾਬ ਵਿਚ ਐਂਟਰੀ ਨਹੀਂ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ : ਬਾਬਾ ਬਕਾਲਾ : ਨਿਹੰਗ ਸਿੰਘ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਹਮਲਾ, ਚੱਲੀਆਂ ਗੋਲ਼ੀਆਂ

ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯਾਤਰੀ ਆਪਣੇ ਘਰ 'ਚ ਬੈਠਾ ਹੀ ਆਰਾਮ ਨਾਲ ਰਜਿਸਟਰੇਸ਼ਨ ਕਰਵਾ ਸਕਦਾ ਹੈ। ਇਹ ਰਜਿਸਟਰੇਸ਼ਨ ਕੋਵਾ ਐਪ ਰਾਹੀਂ ਜਾਂ ਸਰਕਾਰ ਦੀ ਸਾਈਟ  https://cova.punjab.gov.in/registration 'ਤੇ ਕਰਵਾਈ ਜਾ ਸਕਦੀ ਹੈ। ਦਰਅਸਲ ਪੰਜਾਬ ਵਿਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਸਿਹਤ ਮਹਿਕਮੇ ਦੀ ਟੀਮ ਨੇ ਸਰਕਾਰ ਨੂੰ ਸਲਾਹ ਦਿੱਤੀ ਸੀ ਕਿ ਬਾਹਰੀਂ ਸੂਬਿਆਂ ਤੋਂ ਆਉਣ ਵਾਲਿਆਂ ਨੂੰ ਉਦੋਂ ਹੀ ਸੂਬੇ 'ਚ ਐਂਟਰੀ ਦਿੱਤੀ ਜਾਵੇ ਜਦੋਂ ਉਹ ਈ-ਰਜਿਸਟਰੇਸ਼ਨ ਕਰਵਾਉਣ, ਜਿਸ ਤੋਂ ਸਰਕਾਰ ਵਲੋਂ ਫੌਰੀ ਤੌਰ 'ਤੇ ਇਹ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੀ ਮਾਰ, ਇਕੋ ਪਰਿਵਾਰ ਦੇ 6 ਜੀਅ ਆਏ ਪਾਜ਼ੇਟਿਵ


author

Gurminder Singh

Content Editor

Related News