ਕੋਰੋਨਾ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਪਿਤਾ ਦੇ ਭੋਗ ਵਾਲੇ ਦਿਨ ਹੀ ਪੁੱਤਰ ਦੀ ਕੋਰੋਨਾ ਨਾਲ ਮੌਤ

Wednesday, Jun 09, 2021 - 05:23 PM (IST)

ਕੋਰੋਨਾ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਪਿਤਾ ਦੇ ਭੋਗ ਵਾਲੇ ਦਿਨ ਹੀ ਪੁੱਤਰ ਦੀ ਕੋਰੋਨਾ ਨਾਲ ਮੌਤ

ਸੁਨਾਮ ਊਧਮ ਸਿੰਘ ਵਾਲਾ (ਬਾਂਸਲ ): ਸਥਾਨਕ ਸ਼ਹਿਰ ਦੇ ਪਿਓ ਪੁੱਤ ਦੀ ਕੋਰੋਨਾ ਕਾਰਨ ਮੌਤ ਹੋਣ ਨਾਲ ਇਕ ਪਰਿਵਾਰ ’ਤੇ ਕਹਿਰ ਟੁੱਟ ਗਿਆ, ਜਿਸ ਨੂੰ ਲੈ ਕੇ ਸਾਰੇ ਸ਼ਹਿਰ ’ਚ ਸੋਗ ਦੀ ਲਹਿਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਾਰਡ ਨੰਬਰ 8 ਦੇ ਨਗਰ ਕੌਂਸਲਰ ਹਰਪਾਲ ਹਾਂਡਾ ਅਤੇ ਸਾਬਕਾ ਨਗਰ ਕੌਂਸਲਰ ਵਿਜੈਪਾਲ ਗੀਤੂ  ਨੇ ਦੱਸਿਆ ਕਿ ਹਰਦੀਪ ਸਿੰਘ ਹਾਂਡਾ ਜਿਹੜੇ ਕਿ ਮੋਟਰਸਾਈਕਲ ਸੇਲ ਪਰਚੇਜ਼ ਦਾ ਕੰਮ ਕਰਦੇ ਸੀ ਅੱਜ ਉਨ੍ਹਾਂ ਦੀ ਪਟਿਆਲਾ ਦੇ ਇਕ ਹਸਪਤਾਲ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ, ਜਿਨ੍ਹਾਂ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਜਦਕਿ ਉਨ੍ਹਾਂ ਦੇ ਪਿਤਾ ਪ੍ਰੀਤਮ ਸਿੰਘ ਹਾਂਡਾ ਦਾ ਪੰਜ ਕੁ ਦਿਨ ਪਹਿਲਾਂ ਹੀ ਇਸ ਕੋਰੋਨਾ ਮਹਾਮਾਰੀ ਕਾਰਨ ਮੌਤ ਹੋਈ ਸੀ, ਜਿਨ੍ਹਾਂ ਦਾ ਅੱਜ ਭੋਗ ਸੀ। ਪਿਤਾ ਦੇ ਭੋਗ ਵਾਲੇ ਦਿਨ ਹੀ ਪੁੱਤ ਦੀ ਇਸ ਮਹਾਮਾਰੀ ਕਾਰਨ ਜਾਨ ਚਲੀ ਗਈ।  

ਇਹ ਵੀ ਪੜ੍ਹੋ:  ਘਰ 'ਚ ਖੇਡਦਿਆਂ ਵਾਪਰਿਆ ਹਾਦਸਾ, ਗਲ਼ ’ਚ ਰੱਸੀ ਫਸਣ ਨਾਲ 8 ਸਾਲਾ ਬੱਚੀ ਦੀ ਦਰਦਨਾਕ ਮੌਤ

ਇਸ ਸਬੰਧੀ ਐੱਸ.ਐੱਮ.ਓ. ਡਾ ਸੰਜੇ ਗਾਹਕਾਂ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਪ੍ਰੀਤਮ ਸਿੰਘ ਜੀ ਦੀ ਮੌਤ ਕੋਰੋਨਾ ਕਾਰਨ ਹੀ ਹੋਈ ਸੀ, ਉਨ੍ਹਾਂ ਨੂੰ ਕੋਰੋਨਾ ਸੀ ਅਤੇ ਉਨ੍ਹਾਂ ਨੂੰ ਪਟਿਆਲੇ ਲੈ ਜਾਇਆ ਜਾ ਰਿਹਾ ਸੀ ਤੇ ਰਸਤੇ ’ਚ ਹੀ ਉਨ੍ਹਾਂ ਨੇ ਦਮ ਤੋੜ ਦਿੱਤਾ ਅਤੇ ਅੱਜ ਉਨ੍ਹਾਂ ਦੇ ਪੁੱਤਰ ਹਰਦੀਪ ਦੀ ਵੀ ਮੌਤ ਹੋ ਗਈ।


ਇਹ ਵੀ ਪੜ੍ਹੋ:  ਤਪਾ ਦੇ ਨੌਜਵਾਨ ਦੀ ਕੁਵੈਤ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ, ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Shyna

Content Editor

Related News