ਕੋਰੋਨਾ ਨੇ ਲਈਆਂ ਤਿੰਨ ਹੋਰ ਜਾਨਾਂ, 16 ਨਵੇਂ ਮਾਮਲੇ ਆਏ ਸਾਹਮਣੇ
Tuesday, Nov 17, 2020 - 04:23 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਕੋਰੋਨਾ ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ। ਅੱਜ ਫਿਰ ਜ਼ਿਲ੍ਹੇ ਵਿਚ ਕੋਰੋਨਾ ਕਾਰਣ ਤਿੰਨ ਹੋਰ ਮੌਤਾਂ ਹੋ ਗਈਆਂ ਹਨ, ਜਦਕਿ ਦੂਜੇ ਪਾਸੇ ਕੋਰੋਨਾ ਦੇ ਨਵੇਂ 16 ਮਾਮਲੇ ਵੀ ਸਾਹਮਣੇ ਆਏ ਹਨ। ਇਹ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ 8 ਮਾਮਲੇ ਸ੍ਰੀ ਮੁਕਤਸਰ ਸਾਹਿਬ ਤੋਂ ਸਬੰਧਤ ਪਾਏ ਗਏ ਹਨ, ਜਦੋਂਕਿ 2 ਮਲੋਟ, 2 ਗਿੱਦੜਬਾਹਾ, 1 ਰੁਪਾਣਾ, 1 ਲੰਬੀ, 1 ਕੋਟਭਾਈ ਅਤੇ 1 ਦਿਓਣ ਖੇੜਾ ਤੋਂ ਸਾਹਮਣੇ ਆਇਆ ਹੈ, ਜਿਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਅੱਜ 6 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 461 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਇਸ ਸਮੇਂ 567 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 505 ਨਵੇਂ ਨਮੂਨੇ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਦੱਸ ਦੇਈਏ ਕਿ ਹੁਣ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3326 ਹੋ ਗਈ ਹੈ, ਜਿਸ ਵਿਚੋਂ ਹੁਣ ਤੱਕ 3046 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਵੇਲੇ 202 ਕੇਸ ਸਰਗਰਮ ਚੱਲ ਰਹੇ ਹਨ।
ਜ਼ਿਲ੍ਹੇ 'ਚ ਅੱਜ ਕੋਰੋਨਾ ਕਰਕੇ ਤਿੰਨ ਜਣਿਆਂ ਦੀ ਮੌਤ ਹੋਈ ਹੈ। ਪਹਿਲਾ ਮ੍ਰਿਤਕ 65 ਸਾਲਾ ਵਿਅਕਤੀ, ਜੋ ਗਿੱਦੜਬਾਹਾ ਨਾਲ ਸਬੰਧਤ ਸੀ, ਜੋ ਕੋਰੋਨਾ ਪੀੜਤ ਸੀ ਅਤੇ ਇਲਾਜ ਲਈ ਫਰੀਦਕੋਟ ਵਿਖੇ ਦਾਖਲ ਸੀ, ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ ਹੈ। ਦੂਜੀ ਮ੍ਰਿਤਕਾ ਜ਼ਿਲ੍ਹੇ ਦੇ ਪਿੰਡ ਬੁੱਟਰ ਤੋਂ ਸਬੰਧਤ ਸੀ, ਜਿਸਦੀ ਉਮਰ 62 ਸਾਲ ਸੀ ਅਤੇ ਇਲਾਜ ਲਈ ਫਰੀਦਕੋਟ ਦਾਖਲ ਸੀ, ਦੀ ਅੱਜ ਮੌਤ ਹੋਈ ਹੈ। ਉੱਥੇ ਹੀ ਤੀਜਾ ਮ੍ਰਿਤਕ ਜੋ ਸ੍ਰੀ ਮੁਕਤਸਰ ਸਾਹਿਬ ਦੇ ਦੀਪ ਸਿੰਘ ਨਗਰ ਤੋਂ ਸੀ ਅਤੇ ਕੋਰੋਨਾ ਕਰਕੇ ਜਲੰਧਰ ਦਾਖਲ ਸੀ, ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ ਹੈ। ਵਰਣਨਯੋਗ ਹੈ ਕਿ ਜ਼ਿਲੇ ਅੰਦਰ ਕੋਰੋਨਾ ਕਰਕੇ ਹੁਣ ਤੱਕ 78 ਮੌਤਾਂ ਹੋ ਚੁੱਕੀਆਂ ਹਨ।