ਸ੍ਰੀ ਮੁਕਤਸਰ ਸਾਹਿਬ ''ਚ ਕੋਰੋਨਾ ਨਾਲ ਇਕ ਹੋਰ ਮੌਤ

Thursday, Aug 20, 2020 - 04:43 PM (IST)

ਸ੍ਰੀ ਮੁਕਤਸਰ ਸਾਹਿਬ ''ਚ ਕੋਰੋਨਾ ਨਾਲ ਇਕ ਹੋਰ ਮੌਤ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ): ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦਾ ਪ੍ਰਭਾਵ ਦਿਨੋਂ-ਦਿਨ ਵੱਧ ਰਿਹਾ ਹੈ। ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂਕਿ ਕੋਰੋਨਾ ਮਹਾਮਾਰੀ ਕਾਰਨ ਇਕ ਮੌਤ ਵੀ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਵਲੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ:  ਇਸ ਪੰਜਾਬੀ ਗੱਭਰੂ ਦੀਆਂ ਬਣਾਈਆਂ ਤਸਵੀਰਾਂ ਖਰੀਦਦੇ ਨੇ ਬਾਲੀਵੁੱਡ ਅਦਾਕਾਰ, ਸ਼ਿਖ਼ਰ ਧਵਨ ਵੀ ਹੈ ਪ੍ਰਸ਼ੰਸਕ

ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅੱਜ 3 ਪਾਜ਼ੇਟਿਵ ਆਏ ਮਾਮਲਿਆਂ 'ਚੋਂ 1 ਕੇਸ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਹੈ, ਜਦੋਂਕਿ 1 ਕੇਸ ਮਲੋਟ  ਤੇ 1 ਕੇਸ ਪਿੰਡ ਰੁਪਾਣਾ ਤੋਂ ਸਾਹਮਣੇ ਆਏ ਹਨ, ਜਦੋਂਕਿ ਕੋਰੋਨਾ ਕਰਕੇ ਸਥਾਨਕ ਬਾਬਾ ਦੀਪ ਸਿੰਘ ਨਗਰ ਤੋਂ ਪੀੜਤ ਔਰਤ, ਜਿਸਦੀ ਫਰੀਦਕੋਟ ਵਿਖੇ ਇਲਾਜ ਅਧੀਨ ਮੌਤ ਹੋ ਗਈ  ਹੈ। ਇਸ ਤੋਂ ਇਲਾਵਾ ਅੱਜ 4 ਮਰੀਜ਼ਾਂ ਨੂੰ ਠੀਕ ਕਰਕੇ ਘਰ ਵਾਪਸੀ ਵੀ ਕੀਤੀ ਗਈ ਹੈ।

ਇਹ ਵੀ ਪੜ੍ਹੋ: ਕੋਰੋਨਾ ਆਈਸੋਲੇਸ਼ਨ ਵਾਰਡ 'ਚ ਵਿਆਹ ਵਰਗਾ ਮਾਹੌਲ,ਕੋਈ ਪਾ ਰਿਹੈ ਭੰਗੜਾ ਤੇ ਕੋਈ ਲਵਾ ਰਿਹੈ ਮਹਿੰਦੀ

ਉੱਥੇ ਹੀ ਜ਼ਿਲ੍ਹੇ ਅੰਦਰ ਕੋਰੋਨਾ ਦੀ ਮੌਜੂਦਾ ਸਥਿਤੀ ਬਾਰੇ ਉਨ੍ਹਾਂ ਦੱਸਿਆ ਕਿ ਜਾਂਚ ਲਈ ਭੇਜੇ ਗਏ ਸੈਂਪਲਾਂ 'ਚੋਂ ਅੱਜ 310 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ, ਜਦੋਂਕਿ ਹੁਣ 1267 ਸੈਂਪਲ ਜਾਂਚ ਅਧੀਨ ਬਾਕੀ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 300 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪੁਸ਼ਟੀ ਕੀਤੀ ਜਾਵੇਗੀ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਕੋਰੋਨਾ ਦਾ ਆਂਕੜਾ 530 ਹੋ ਗਿਆ ਹੈ, ਜਿਸ 'ਚੋਂ 324 ਮਰੀਜ਼ਾਂ ਨੂੰ ਛੁੱਟੀ ਵੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 201 ਕੇਸ ਐਕਟਿਵ ਚੱਲ ਰਹੇ ਹਨ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਪਹਿਲਾਂ ਵੀ ਚਾਰ ਮੌਤਾਂ ਹੋ ਚੁੱਕੀਆਂ ਹਨ।

ਇਹ ਵੀ ਪੜ੍ਹੋ:  ਕੀੜੇ ਪੈਣ ਕਾਰਨ ਫ਼ੌਤ ਹੋਈ ਅਫ਼ਸਰਸ਼ਾਹਾਂ ਦੀ 'ਮਾਂ', ਪਹਿਲੀ ਵਾਰ ਕੈਮਰੇ ਸਾਹਮਣੇ ਆਇਆ ਪੁੱਤ


author

Shyna

Content Editor

Related News