ਮਾਨਸਾ ਜ਼ਿਲ੍ਹੇ ''ਚ ਕੋਰੋਨਾ ਨਾਲ ਦੂਜੀ ਮੌਤ, 25 ਨਵੇਂ ਮਾਮਲੇ ਆਏ ਸਾਹਮਣੇ
Wednesday, Aug 19, 2020 - 06:09 PM (IST)
ਮਾਨਸਾ (ਸੰਦੀਪ ਮਿੱਤਲ) : ਸਮੁੱਚੇ ਭਾਰਤ ਵਿਚ ਚੱਲ ਰਹੀ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਜਿੱਥੇ ਸਰਕਾਰਾਂ ਵਲੋਂ ਸਾਵਧਾਨੀਆਂ ਵਰਤਣ ਦੇ ਸੁਨੇਹੇ ਦਿੱਤੇ ਜਾ ਰਹੇ ਹਨ, ਉਥੇ ਹੀ ਮਾਨਸਾ ਜ਼ਿਲ੍ਹੇ ਵਿਚ ਰੋਜ਼ਾਨਾ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਲੈ ਕੇ ਲੋਕ ਦਿਨੋ ਦਿਨ ਚਿੰਤਾ ਵਿਚ ਡੁੱਬੇ ਦਿਖਾਈ ਦੇ ਰਹੇ ਹਨ। ਜਿਸ ਤਹਿਤ ਅੱਜ ਮਾਨਸਾ ਜ਼ਿਲ੍ਹੇ ਵਿਚ 25 ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਜਦਕਿ ਇਕ ਔਰਤ ਦੀ ਕੋਰੋਨਾ ਨਾਲ ਅੱਜ ਮੌਤ ਹੋ ਗਈ। ਜਿਸ ਦੇ ਚੱਲਦਿਆਂ ਮਾਨਸਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਹੋਣ ਵਾਲੀ ਇਹ ਦੂਜੀ ਮੌਤ ਹੈ।
ਇਹ ਵੀ ਪੜ੍ਹੋ : ਕੋਰੋਨਾ ਮਹਾਮਾਰੀ ਦੇ ਵੱਧਦੇ ਪ੍ਰਕੋਪ ਦਰਮਿਆਨ ਮੋਗਾ 'ਤੇ ਮੰਡਰਾਈ ਇਕ ਹੋਰ ਆਫ਼ਤ
ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਜ਼ਿਲ੍ਹੇ ਵਿਚ ਰੋਜ਼ਾਨਾ ਵੱਧ ਰਹੇ ਕੋਰੋਨਾ ਪਾਜ਼ੇਟਿਵ ਮਾਮਲਿਆਂ ਨੂੰ ਲੈ ਕੇ ਜਿੱਥੇ ਲੋਕਾਂ ਵਿਚ ਸਹਿਮ ਦਾ ਮਾਹੌਲ ਵੀ ਦੇਖਿਆ ਜਾ ਰਿਹਾ ਹੈ ਉਥੇ ਹੀ ਲੋਕ ਹੁਣ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਵੀ ਗੁਰੇਜ਼ ਕਰਨ ਲੱਗੇ ਹਨ। ਸਿਵਲ ਸਰਜਨ ਡਾ. ਗੁਰਵਿੰਦਰਵੀਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲੇ 'ਚ ਅੱਜ 25 ਮਰੀਜ਼ ਕੋਰੋਨਾ ਪਾਜ਼ੇਟਿਵ ਪਾਏ ਗਏ ਜਿਨ੍ਹਾਂ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਕਰੀਬ 22288 ਵਿਅਕਤੀਆਂ ਦੇ ਨਮੂਨੇ ਲਏ ਗਏ ਹਨ, ਜਿਨ੍ਹਾਂ 'ਚ 333 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਇਨ੍ਹਾਂ ਵਿਚੋਂ 190 ਮਰੀਜ਼ ਠੀਕ ਹੋਣ 'ਤੇ ਛੁੱਟੀ ਦੇ ਦਿੱਤੀ ਗਈ ਹੈ ਅਤੇ 2 ਮਰੀਜ਼ਾਂ ਦੀ ਮੌਤ ਹੋਣ ਉਪਰੰਤ ਹੁਣ ਕੁੱਲ 141 ਕੋਰੋਨਾ ਪਾਜ਼ੇਟਿਵ ਮਰੀਜ਼ ਜ਼ੇਰੇ ਇਲਾਜ ਹਨ।
ਇਹ ਵੀ ਪੜ੍ਹੋ : 4 ਬੱਚਿਆਂ ਦੇ ਪਿਉ ਨੇ ਗਲ਼ 'ਚ ਚੁੰਨੀ ਬੰਨ੍ਹ ਪਹਿਲੀ ਮੰਜ਼ਲ ਤੋਂ ਮਾਰੀ ਛਾਲ, ਮੰਜ਼ਰ ਦੇਖ ਕੰਬੇ ਲੋਕ
ਐੱਸ. ਐੱਸ.ਪੀ. ਸਮੇਤ 72 ਪੁਲਸ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਲਏ ਕੋਰੋਨਾ ਨਮੂਨੇ
ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮਿਸ਼ਨ ਫ਼ਤਿਹ ਮੁਹਿੰਮ ਤਹਿਤ ਡਿਪਟੀ ਸਿਹਤ ਵਿਭਾਗ ਦੀ ਜ਼ਿਲ੍ਹਾ ਸੈਂਪਲਿੰਗ ਟੀਮ ਵੱਲੋਂ ਐੱਸ. ਐੱਸ. ਪੀ. ਸਮੇਤ 72 ਪੁਲਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਸੈਂਪਲ ਲਏ ਗਏ। ਇੰਚਾਰਜ ਜ਼ਿਲ੍ਹਾ ਸੈਂਪਲਿੰਗ ਟੀਮ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੁਲਸ ਲਾਈਨ ਤਾਮਕੋਟ ਵਿਖੇ ਵੀ ਐੱਸ.ਐੱਸ.ਪੀ. ਸੁਰੇਂਦਰ ਲਾਂਬਾ ਸਮੇਤ 72 ਪੁਲਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਨਮੂਨੇ ਲਏ ਗਏ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਸਿਹਤ ਸਾਵਧਾਨੀਆਂ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ।
ਇਹ ਵੀ ਪੜ੍ਹੋ : ਬਿਹਾਰ 'ਚ ਹੜ੍ਹ, ਕੋਰੋਨਾ ਨਾਲ ਮਰੇ ਪਿਤਾ ਦਾ ਸਸਕਾਰ ਕਰਵਾਉਣ ਨਹੀਂ ਆ ਸਕਿਆ ਪੁੱਤ