ਜ਼ਿਲ੍ਹੇ ''ਚ ਕੋਰੋਨਾ ਨਾਲ 1 ਹੋਰ ਮੌਤ, 3 ਨਵੇਂ ਮਾਮਲੇ ਆਏ ਸਾਹਮਣੇ

Monday, Dec 07, 2020 - 06:19 PM (IST)

ਜ਼ਿਲ੍ਹੇ ''ਚ ਕੋਰੋਨਾ ਨਾਲ 1 ਹੋਰ ਮੌਤ, 3 ਨਵੇਂ ਮਾਮਲੇ ਆਏ ਸਾਹਮਣੇ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ ਫਿਰ ਕੋਰੋਨਾ ਕਰਕੇ ਇਕ ਹੋਰ ਮੌਤ ਹੋ ਗਈ ਹੈ, ਜਦੋਂਕਿ ਦੂਜੇ ਪਾਸੇ 3 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 1 ਮਾਮਲਾ ਗਿੱਦੜਬਾਹਾ, 1 ਮਲੋਟ ਅਤੇ 1 ਪਿੰਡ ਕਰਮਪੱਟੀ ਤੋਂ ਸਾਹਮਣੇ ਆਇਆ ਹੈ, ਜਿਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 16 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 141 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ ਹੁਣ 1653 ਨਮੂਨੇ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 948 ਨਵੇਂ ਨਮੂਨੇ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3635 ਹੋ ਗਈ ਹੈ, ਜਿਸ ਵਿਚੋਂ ਹੁਣ ਤੱਕ 3433 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 109 ਮਾਮਲੇ ਸਰਗਰਮ ਚੱਲ ਰਹੇ ਹਨ।

ਕੋਰੋਨਾ ਕਰਕੇ ਅੱਜ ਜ਼ਿਲ੍ਹੇ ਅੰਦਰ ਇਕ ਮੌਤ ਹੋਰ ਹੋ ਗਈ ਹੈ। ਮਲੋਟ ਵਾਸੀ 60 ਸਾਲਾ ਔਰਤ ਜੋ ਕਿ ਕੋਰੋਨਾ ਪਾਜ਼ੇਟਿਵ ਸੀ ਅਤੇ ਬਠਿੰਡਾ ਵਿਖੇ ਇਕ ਹਸਪਤਾਲ 'ਚ ਦਾਖ਼ਲ ਸੀ, ਜਿਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ ਹੈ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਹੁਣ ਤੱਕ 93 ਮੌਤਾਂ ਹੋ ਚੁੱਕੀਆਂ ਹਨ।


author

Gurminder Singh

Content Editor

Related News