ਅੱਜ ਕੋਰੋਨਾ ਦੇ 918 ਨਵੇਂ ਪਾਜ਼ੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

Sunday, May 09, 2021 - 06:09 PM (IST)

ਅੱਜ ਕੋਰੋਨਾ ਦੇ 918 ਨਵੇਂ ਪਾਜ਼ੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਐਸ.ਏ.ਐਸ ਨਗਰ (ਪ੍ਰਦੀਪ): ਜ਼ਿਲ੍ਹੇ ’ਚ ਹੁਣ ਤੱਕ ਕੋਵਿਡ-19 ਦੇ ਪਾਜ਼ੇਟਿਵ ਕੁਲ ਕੇਸ 54758 ਮਿਲੇ ਹਨ, ਜਿਨ੍ਹਾਂ ’ਚੋਂ 43373 ਮਰੀਜ਼ ਠੀਕ ਹੋ ਗਏ ਅਤੇ 10693 ਕੇਸ ਐਕਟਿਵ ਹਨ। ਜਦਕਿ 692 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 918 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 17 ਮਰੀਜਾਂ ਦੀ ਮੌਤ ਹੋਈ। 

ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 126 ਕੇਸ, ਢਕੌਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਤੋਂ 219 ਕੇਸ ,ਲਾਲੜੂ ਅਤੇ ਇਸ ਦੇ ਨੇੜੇ-ਤੇੜੇ ਦੇ ਇਲਾਕਿਆਂ ਤੋਂ 24,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 27 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 71 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 150 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 29 ਕੇਸ,ਬਨੂੰੜ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਤੋਂ 19 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 253 ਕੇਸ ਸ਼ਾਮਲ ਹਨ।


author

Shyna

Content Editor

Related News