ਕੋਰੋਨਾ ਦੀ ਭਿਆਨਕ ਬੀਮਾਰੀ ਨਾਲ ਇਕ ਹੋਰ ਘਰ ਦਾ ਚਿਰਾਗ ਬੁਝਿਆ

Thursday, May 20, 2021 - 11:43 AM (IST)

ਕੋਰੋਨਾ ਦੀ ਭਿਆਨਕ ਬੀਮਾਰੀ ਨਾਲ ਇਕ ਹੋਰ ਘਰ ਦਾ ਚਿਰਾਗ ਬੁਝਿਆ

ਧਰਮਕੋਟ (ਸਤੀਸ਼) - ਕੋਰੋਨਾ ਦੀ ਵਧ ਰਹੀ ਭਿਆਨਕ ਬੀਮਾਰੀ ਕਾਰਣ ਮ੍ਰਿਤਕਾਂ ਦੀ ਗਿਣਤੀ ਦਿਨੋਂ-ਦਿਨ ਵੱਧਦੀ ਜਾ ਰਹੀ ਹੈ। ਇਸੇ ਤਰ੍ਹਾਂ ਧਰਮਕੋਟ ਵਿਖੇ ਸੁਖਮੰਦਰ ਸਿੰਘ ਸੰਘਾ ਉਰਫ ਰਿੰਪਾ ਅਗਵਾੜ ਸਿੱਧੂਆਂ ਦਾ ਇਸ ਭਿਆਨਕ ਬੀਮਾਰੀ ਦੀ ਲਪੇਟ ’ਚ ਆਉਣ ਕਾਰਣ ਪਰਿਵਾਰ ਨੂੰ ਸਦਾ ਲਈ ਸਦੀਵੀਂ ਵਿਛੋੜਾ ਦੇ ਗਿਆ।

ਪੜ੍ਹੋ ਇਹ ਵੀ ਖਬਰ - ਹੈਵਾਨੀਅਤ ਦੀ ਹੱਦ ਪਾਰ : 15 ਸਾਲਾ ਕੁੜੀ ਦਾ ਸਮੂਹਿਕ ਜਬਰ-ਜ਼ਿਨਾਹ ਤੋਂ ਬਾਅਦ ਕਤਲ, ਬਿਨਾ ਸਿਰ ਤੋਂ ਮਿਲੀ ਲਾਸ਼

ਅਜੇ ਕੁਝ ਦਿਨ ਪਹਿਲਾਂ ਹੀ ਉਸਦੀ ਛੋਟੀ ਭੈਣ ਦੀ ਮੌਤ ਹੋ ਗਈ ਸੀ। ਪ੍ਰਮਾਤਮਾ ਨੂੰ ਪਤਾ ਨਹੀਂ ਕੀ ਮਨਜ਼ੂਰ ਹੈ, ਉਹ ਆਪਣੇ ਪਿੱਛੇ ਆਪਣੀ ਬਜ਼ੁਰਗ ਮਾਤਾ, ਪਤਨੀ, ਦੋ ਬੇਟੀਆਂ ਅਤੇ ਇਕ ਬੇਟਾ ਛੱਡ ਗਿਆ ਹੈ। ਇਸ ਦੀ ਮੌਤ ਕਾਰਣ ਸ਼ਹਿਰ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਨਗਰ ਕੌਂਸਲ ਧਰਮਕੋਟ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਤੋਂ ਇਲਾਵਾ ਹੋਰ ਵੀ ਸ਼ਹਿਰ ਦੀਆਂ ਸ਼ਖਸੀਅਤਾਂ ਨੇ ਪਰਿਵਾਰ ਦੁੱਖ ਜ਼ਾਹਰ ਕੀਤਾ।

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ : 1500 ਰੁਪਏ ਦੀ ਖ਼ਾਤਰ ਲੁਟੇਰਿਆਂ ਨੇ ਬੈਂਕ ਕਰਮਚਾਰੀ ਦਾ ਵੱਢਿਆ ਹੱਥ, ਹਾਲਤ ਗੰਭੀਰ


author

rajwinder kaur

Content Editor

Related News