ਹਰਨੀਆਂ ਦਾ ਆਪਰੇਸ਼ਨ ਕਰਵਾਉਣ ਵਾਲਾ ਨਿਕਲਿਆ ਕੋਰੋਨਾ ਪਾਜ਼ੇਟਿਵ, ਡਾਕਟਰਾਂ ਸਣੇ ਸਟਾਫ ਕੁਆਰੰਟੀਨ
Monday, Jun 29, 2020 - 03:17 PM (IST)
![ਹਰਨੀਆਂ ਦਾ ਆਪਰੇਸ਼ਨ ਕਰਵਾਉਣ ਵਾਲਾ ਨਿਕਲਿਆ ਕੋਰੋਨਾ ਪਾਜ਼ੇਟਿਵ, ਡਾਕਟਰਾਂ ਸਣੇ ਸਟਾਫ ਕੁਆਰੰਟੀਨ](https://static.jagbani.com/multimedia/09_28_244264257corona virus2.jpg)
ਸ੍ਰੀ ਮੁਕਤਸਰ ਸਾਹਿਬ (ਰਿਣੀ, ਪਵਨ) : ਸਰਕਾਰੀ ਹਸਪਤਾਲ 'ਚ ਹਰਨੀਆਂ ਦਾ ਆਪਰੇਸ਼ਨ ਕਰਵਾਉਣ ਵਾਲਾ ਵਿਅਕਤੀਆਂ ਕੋਰੋਨਾ ਲਾਗ ਦੀ ਬਿਮਾਰੀ ਨਾਲ ਪੀੜਤ ਪਾਇਾ ਗਿਆ ਹੈ। ਮਰੀਜ਼ ਦਾ ਕੋਰੋਨਾ ਟੈਸਟ ਹੋਣ ਲਈ ਗਿਆ ਹੋਇਆ ਸੀ ਪਰ ਉਸਨੇ ਡਾਕਟਰਾਂ ਨੂੰ ਇਸ ਸਬੰਧੀ ਕੁਝ ਨਹੀਂ ਦੱਸਿਆ । ਸਿਵਲ ਹਸਪਤਾਲ ਵਿਚ ਉਸਦਾ ਆਪਰੇਸ਼ਨ ਕਰ ਦਿੱਤਾ ਗਿਆ ਪਰ ਜਦੋਂ ਉਹ ਟੈਸਟ ਵਿਚ ਪਾਜ਼ੇਟਿਵ ਆ ਗਿਆ ਤਾਂ ਸਿਵਲ ਹਸਪਤਾਲ 'ਚ ਹੜਕੰਪ ਮਚ ਗਿਆ, ਜਿਸਦੇ ਚਲਦਿਆਂ ਮਰੀਜ਼ ਦਾ ਆਪਰੇਸ਼ਨ ਕਰਨ ਵਾਲੇ ਦੋ ਡਾਕਟਰਾਂ, ਦੋ ਸਟਾਫ ਨਰਸਾਂ ਅਤੇ ਦੋ ਹੋਰ ਸਿਹਤ ਕਰਮੀਆਂ ਨੂੰ ਕੁਆਰੰਟਾਈਨ ਕਰ ਦਿੱਤਾ ਗਿਆ ਹੈ ਜਦਕਿ ਆਪਰੇਸ਼ਨ ਕਰਵਾਉਣ ਵਾਲੇ ਵਿਅਕਤੀ ਨੂੰ ਵੀ ਆਈਸੋਲੇਟ ਕਰ ਦਿੱਤਾ ਗਿਆ ਹੈ।
ਇਥੇ ਇਹ ਖ਼ਾਸ ਤੌਰ 'ਤੇ ਦੱਸਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 127 'ਤੇ ਪਹੁੰਚ ਚੁੱਕੀ ਹੈ, ਜਿਨ੍ਹਾਂ ਵਿਚੋਂ 81 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 46 ਮਰੀਜ਼ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਦੇ ਵੱਧਦੇ ਪ੍ਰਕੋਪ ਦੇ ਚੱਲਦੇ ਪ੍ਰਸ਼ਾਸਨ ਵਲੋਂ ਲਗਾਤਾਰ ਸਖ਼ਤੀ ਵਰਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਲਗਾਤਾਰ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਆਖਿਆ ਜਾ ਰਿਹਾ ਹੈ।