ਮਾਨਸਾ ਜ਼ਿਲ੍ਹੇ ਅੰਦਰ ਕੋਰੋਨਾ ਨਾਲ 70 ਸਾਲਾ ਬਜ਼ੁਰਗ ਦੀ ਮੌਤ

Tuesday, Oct 06, 2020 - 05:57 PM (IST)

ਮਾਨਸਾ ਜ਼ਿਲ੍ਹੇ ਅੰਦਰ ਕੋਰੋਨਾ ਨਾਲ 70 ਸਾਲਾ ਬਜ਼ੁਰਗ ਦੀ ਮੌਤ

ਮਾਨਸਾ (ਜੱਸਲ) : ਮਾਨਸਾ ਜ਼ਿਲ੍ਹੇ ਨਾਲ ਸਬੰਧਤ ਇਕ 70 ਸਾਲਾ ਬਜ਼ੁਰਗ ਦੀ ਕੋਰੋਨਾ ਨਾਲ ਜੀ. ਐੱਮ.ਸੀ ਚੰਡੀਗੜ੍ਹ 'ਚ ਮੌਤ ਹੋ ਗਈ। ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 32 ਹੋ ਗਈ ਹੈ। ਇਸ ਤੋਂ ਇਲਾਵਾ ਕੋਰੋਨਾ ਨਮੂਨਿਆਂ ਦੀ ਰਿਪੋਰਟ ਆਉਣ 'ਤੇ ਅੱਜ 14 ਹੋਰ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਜਦਕਿ ਸਿਹਤ ਵਿਭਾਗ ਨੇ 33 ਕੋਰੋਨਾ ਪ੍ਰÎਭਾਵਿਤ ਮਰੀਜ਼ਾਂ ਨੂੰ ਸਿਹਤਯਾਬ ਹੋਣ 'ਤੇ ਘਰਾਂ ਵੱਲ ਰਵਾਨਾ ਕਰ ਦਿੱਤਾ ਹੈ। 

ਸਿਹਤ ਵਿਭਾਗ ਵਲੋਂ ਰੋਜ਼ਾਨਾ ਕੀਤੀ ਜਾਂਦੀ ਸੈਂਪਲਿੰਗ ਤਹਿਤ ਅੱਜ ਜ਼ਿਲ੍ਹੇ ਵਿਚ 608 ਲੋਕਾਂ ਦੇ ਸੈਂਪਲ ਲਏ ਗਏ। ਸਿਹਤ ਵਿਭਾਗ ਦੀਆਂ ਟੀਮਾਂ ਸੈਂਪਲ ਲੈ ਕੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਭਾਲ ਕਰਨ 'ਚ ਲਗਾਤਾਰ ਜੁੱਟੀਆਂ ਹੋਈਆਂ ਹਨ। ਜ਼ਿਲ੍ਹਾ ਪੁਲਸ ਮਾਨਸਾ ਨੇ ਕੋਵਿਡ-19 ਰੋਕੂ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ ਲੋਕਾਂ ਨੂੰ ਮਾਸਕ ਦੀ ਅਹਿਮੀਅਤ ਬਾਰੇ ਜਾਗਰੂਕ ਕਰਨ ਲਈ 32500 ਮਾਸਕ ਵੰਡ ਚੁੱਕੀ ਹੈ। ਇਸ ਤੋ ਇਲਾਵਾ ਮਾਸਕ ਨਾ ਪਹਿਨਣ ਵਾਲੇ 3000 ਵਿਅਕਤੀਆਂ ਦੇ ਚਲਾਣ ਵੀ ਕੱਟੇ ਗਏ ਹਨ।


author

Gurminder Singh

Content Editor

Related News