ਬਠਿੰਡਾ ''ਚ ਕੋਰੋਨਾ ਮਹਾਮਾਰੀ ਨੇ ਫ਼ੜੀ ਰਫ਼ਤਾਰ, 7 ਨਵੇਂ ਪਾਜ਼ੇਟਿਵ ਮਾਮਲੇ ਆਏ ਸਾਹਮਣੇ
Saturday, Jul 04, 2020 - 06:29 PM (IST)
ਬਠਿੰਡਾ (ਬਲਵਿੰਦਰ) : ਬਠਿੰਡਾ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਕੋਵਿਡ-19 ਬਿਮਾਰੀ ਦੇ 7 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਅੱਜ 264 ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ ਹੋਈਆਂ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ. ਸ੍ਰੀ. ਨਿਵਾਸਨ ਵਲੋਂ ਮੁਹੱਈਆ ਕਰਵਾਈ ਗਈ ਹੈ। ਹੁਣ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ ਦੀ ਸਰਗਰਮ ਮਾਮਲਿਆਂ ਦੀ ਗਿਣਤੀ 33 ਹੋ ਗਈ ਹੈ।
ਇਹ ਵੀ ਪੜ੍ਹੋ : ਬ੍ਰਹਮਪੁਰਾ ਦੇ ਬਿਆਨ ''ਤੇ ਢੀਂਡਸਾ ਨੇ ਵੱਟੀ ਚੁੱਪ
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਾ. ਕੁੰਦਨ ਪਾਲ ਨੇ ਦੱਸਿਆ ਕਿ ਅੱਜ ਪਾਜ਼ੇਟਿਵ ਆਏ 7 ਮਰੀਜ਼ਾਂ ਵਿਚੋਂ 3 ਦਿੱਲੀ ਤੋਂ ਪਰਤੇ ਸਨ, ਜਦਕਿ 3 ਹੋਮ ਕੁਆਰੰਟਾਈਨ ਸਨ ਅਤੇ ਪਹਿਲਾਂ ਤੋਂ ਪਾਜ਼ੇਟਿਵ ਆਏ ਮਰੀਜ਼ਾਂ ਦੇ ਸੰਪਰਕਾਂ ਵਿਚੋਂ ਸਨ। ਇਸ ਤੋਂ ਇਲਾਵਾ ਇਕ ਮਰੀਜ਼ ਦੇ ਪਿੱਛੋਕੜ ਦੀ ਪੜਤਾਲ ਕੀਤੀ ਜਾ ਰਹੀ ਹੈ। ਪਾਜ਼ੇਟਿਵ ਆਏ ਮਰੀਜ਼ਾਂ ਵਿਚ ਇਕ ਨਾਬਾਲਿਗ ਹੈ ਜਦਕਿ 2 ਔਰਤਾਂ ਅਤੇ 4 ਪੁਰਸ਼ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਭਿਆਨਕ ਰੂਪ ਧਾਰਨ ਕਰਨ ਲੱਗੀ ਗਰਮੀ, ਬਠਿੰਡਾ 'ਚ 3 ਮੌਤਾਂ