ਪਾਤੜਾਂ ਇਲਾਕੇ ''ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ

Saturday, Jun 27, 2020 - 04:55 PM (IST)

ਪਾਤੜਾਂ ਇਲਾਕੇ ''ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ

ਪਾਤੜਾਂ (ਚੋਪੜਾ) : ਕੋਰੋਨਾ ਮਹਾਮਾਰੀ ਨੇ ਪਾਤੜਾਂ ਇਲਾਕੇ ਦੇ ਪਿੰਡਾਂ ਅੰਦਰ ਆਪਣੇ ਪੈਰ ਪਸਾਰਨੇ ਤੇਜ਼ੀ ਨਾਲ ਸ਼ੁਰੂ ਕਰ ਦਿੱਤੇ ਹਨ। ਸਬ ਡਵੀਜ਼ਨ ਪਾਤੜਾਂ ਅਧੀਨ ਪੈਂਦੇ ਪਿੰਡ ਰਸੋਲੀ ਅਤੇ ਦੇਧਨਾਂ ਵਿਖੇ ਕੋਰੋਨਾ ਮਹਾਮਾਰੀ ਦੇ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਦੀ ਪੁਸ਼ਟੀ ਕਰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਦਰਸ਼ਨ ਕੁਮਾਰ ਨੇ ਦੱਸਿਆ ਕਿ ਪਿੰਡ ਰਸੌਲੀ ਅਤੇ ਦੇਧਨਾਂ ਵਿਖੇ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਹਨ, ਜਿਨ੍ਹਾਂ ਨੂੰ ਸਿਹਤ ਵਿਭਾਗ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਇਲਾਜ ਲਈ ਆਈਸੋਲੇਸ਼ਨ ਕੇਂਦਰ ਪਟਿਆਲਾ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਪਿੰਡ ਰਸੋਲੀ ਅਤੇ ਦੇਧਨਾਂ ਨੂੰ ਸਿਹਤ ਵਿਭਾਗ ਦੀ ਟੀਮ ਵਲੋਂ ਸੈਨੇਟਾਈਜ਼ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਭਿਆਨਕ ਬਿਮਾਰੀ ਤੋਂ ਬਚਣ ਲਈ ਲੋਕ ਆਪਣੇ ਘਰਾਂ ਅੰਦਰ ਰਹਿ ਕੇ ਸਾਡਾ ਸਹਿਯੋਗ ਕਰਨ।


author

Gurminder Singh

Content Editor

Related News