ਕੋਟਕਪੂਰਾ ਤੋਂ ਦਿਲ ਕੰਬਾਉਣ ਵਾਲੀ ਘਟਨਾ, ਪਹਿਲਾਂ ਪੁੱਤ, ਫਿਰ ਪਿਤਾ ਤੇ ਮਾਂ ਦੀ ਵੀ ਕੋਰੋਨਾ ਕਾਰਣ ਮੌਤ

Wednesday, May 19, 2021 - 06:36 PM (IST)

ਕੋਟਕਪੂਰਾ ਤੋਂ ਦਿਲ ਕੰਬਾਉਣ ਵਾਲੀ ਘਟਨਾ, ਪਹਿਲਾਂ ਪੁੱਤ, ਫਿਰ ਪਿਤਾ ਤੇ ਮਾਂ ਦੀ ਵੀ ਕੋਰੋਨਾ ਕਾਰਣ ਮੌਤ

ਕੋਟਕਪੂਰਾ (ਨਰਿੰਦਰ ਬੈੜ) : ਸਥਾਨਕ ਮੁਕਤਸਰ ਰੋਡ ’ਤੇ ਸਥਿਤ ਡਾ.ਓਮ ਪ੍ਰਕਾਸ਼ ਗਰੋਵਰ ਵਾਲੀ ਗਲੀ ਦੇ ਵਸਨੀਕ ਇਕ ਪਰਿਵਾਰ ’ਤੇ ਕੋਰੋਨਾ ਕਹਿਰ ਬਣ ਕੇ ਵਰ੍ਹਿਆ ਅਤੇ ਪਰਿਵਾਰ ਦੇ ਤਿੰਨ ਜੀਆਂ ਦੀ ਮਹਾਮਾਰੀ ਕਾਰਣ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਲਗਭਗ ਪੰਜ ਦਿਨ ਪਹਿਲਾਂ ਇਸ ਪਰਿਵਾਰ ਦੇ ਕਰੀਬ 40 ਸਾਲ ਨੌਜਵਾਨ ਗਗਨ ਗੋਇਲ ਦੀ ਕੋਰੋਨਾ ਕਾਰਨ ਮੌਤ ਹੋ ਗਈ ਸੀ। ਪਰਿਵਾਰ ’ਤੇ ਮੁਸੀਬਤ ਦਾ ਹੋਰ ਪਹਾੜ ਉਦੋਂ ਡਿੱਗਿਆ ਜਦੋਂ ਮ੍ਰਿਤਕ ਦੇ ਪਿਤਾ ਪਵਨ ਗੋਇਲ ਨੂੰ ਕੋਰੋਨਾ ਨੇ ਆਪਣੀ ਚਪੇਟ ਵਿਚ ਲੈ ਲਿਆ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ, 24 ਘੰਟਿਆਂ ’ਚ 34 ਮੌਤਾਂ

ਇਸ ਤੋਂ ਬਾਅਦ ਇਸ ਮਹਾਮਾਰੀ ਨੇ ਮ੍ਰਿਤਕ ਦੀ ਮਾਂ ਸੰਤੋਸ਼ ਗੋਇਲ ਨੂੰ ਵੀ ਨਹੀਂ ਛੱਡਿਆ ਅਤੇ ਉਨ੍ਹਾਂ ਦੀ ਵੀ ਮੌਤ ਹੋ ਗਈ। ਪਹਿਲਾਂ ਪੁੱਤਰ ਦੀ ਮੌਤ, ਮਗਰੋਂ ਪਿਤਾ ਤੇ ਫ਼ਿਰ ਮਾਂ ਨੇ ਵੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ’ਚ ਦਮ ਤੋੜ ਦਿੱਤਾ। ਸਥਾਨਕ ਰਾਮ ਬਾਗ ਵਿਖੇ ਦੁਪਹਿਰ ਵੇਲੇ ਪਿਤਾ ਅਤੇ ਸ਼ਾਮ ਨੂੰ ਮਾਂ ਦੀ ਚਿਖਾ ਨੂੰ ਅਗਨੀ ਭੇਂਟ ਕੀਤੀ ਗਈ। ਇਸ ਮੌਕੇ ਪ੍ਰਸ਼ਾਸਨ ਵੱਲੋਂ ਡਿਊਟੀ ਮੈਜਿਸਟਰੇਟ ਨਾਇਬ ਤਹਿਸੀਲਦਾਰ ਕੋਟਕਪੂਰਾ ਸੁਖਦੀਪ ਸਿੰਘ ਬਰਾੜ , ਸੈਨੇਟਾਈਜ਼ਰ ਕਰਨ ਲਈ ਸੈਨੇਟਰੀ ਇੰਸਪੈਕਟਰ ਦੀਪਕ ਕੁਮਾਰ ਤੇ ਹੋਰ ਅਧਿਕਾਰੀਆਂ ਵੱਲੋਂ ਆਪਣੀ ਜ਼ਿੰਮੇਵਾਰੀ  ਨਿਭਾਈ ਗਈ।

ਇਹ ਵੀ ਪੜ੍ਹੋ : ਕੋਰੋਨਾ ਮਹਾਮਾਰੀ ਦੇ ਕਹਿਰ ਦਰਮਿਆਨ ਪੰਜਾਬ ਦੇ ਪਿੰਡਾਂ ਲਈ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News