ਫਿਰੋਜ਼ਪੁਰ ’ਚ ਕੋਰੋਨਾ ਮਹਾਮਾਰੀ ਕਾਰਣ 5 ਲੋਕਾਂ ਦੀ ਮੌਤ

Tuesday, Jul 20, 2021 - 05:52 PM (IST)

ਫਿਰੋਜ਼ਪੁਰ ’ਚ ਕੋਰੋਨਾ ਮਹਾਮਾਰੀ ਕਾਰਣ 5 ਲੋਕਾਂ ਦੀ ਮੌਤ

ਫਿਰੋਜ਼ਪੁਰ (ਖੁੱਲਰ) : ਕੋਰੋਨਾ ਮਹਾਮਾਰੀ ਦਾ ਪ੍ਰਕੋਪ ਜ਼ਿਲ੍ਹਾ ਫਿਰੋਜ਼ਪੁਰ ਵਿਚ ਇਕ ਵਾਰ ਫਿਰ ਵਧਣ ਲੱਗਾ ਹੈ। ਇਸੇ ਤਰ੍ਹਾਂ ਮੰਗਲਵਾਰ ਨੂੰ ਸਰਕਾਰੀ ਰਿਪੋਰਟ ਅਨੁਸਾਰ 4 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 5 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ ਹੈ। ਦੂਜੇ ਪਾਸੇ ਇਸ ਬਿਮਾਰੀ ਨਾਲ ਅੱਜ ਕੋਈ ਵੀ ਠੀਕ ਨਹੀਂ ਹੋਇਆ ਹੈ। ਜ਼ਿਕਰਯੋਗ ਹੈ ਕਿ ਇਸ ਬਿਮਾਰੀ ਨਾਲ ਹੁਣ ਤੱਕ ਜ਼ਿਲ੍ਹਾ ਫਿਰੋਜ਼ਪੁਰ ਵਿਚ ਕੁੱਲ ਮਰਨ ਵਾਲਿਆਂ ਦੀ ਗਿਣਤੀ 491 ਹੋ ਗਈ ਹੈ ਅਤੇ 13644 ਲੋਕ ਇਸ ਬਿਮਾਰੀ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਇਸ ਦੇ ਇਲਾਵਾ ਜ਼ਿਲ੍ਹੇ ਵਿਚ ਅਜੇ ਵੀ 52 ਕੇਸ ਐਕਟਿਵ ਹਨ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਪ੍ਰਧਾਨਗੀ ਮਿਲਣ ਤੋਂ ਬਾਅਦ ਐਕਸ਼ਨ ਮੂਡ ’ਚ ਕੈਪਟਨ, ਲਿਆ ਅਹਿਮ ਫ਼ੈਸਲਾ

ਸਿਵਲ ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿਚ ਹੁਣ ਤੱਕ 225126 ਲੋਕਾਂ ਦੇ ਟੈਸਟ ਕੀਤੇ ਗਏ ਹਨ, ਜਿਸ ਵਿਚ 14187 ਪਾਜ਼ੇਟਿਵ ਕੇਸ ਪਾਏ ਗਏ ਹਨ ਅਤੇ ਉਨ੍ਹਾਂ ਵਿਚੋਂ 13644 ਲੋਕ ਠੀਕ ਹੋਏ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕੋਰੋਨਾ ਬਿਮਾਰੀ ਤੋਂ ਬਚਣ ਦੇ ਲਈ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਗਾਇਡ ਲਾਇਨ ਦੀ ਪਾਲਣਾ ਕਰਨ ਦੇ ਲਈ ਅਪੀਲ ਕੀਤੀ ਹੈ।


author

Gurminder Singh

Content Editor

Related News