ਫਿਰੋਜ਼ਪੁਰ ''ਚ ਅੱਜ 8 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ
Friday, Nov 20, 2020 - 06:14 PM (IST)
ਫ਼ਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਫਿਰੋਜ਼ਪੁਰ ਵਿਚ ਅੱਜ 8 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਹੁਣ ਤੱਕ ਇਸ ਵਾਇਰਸ ਨਾਲ 133 ਲੋਕਾਂ ਦੀ ਮੌਤ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਹੁਣ ਤੱਕ ਜ਼ਿਲਾ ਫਿਰੋਜ਼ਪੁਰ ਵਿਚ ਕੋਰੋਨਾ ਤੋਂ ਪੀੜਤ 4318 ਮਰੀਜ਼ ਪਾਏ ਗਏ ਸਨ, ਜਿਨ੍ਹਾਂ ਵਿਚੋਂ 4120 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 65 ਕੋਰੋਨਾ ਪੀੜਤਾਂ ਦਾ ਇਲਾਜ ਚੱਲ ਰਿਹਾ ਹੈ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਇਰਸ ਤੋਂ ਬਚਣ ਲਈ ਲੋਕ ਸਰਕਾਰ ਵੱਲੋਂ ਜਾਰੀ ਗਾਈਡਲਾਈਨ ਦੀ ਪਾਲਣਾ ਕਰਨ ਅਤੇ ਮੂੰਹ 'ਤੇ ਮਾਸਕ ਲਗਾਏ ਬਿਨਾ ਬਾਹਰ ਨਾ ਨਿਕਲਣ ਤੇ ਸੋਸ਼ਲ ਡਿਸਟੈਂਸਿੰਗ ਵੱਲ ਵਿਸ਼ੇਸ਼ ਰੂਪ ਵਿਚ ਧਿਆਨ ਰੱਖਣ।