ਪੰਜਾਬ ’ਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ

Sunday, Apr 04, 2021 - 07:31 PM (IST)

ਪੰਜਾਬ ’ਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ

ਚੰਡੀਗੜ੍ਹ : ਸੂਬੇ ਵਿਚ ਕੋਵਿਡ ਦੇ ਮੁੜ ਉਭਾਰ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਮੁੱਖ ਸਕੱਤਰ ਵਿਨੀ ਮਹਾਜਨ ਨੇ ਸ਼ਨਿਚਰਵਾਰ ਨੂੰ ਸਿਹਤ ਵਿਭਾਗ ਨੂੰ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਇਸੇ ਮਹੀਨੇ ਦੇ ਅੰਦਰ ਅੰਦਰ ਟੀਕਾਕਰਨ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਰੇਕ ਜ਼ਿਲ੍ਹੇ ਦੇ ਇੰਚਾਰਜ ਪ੍ਰਬੰਧਕੀ ਸਕੱਤਰਾਂ ਨੂੰ ਯੋਜਨਾਬੰਦੀ ਅਤੇ ਰਿਸਪਾਂਸ ਸਿਸਟਮ ਦੀ ਨਜ਼ਰਸਾਨੀ ਕਰਨ ਦੇ ਹੁਕਮ ਵੀ ਦਿੱਤੇ ਹਨ। ਇਥੇ ਸੂਬੇ ਵਿਚ ਕੋਵਿਡ ਟੀਕਾਕਰਨ ਅਤੇ ਪ੍ਰਬੰਧਨ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਸਮੂਹ ਡਿਪਟੀ ਕਮਿਸ਼ਨਰਾਂ, ਪੁਲਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਮੌਤ ਦਰ ਨੂੰ ਘਟਾਉਣ ਅਤੇ ਸੰਪਰਕ ਟਰੇਸਿੰਗ ਵਧਾਉਣ, ਟੈਸਟਿੰਗ ਵਧਾਉਣ ਦੇ ਨਾਲ-ਨਾਲ ਟੀਕਾਕਰਨ ਮੁਹਿੰਮ ਵਿਚ ਤੇਜ਼ੀ ਲਿਆਉਣ ਦੇ ਯਤਨ ਕਰਨ ਦੀ ਹਦਾਇਤ ਕੀਤੀ ਤਾਂ ਜੋ ਪੰਜਾਬ ਨੂੰ ਕੋਵਿਡ ਦੀ ਮੌਜੂਦਾ ਨਾਜ਼ੁਕ ਸਥਿਤੀ ਵਿਚੋਂ ਬਾਹਰ ਕੱਢਿਆ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ’ਚ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਕਰਨ ਤੋਂ ਪਹਿਲਾਂ ਬੀਬੀਆਂ ਜ਼ਰੂਰ ਜਾਣ ਲੈਣ ਇਹ ਜ਼ਰੂਰੀ ਗੱਲਾਂ

ਬੀਬੀ ਮਹਾਜਨ ਨੇ ਕਿਹਾ ਕਿ ਕੋਵਿਡ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਕੋਵਿਡ ਸਬੰਧੀ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਪਿਛਲੇ ਹਫ਼ਤੇ ਪੰਜਾਬ ਵਿਚ ਕੋਵਿਡ ਦੇ ਕੇਸ ਬੜੀ ਦੀ ਤੇਜ਼ੀ ਨਾਲ ਵਧੇ ਹਨ। ਉਨ੍ਹਾਂ ਰਿਪੋਰਟਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਬਹੁਤੇ ਲੋਕ ਹਾਲੇ ਵੀ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਇਕੱਠਾਂ ਦੌਰਾਨ ਮਾਸਕ ਨਹੀਂ ਪਹਿਨ ਰਹੇ ਜਿਸ ਕਾਰਨ ਸੂਬੇ ਵਿਚ ਕੋਵਿਡ ਸਥਿਤੀ ਹੋਰ ਵੀ ਖ਼ਤਰਨਾਕ ਬਣ ਸਕਦੀ ਹੈ। ਡੀ.ਸੀ, ਸੀ.ਪੀ, ਐੱਸ.ਐੱਸ.ਪੀਜ਼. ਅਤੇ ਸਿਵਲ ਸਰਜਨਾਂ ਤੋਂ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਸਕੱਤਰ ਨੂੰ ਜਾਣਕਾਰੀ ਦਿੱਤੀ ਗਈ ਕਿ ਹੁਣ ਤੱਕ ਲਗਭਗ 10 ਲੱਖ ਲੋਕਾਂ ਦਾ ਟੀਕਾਕਰਣ ਕੀਤਾ ਜਾ ਚੁੱਕਾ ਹੈ ਅਤੇ ਆਉਂਦੇ ਦੋ ਹਫਤਿਆਂ ਦੌਰਾਨ ਸੂਬੇ ਵਿਚ 32 ਲੱਖ ਨਾਗਰਿਕਾਂ ਨੂੰ ਟੀਕਾ ਲਗਾਉਣ ਦੀ ਯੋਜਨਾ ਹੈ।

ਇਹ ਵੀ ਪੜ੍ਹੋ : ਪਲਾਂ ’ਚ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਵਿਦੇਸ਼ੋਂ ਪਰਤੇ ਨੌਜਵਾਨ ਪੁੱਤ ਨੇ ਕੀਤੀ ਖ਼ੁਦਕੁਸ਼ੀ

ਉਨ੍ਹਾਂ ਸੂਬੇ ਦੇ ਸਰਕਾਰੀ ਅਮਲੇ ਨੂੰ ਹਦਾਇਤ ਕੀਤੀ ਕਿ ਟੈਸਟਿੰਗ ਸਮਰੱਥਾ ਨੂੰ ਪ੍ਰਤੀ ਦਿਨ 60,000 ਤੱਕ ਪਹੁੰਚਾਇਆ ਜਾਵੇ ਤਾਂ ਜੋ ਕੋਵਿਡ ਦੀ ਸਥਿਤੀ ’ਤੇ ਸਮੇਂ ਸਿਰ ਕਾਬੂ ਪਾਇਆ ਜਾ ਸਕੇ। ਵਿਨੀ ਮਹਾਜਨ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕੋਵਿਡ ਦੇ ਮਰੀਜ਼ਾਂ ਦੇ ਨਮੂਨਿਆਂ ਨੂੰ ਜਲਦੀ ਤੋਂ ਜਲਦੀ ਇਕੱਤਰ ਕੀਤਾ ਜਾਵੇ ਅਤੇ ਜਲਦ ਤੋਂ ਜਲਦ ਨਤੀਜੇ ਉਪਲੱਬਧ ਕਰਵਾਏ ਜਾਣ ਤਾਂ ਜੋ ਪਾਜ਼ੇਟਿਵ ਮਰੀਜ਼ ਖੁਦ ਨੂੰ ਤੁਰੰਤ ਇਕਾਂਤਵਾਸ ਕਰ ਸਕਣ। ਉਨ੍ਹਾਂ ਇੱਛਾ ਪ੍ਰਗਟਾਈ ਕਿ ਡਾਕਟਰਾਂ ਅਤੇ ਸਿਹਤ ਕਰਮਚਾਰੀ ਆਈਸੋਲੇਟ ਕੀਤੇ ਮਰੀਜ਼ਾਂ ਨੂੰ ਨਿੱਜੀ ਤੌਰ ’ਤੇ ਮਿਲਣ ਅਤੇ ਮਰੀਜ਼ਾਂ ਨੂੰ ਲੋੜੀਂਦੀ ਦਵਾਈ ਜਾਂ ਅਗਲੇਰੀ ਜਾਂਚ ਸਬੰਧੀ ਢੁਕਵੀਂ ਸੇਧ ਦਿੱਤੀ ਜਾਵੇ।

ਇਹ ਵੀ ਪੜ੍ਹੋ : ਲੱਖਾ ਸਿਧਾਣਾ ਦੀ ਕਿਸਾਨ ਮੋਰਚੇ ’ਚ ਵਾਪਸੀ ਤੋਂ ਬਾਅਦ ਗੁਰਨਾਮ ਚਢੂਨੀ ਦਾ ਦੀਪ ਸਿੱਧੂ ’ਤੇ ਵੱਡਾ ਬਿਆਨ

ਮੁੱਖ ਸਕੱਤਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਗੈਰ-ਸਰਕਾਰੀ ਸੰਗਠਨਾਂ ਅਤੇ ਹੋਰ ਸਿਵਲ ਸੁਸਾਇਟੀ ਸਮੂਹਾਂ ਨੂੰ ਵੈਕਸੀਨੇਸ਼ਨ ਮੁਹਿੰਮ ਵਿਚ ਹਿੱਸਾ ਲੈਣ ਖਾਤਰ ਪ੍ਰੇਰਿਤ ਕਰਨ ਲਈ ਕਿਹਾ ਤਾਂ ਜੋ ਲੋਕ ਬਿਨਾਂ ਕਿਸੇ ਝਿਜਕ ਦੇ ਵੈਕਸੀਨ ਲਵਾਉਣ ਲਈ ਅੱਗੇ ਆ ਸਕਣ। ਉਨ੍ਹਾਂ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਕੋਵਿਡ ਟੈਸਟਿੰਗ ਵਿਚ ਵਾਧਾ ਕਰਨ ਲਈ ਨਮੂਨਿਆਂ ਨੂੰ ਦਿਨ ਵਿਚ ਤਿੰਨ ਵਾਰ ਲੈਬਾਂ ਵਿਚ ਭੇਜਿਆ ਜਾਵੇ ਅਤੇ ਟੈਸਟਾਂ ਦੇ ਨਤੀਜੇ ਮਰੀਜ਼ਾਂ ਨੂੰ ਜਲਦੀ ਉਪਲੱਬਧ ਕਰਵਾਏ ਜਾਣ। ਉਨ੍ਹਾਂ ਦੱਸਿਆ ਕਿ ਕੋਵਿਡ ਦੀ ਇਸ ਦੂਜੀ ਲਹਿਰ ਵਿਚ ਪੰਜਾਬ ਵਿਚ ਲਗਭਗ 80 ਫੀਸਦ ਕੋਵਿਡ ਕੇਸ ਯੂ. ਕੇ ਦੇ ਸਟ੍ਰੇਨ ਵਾਲੇ ਪਾਏ ਗਏ ਹਨ।

ਇਹ ਵੀ ਪੜ੍ਹੋ : ਮੁੰਡੇ ਨੂੰ ਵਿਦੇਸ਼ ਭੇਜਣ ਲਈ ਕੁੜੀ ਦੇ ਚੱਕਰ ’ਚ ਫਸਿਆ ਪਰਿਵਾਰ, 45 ਲੱਖ ਲਾਇਆ, ਫਿਰ ਜੋ ਹੋਇਆ ਸੁਣ ਹੋਵੋਗੇ ਹੈਰਾਨ

ਇਸ ਮੌਕੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਪੁਲਸ ਕਰਮਚਾਰੀਆਂ ਵਲੋਂ ਹੁਣ ਤਕ ਲਗਭਗ ਡੇਢ ਲੱਖ ਆਰ. ਟੀ-ਪੀ.ਸੀ.ਆਰ ਟੈਸਟ ਕਰਵਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਪੰਜਾਬ ਪੁਲਸ ਦੀਆਂ ਦੋ ਬਟਾਲੀਅਨਾਂ ਦੀ ਪੂਰੀ ਤਰ੍ਹਾਂ ਟੀਕਾਕਰਣ ਕਰਵਾ ਦਿੱਤੀ ਗਈ ਹੈ ਅਤੇ 74 ਫੀਸਦੀ ਪੁਲਸ ਕਰਮਚਾਰੀ ਪਹਿਲਾਂ ਹੀ ਇਹ ਟੀਕਾ ਲਗਵਾ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਕੋਵਿਡ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਹਾਲਾਤ ਆਮ ਬਣਨ ਤੱਕ ਹੋਟਲ ਅਤੇ ਰੈਸਟੋਰੈਂਟਾਂ ਵਿਚ ਪਾਰਟੀਆਂ ਲਈ ਇਕੱਠ ਨਾ ਕੀਤਾ ਜਾਵੇ।

ਇਹ ਵੀ ਪੜ੍ਹੋ : ਟਵਿੱਟਰ ’ਤੇ ਨਵਜੋਤ ਸਿੱਧੂ ਨੇ ਫਿਰ ਚੁੱਕੇ ਸਵਾਲ, ਸ਼ਾਇਰਾਨਾ ਅੰਦਾਜ਼ ’ਚ ਘੇਰੀ ਸਰਕਾਰ


author

Gurminder Singh

Content Editor

Related News