ਹੁਸ਼ਿਆਰਪੁਰ ਜ਼ਿਲ੍ਹੇ ''ਚ ਕੋਰੋਨਾ ਦਾ ਜ਼ੋਰ, 58 ਨਵੇਂ ਮਾਮਲਿਆਂ ਨਾਲ ਇਕ ਜਨਾਨੀ ਦੀ ਮੌਤ

08/28/2020 6:07:03 PM

ਹੁਸ਼ਿਆਰਪੁਰ (ਘੁੰਮਣ) : ਸ਼ਹਿਰ ਦੇ ਨਵੀਂ ਆਬਾਦੀ ਇਲਾਕੇ 'ਚ ਅੱਜ ਸਵੇਰੇ ਕੋਰੋਨਾ ਪੀੜਤ ਇਕ ਔਰਤ ਦੀ ਮੌਤ ਹੋ ਗਈ, ਜਿਸ ਦੇ ਨਾਲ ਹੀ ਜ਼ਿਲ੍ਹੇ ਵਿਚ ਮ੍ਰਿਤਕਾਂ ਦੀ ਕੁੱਲ ਗਿਣਤੀ 36 ਹੋ ਗਈ ਹੈ। ਸਿਹਤ ਵਿਭਾਗ ਨੂੰ ਅੱਜ ਸ਼ਾਮ ਪ੍ਰਾਪਤ ਹੋਈ 1444 ਨਮੂਨਿਆਂ ਦੀ ਰਿਪੋਰਟ ਵਿਚ 58 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ ਜੋ ਕਿ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਨਾਲ ਸਬੰਧਿਤ ਹਨ। ਸਿਹਤ ਵਿਭਾਗ ਵੱਲੋਂ ਅੱਜ 826 ਸ਼ੱਕੀ ਮਰੀਜ਼ਾਂ ਦੇ ਨਵੇਂ ਨਮੂਨੇ ਵੀ ਲਏ ਗਏ ਹਨ। 

ਇਹ ਵੀ ਪੜ੍ਹੋ :  ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਅਚਾਨਕ ਪਈਆਂ ਭਾਜੜਾਂ, ਬੰਬ ਨਿਰੋਧਕ ਦਸਤੇ ਨੂੰ ਦੇਖ ਲੋਕਾਂ ਦੇ ਉੱਡੇ ਹੋਸ਼

ਉਪਰੋਕਤ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਲਏ ਗਏ 55964 ਨਮੂਨਿਆਂ ਵਿਚੋਂ 52171 ਦੀ ਰਿਪੋਰਟ ਨੈਗੇਟਿਵ ਆਈ ਹੈ। ਜਦਕਿ 2426 ਨਮੂਨਿਆਂ ਦੀ ਰਿਪੋਰਟ ਦਾ ਅਜੇ ਇੰਤਜ਼ਾਰ ਹੈ ਅਤੇ 80 ਨਮੂਨੇ ਹੁਣ ਤੱਕ ਇਨਵੈਲਿਡ ਪਾਏ ਗਏ ਹਨ। ਜ਼ਿਲ੍ਹੇ ਵਿਚ ਹੁਣ ਤੱਕ 946 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਸਰਗਰਮ ਮਰੀਜ਼ਾਂ ਦੀ ਗਿਣਤੀ 403 ਹੋ ਗਈ ਹੈ।

ਇਹ ਵੀ ਪੜ੍ਹੋ :  ਸਟੱਡੀ ਵੀਜ਼ਾ ਲਗਾ ਕੈਨੇਡਾ ਗਈ ਪਤਨੀ ਨੇ ਚਾੜ੍ਹਿਆ ਚੰਨ, ਉਹ ਹੋਇਆ ਜੋ ਸੋਚਿਆ ਨਾ ਸੀ

ਸਿਹਤ ਐਡਵਾਈਜ਼ਰੀ ਦਿੰਦਿਆਂ ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕ ਸਰਕਾਰੀ ਸਿਹਤ ਕੇਂਦਰਾਂ 'ਚੋਂ ਆਪਣਾ ਟੈਸਟ ਕਰਵਾਉਣ। ਇਸਦੀ ਵਿਵਸਥਾ ਬਿਲਕੁਲ ਮੁਫ਼ਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ, ਬਜ਼ੁਰਗਾਂ ਅਤੇ 10 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਘਰਾਂ ਤੋਂ ਬਾਹਰ ਨਾ ਆਉਣ ਦਿੱਤਾ ਜਾਵੇ। ਘਰਾਂ ਤੋਂ ਨਿਕਲਦੇ ਸਮੇਂ ਮਾਸਕ ਦਾ ਇਸਤੇਮਾਲ ਯਕੀਨੀ ਬਣਾਇਆ ਜਾਵੇ ਅਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਵਾਰ-ਵਾਰ ਧੋਵੋ। ਸਾਮਾਜਿਕ ਦੂਰੀ ਦਾ ਵੀ ਵਿਸ਼ੇਸ਼ ਧਿਆਨ ਰੱਖੋ ਤਾਂ ਜੋ ਕੋਰੋਨਾ ਵਾਇਰਸ ਦੀ ਅੱਗੇ ਵਧ ਰਹੀ ਚੇਨ ਨੂੰ ਤੋੜਿਆ ਜਾ ਸਕੇ।

ਇਹ ਵੀ ਪੜ੍ਹੋ :  ਲਾਲ ਚੂੜਾ ਪਾ ਮੁੰਡੇ ਨਾਲ ਖੜ੍ਹੀ ਕੁੜੀ ਨੇ ਹੱਥ ਬੰਨ੍ਹ ਕੇ ਨਹਿਰ 'ਚ ਮਾਰੀ ਛਾਲ, ਘਟਨਾ ਦੇਖ ਕੰਬ ਗਏ ਲੋਕ


Gurminder Singh

Content Editor

Related News