ਮੌਤ ਨੂੰ ਕਲੋਲਾਂ, ਨਿਹੰਗ ਦੇ ਬਾਣੇ ''ਚ ਆਇਆ ਵਿਅਕਤੀ ਆਈਸੋਲੇਸ਼ਨ ਵਾਰਡ ''ਚੋਂ ਲੈ ਗਿਆ ਦੋ ਮੋਬਾਇਲ

06/07/2020 7:18:16 PM

ਅੰਮ੍ਰਿਤਸਰ (ਦਲਜੀਤ ਸ਼ਰਮਾ) : ਇਕ ਪਾਸੇ ਜਿੱਥੇ ਸਾਰੀ ਦੁਨੀਆਂ ਵਿਚ ਕੋਰੋਨਾ ਨੇ ਕਹਿਰ ਢਾਇਆ ਹੋਇਆ ਹੈ, ਉਥੇ ਹੀ ਪੰਜਾਬ ਵਿਚ ਕੁਝ ਚੋਰ ਇਸ ਮਹਾਮਾਰੀ ਨੂੰ ਟਿੱਚ ਜਾਣਦੇ ਹੋਏ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ 1 ਨਿਹੰਗ ਸਿੰਘ ਦੇ ਬਾਣੇ ਵਿਚ ਆਇਆ ਚੋਰ ਵਿਅਕਤੀ ਅੱਜ ਸਵੇਰੇ ਦੋ ਮੋਬਾਇਲ ਚੋਰੀ ਕਰ ਲੈ ਗਿਆ। ਚੋਰੀ ਦੀ ਘਟਨਾ ਵਾਰਡ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਉਥੇ ਹੀ ਹਸਪਤਾਲ ਪ੍ਰਸ਼ਾਸਨ ਦੇ ਸੁਰੱਖਿਆ ਪ੍ਰਬੰਧਾਂ ਦੀ ਵੀ ਪੋਲ ਖੁੱਲ੍ਹ ਗਈ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਸਰ : ਜਸ਼ਨ ਮਨਾ ਰਹੇ ਦੋਸਤਾਂ ਨੇ ਨੌਜਵਾਨ ਦਾ ਕੀਤਾ ਕਤਲ, ਫਿਰ ਕੰਬਲ 'ਚ ਲਪੇਟ ਲਾ ਦਿੱਤੀ ਅੱਗ

ਵੀਡੀਓ ਵਿਚ ਸਾਫ ਨਜ਼ਰ ਆ ਰਿਹਾ ਹੈ ਕਿ ਇਕ ਵਿਅਕਤੀ ਬਿਨਾਂ ਮਾਸਕ ਦੇ ਹੀ ਵਾਰਡ ਵਿਚ ਆਉਂਦਾ ਹੈ ਅਤੇ ਫਿਰ ਪਾਜ਼ੇਟਿਵ ਮਰੀਜ਼ਾਂ ਦੇ ਕਮਰਿਆਂ ਵਿਚ ਜਾ ਕੇ ਫੋਲਾ-ਫਰਾਲੀ ਕਰਦਾ ਹੈ। ਚੋਰ ਵਲੋਂ ਵਾਰਡ ਵਿਚ ਦਾਖਲ ਪ੍ਰਾਈਵੇਟ ਡਾਕਟਰ ਅਤੇ ਉਸ ਦੀ ਪਤਨੀ ਦਾ ਮੋਬਾਇਲ ਚੋਰੀ ਕੀਤਾ ਗਿਆ ਹੈ। ਇਸ ਘਟਨਾਕ੍ਰਮ ਤੋਂ ਬਾਅਦ ਪ੍ਰਸ਼ਾਸਨ ਦੇ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੁੱਲ੍ਹ ਗਈ ਹੈ। ਇਥੇ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਕਈ ਘੰਟੇ ਬੀਤ ਜਾਣ ਤੋਂ ਬਾਅਦ ਵੀ ਹਸਪਤਾਲ ਪ੍ਰਸ਼ਾਸਨ ਵਲੋਂ ਪੁਲਸ ਨੂੰ ਕੋਈ ਲਿਖਤੀ ਸ਼ਿਕਾਇਤ ਨਹੀਂ ਦਿੱਤੀ ਗਈ। ਪੁਲਸ ਦਾ ਕਹਿਣਾ ਹੈ ਕਿ ਲਿਖਤੀ ਸ਼ਿਕਾਇਤ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਏ. ਟੀ. ਐੱਮ. ਲੁੱਟ ਕੇ ਲੈ ਗਏ ਲੁਟੇਰੇ 

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਵਿਚ ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਸਭ ਤੋਂ ਵੱਧ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। ਜ਼ਿਲ੍ਹੇ ਵਿਚ ਹੁਣ ਕੋਰੋਨਾ ਦੇ 468 ਤੋਂ ਵੱਧ ਮਰੀਜ਼ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿਚੋਂ 344 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਜ਼ਿਲ੍ਹੇ ਵਿਚ ਅਜੇ ਵੀ 116 ਐਕਟਿਲ ਮਾਮਲੇ ਹਨ ਅਤੇ 8 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਇਹ ਵੀ ਪੜ੍ਹੋ : ਕੋਰੋਨਾ ਕਾਰਨ ਲੱਗੀ ਤਾਲਾਬੰਦੀ ਨੇ ਤੋੜੇ ਕੈਨੇਡਾ ਦੇ ਸੁਪਨੇ, ਅੱਕੀ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ


Gurminder Singh

Content Editor

Related News