ਕੋਰੋਨਾ ਕਾਰਣ ਨੌਜਵਾਨ ਪੱਤਰਕਾਰ ਦੀ ਮੌਤ ''ਤੇ ਮੁੱਖ ਮੰਤਰੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

Monday, Aug 24, 2020 - 04:12 PM (IST)

ਕੋਰੋਨਾ ਕਾਰਣ ਨੌਜਵਾਨ ਪੱਤਰਕਾਰ ਦੀ ਮੌਤ ''ਤੇ ਮੁੱਖ ਮੰਤਰੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਦੇ ਨੌਜਵਾਨ ਫੋਟੋ ਪੱਤਰਕਾਰ ਜੈ ਦੀਪ ਦੀ ਬੇਵਕਤੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 28 ਵਰ੍ਹਿਆਂ ਦੇ ਜੈ ਦੀਪ ਦਾ ਕੱਲ੍ਹ ਪਟਿਆਲਾ ਵਿਖੇ ਦਿਹਾਂਤ ਹੋ ਗਿਆ ਸੀ। ਉਹ ਆਪਣੇ ਪਿੱਛੇ ਮਾਤਾ-ਪਿਤਾ ਤੇ ਇਕ ਭੈਣ ਛੱਡ ਗਿਆ ਹੈ।ਜੈ ਦੀਪ ਦਾ ਕੋਵਿਡ-19 ਟੈਸਟ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਕੁਝ ਦਿਨਾਂ ਬਾਅਦ ਹੀ ਦਿਹਾਂਤ ਹੋ ਗਿਆ। ਉਸ ਦੀ ਰਿਪੋਰਟ 18 ਅਗਸਤ ਨੂੰ ਪਾਜ਼ੇਟਿਵ ਆਈ ਸੀ ਜਿਸ ਤੋਂ ਬਾਅਦ ਉਹ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਸੀ। ਕੱਲ੍ਹ ਸ਼ਾਮ ਉਸ ਨੇ ਆਖਰੀ ਸਾਹ ਲਿਆ। 

ਇਹ ਵੀ ਪੜ੍ਹੋ :  ਭਾਈ ਰਣਜੀਤ ਸਿੰਘ ਢੱਡਰੀਆਂਵਾਲਾ ਵਿਵਾਦ 'ਤੇ ਪੰਜ ਸਿੰਘ ਸਾਹਿਬਾਨਾਂ ਦਾ ਵੱਡਾ ਫ਼ੈਸਲਾ

ਮੁੱਖ ਮੰਤਰੀ ਨੇ ਆਪਣੇ ਸ਼ੋਕ ਸੰਦੇਸ਼ ਵਿਚ ਜੈ ਦੀਪ ਨੂੰ ਸਮਰਪਿਤ ਪੱਤਰਕਾਰ ਦੱਸਦਿਆਂ ਕਿਹਾ ਕਿ ਉਹ ਇਕ ਵਧੀਆ ਫੋਟੋਗ੍ਰਾਫਰ ਸਨ ਜਿਨ੍ਹਾਂ ਨੂੰ ਫੋਟੋ ਪੱਤਰਕਾਰੀ ਦੀ ਡੂੰਘੀ ਸਮਝ ਸੀ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਜੈ ਦੀਪ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦੁਖੀ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਜ਼ਿਲਾ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਸੂਬਾ ਸਰਕਾਰ ਤਰਫੋਂ ਸੋਮਵਾਰ ਦੀ ਸਵੇਰ ਜੈ ਦੀਪ ਦੇ ਅੰਤਿਮ ਸੰਸਕਾਰ ਮੌਕੇ ਮ੍ਰਿਤਕ ਦੇਹ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਇਹ ਵੀ ਪੜ੍ਹੋ :  ਬਠਿੰਡਾ 'ਚ ਕੋਰੋਨਾ ਕਾਰਣ ਤਿੰਨ ਹੋਰ ਮੌਤਾਂ, ਇਕ ਮਰੀਜ਼ ਦੀ ਮੌਤ ਤੋਂ ਬਾਅਦ ਹੰਗਾਮਾ


author

Gurminder Singh

Content Editor

Related News