ਮਾਨਸਾ ਜ਼ਿਲ੍ਹੇ ''ਚ ਅੱਜ ਕੋਰੋਨਾ ਨਾਲ 37ਵੀਂ ਮੌਤ, ਸਹਿਮੇ ਲੋਕ

Friday, Nov 06, 2020 - 05:41 PM (IST)

ਮਾਨਸਾ (ਮਨਜੀਤ ਕੌਰ) : ਪੰਜਾਬ ਵਿਚ ਅਨੇਕਾਂ ਸਾਵਧਾਨੀਆਂ ਵਰਤਣ ਦੇ ਬਾਵਜੂਦ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਜਿਸ ਤਹਿਤ ਅੱਜ ਮਾਨਸਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਇਕ ਹੋਰ ਮੌਤ ਹੋ ਜਾਣ ਨਾਲ ਜਿੱਥੇ ਜ਼ਿਲ੍ਹੇ 'ਚ ਮੌਤਾਂ ਦਾ ਅੰਕੜਾ 37 'ਤੇ ਪਹੁੰਚ ਗਿਆ ਹੈ। ਉਥੇ ਹੀ ਕੋਰੋਨਾ ਨਾਲ ਹੋ ਰਹੀਆਂ ਮੌਤਾਂ ਅਤੇ ਪਾਜ਼ੇਟਿਵ ਮਾਮਲਿਆਂ ਨੂੰ ਦੇਖਦੇ ਲੋਕਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ। ਕੋਰੋਨਾ ਪਾਜ਼ੇਟਿਵ ਮ੍ਰਿਤਕ ਸਰਦੂਲਗੜ੍ਹ ਬਲਾਕ ਨਾਲ ਸੰਬੰਧਤ 60 ਸਾਲਾਂ ਬਜ਼ੁਰਗ ਜੀ. ਐੱਮ. ਸੀ ਹਸਪਤਾਲ ਫਰੀਦਕੋਟ ਵਿਖੇ ਦਾਖਲ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮਾਨਸਾ ਜ਼ਿਲ੍ਹੇ ਵਿਚ ਪਿਛਲੇ 24 ਘੰਟਿਆਂ ਵਿਚ ਜਿੱਥੇ 22 ਨਵੇਂ ਮਰੀਜ਼ ਸਾਹਮਣੇ ਆਏ ਹਨ, ਉਥੇ ਹੀ ਅੱਜ ਠੀਕ ਹੋਣ 'ਤੇ 7 ਮਰੀਜ਼ ਆਪਣੇ ਘਰ ਨੂੰ ਚਲੇ ਗਏ। ਸਿਹਤ ਵਿਭਾਗ ਵਲੋਂ ਰੋਜ਼ਾਨਾ ਕੀਤੀ ਜਾਂਦੀ ਸੈਂਪਲਿੰਗ ਤਹਿਤ ਅੱਜ 482 ਮਰੀਜ਼ਾਂ ਦੇ ਸੈਂਪਲ ਲਏ ਗਏ। ਕੋਰੋਨਾ ਸੈਂਪਲਿੰਗ ਟੀਮ ਦੇ ਜ਼ਿਲ੍ਹਾ ਇੰਚਾਰਜ ਡਾ. ਰਣਜੀਤ ਰਾਏ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ ਕੋਰੋਨਾ ਨੂੰ ਮਾਤ ਦੇਣ ਵਾਲੇ ਵਿਅਕਤੀਆਂ ਦੀ ਗਿਣਤੀ 1845 ਹੋ ਗਈ ਹੈ। ਜਦਕਿ ਕੋਰੋਨਾ ਪਾਜ਼ੇਟਿਵ ਪਾਏ ਗਏ 1978 ਜਣਿਆਂ ਵਿਚੋਂ 1842 ਨਾਗਰਿਕ ਤੰਦਰੁਸਤ ਹੋ ਕੇ ਘਰ ਜਾ ਚੁੱਕੇ ਹਨ।ਜਦੋਂ ਕਿ ਹੁਣ ਤੱਕ ਕੋਰੋਨਾ ਕਾਰਨ ਮਾਨਸਾ ਜ਼ਿਲ੍ਹੇ ਵਿਚ 37 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।


Gurminder Singh

Content Editor

Related News