ਕੋਰੋਨਾ ਦਾ ਕਹਿਰ, ਸ੍ਰੀ ਮੁਕਤਸਰ ਸਾਹਿਬ ''ਚ ਕੋਵਿਡ-19 ਨਾਲ ਪਹਿਲੀ ਮੌਤ
Monday, Jul 06, 2020 - 02:40 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ, ਰਿਣੀ) : ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਬਜ਼ੁਰਗ ਮਾਤਾ ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਸੀ ਦੀ ਅੱਜ ਲੁਧਿਆਣਾ 'ਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਉਕਤ ਬਜ਼ੁਰਗ ਜੋ ਕਿ ਦਿਲ ਦੀ ਬਿਮਾਰੀ ਦੇ ਚੈਕਅੱਪ ਲਈ ਲੁਧਿਆਣਾ ਗਈ ਸੀ ਅਤੇ ਉਥੇ ਟੈਸਟ ਦੌਰਾਨ ਇਹ ਬਜ਼ੁਰਗ ਕੋਰੋਨਾ ਪਾਜ਼ੇਟਿਵ ਆਈ ਸੀ। ਬੀਤੇ ਸ਼ਨੀਵਾਰ ਤੋਂ ਬਜ਼ੁਰਗ ਦਾ ਲੁਧਿਆਣਾ ਵਿਖੇ ਕੋਰੋਨਾ ਨਾਲ ਸਬੰਧਿਤ ਇਲਾਜ ਚੱਲ ਰਿਹਾ ਸੀ ਅਤੇ ਇਹ ਵੈਂਟੀਲੇਟਰ 'ਤੇ ਸੀ। ਜਿਸ ਦੀ ਅੱਜ ਬਾਅਦ ਦੁਪਹਿਰ ਮੌਤ ਹੋ ਗਈ । ਬਜ਼ੁਰਗ ਮਾਤਾ ਪਰਮਜੀਤ ਕੌਰ (66) ਸ੍ਰੀ ਮੁਕਤਸਰ ਸਾਹਿਬ ਦੇ ਗਾਂਧੀ ਨਗਰ ਦੀ ਰਹਿਣ ਵਾਲੀ ਸੀ। ਇਸ ਗੱਲ ਦੀ ਪੁਸ਼ਟੀ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਵਲੋਂ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਜਵਾਨ ਦੀ ਹਿਮਾਚਲ ਪ੍ਰਦੇਸ਼ 'ਚ ਭੇਦਭਰੇ ਢੰਗ ਨਾਲ ਮੌਤ
ਪੰਜਾਬ 'ਚ ਕੋਰੋਨਾ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 6 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 996, ਲੁਧਿਆਣਾ 'ਚ 1031, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 906, ਸੰਗਰੂਰ 'ਚ 527 ਕੇਸ, ਪਟਿਆਲਾ 'ਚ 356, ਮੋਹਾਲੀ 'ਚ 286, ਗੁਰਦਾਸਪੁਰ 'ਚ 242 ਕੇਸ, ਪਠਾਨਕੋਟ 'ਚ 224, ਤਰਨਤਾਰਨ 211, ਹੁਸ਼ਿਆਰਪੁਰ 'ਚ 189, ਨਵਾਂਸ਼ਹਿਰ 'ਚ 156, ਮੁਕਤਸਰ 133, ਫਤਿਹਗੜ੍ਹ ਸਾਹਿਬ 'ਚ 122, ਰੋਪੜ 'ਚ 114, ਮੋਗਾ 'ਚ 116, ਫਰੀਦਕੋਟ 111, ਕਪੂਰਥਲਾ 109, ਫਿਰੋਜ਼ਪੁਰ 'ਚ 107, ਫਾਜ਼ਿਲਕਾ 102, ਬਠਿੰਡਾ 'ਚ 106, ਬਰਨਾਲਾ 'ਚ 69, ਮਾਨਸਾ 'ਚ 49 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 4 ਹਜ਼ਾਰ ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1500 ਤੋਂ ਵੱਧ ਮਾਮਲੇ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 161 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਲੁਧਿਆਣਾ ਦੀ ਕੇਂਦਰੀ ਜੇਲ 'ਤੇ ਕੋਰੋਨਾ ਦਾ ਵੱਡਾ ਹਮਲਾ, 26 ਬੰਦੀਆਂ ਦੀ ਰਿਪੋਰਟ ਆਈ ਪਾਜ਼ੇਟਿਵ