ਕੋਰੋਨਾ ਦੇ ਦੌਰ ’ਚ ਆਨਲਾਈਨ ਵਿਧੀ ਰਾਹੀਂ ਧਰਮ ਪ੍ਰਚਾਰ ਦੀ ਲਹਿਰ ਨੂੰ ਅੱਗੇ ਵਧਾਏਗੀ ਸ਼੍ਰੋਮਣੀ ਕਮੇਟੀ
Tuesday, May 18, 2021 - 02:39 PM (IST)
ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਦੇ ਚੱਲਦਿਆਂ ਬਣੇ ਹਾਲਤ ਵਿੱਚ ਆਨਲਾਈਨ ਵਿਧੀ ਰਾਹੀਂ ਧਰਮ ਪ੍ਰਚਾਰ ਲਹਿਰ ਨੂੰ ਅੱਗੇ ਵਧਾਉਣ ਲਈ ਪ੍ਰਚਾਰਕਾਂ ਦੀ ਚਾਰ ਰੋਜ਼ਾ ਆਨਲਾਈਨ ਗੁਰਮਤਿ ਵਰਕਸ਼ਾਪ ਦੀ ਸ਼ੁਰੂਆਤ ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਵਿਖੇ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਵਰਕਸ਼ਾਪ ਦੀ ਆਰੰਭਤਾ ਸਮੇਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਬਾਹਰਲੇ ਸੂਬਿਆਂ ਤੋਂ ਜੁੜੇ ਪ੍ਰਚਾਰਕਾਂ ਨੂੰ ਸੰਬੋਧਨ ਕੀਤਾ ਅਤੇ ਇੰਟਰਨੈੱਟ ਦੇ ਮਾਧਿਅਮ ਰਾਹੀਂ ਬੱਚਿਆਂ ਅਤੇ ਨੌਜ਼ਵਾਨਾਂ ਨੂੰ ਗੁਰਮਤਿ ਨਾਲ ਜੋੜਨ ਲਈ ਵੱਧ ਤੋਂ ਵੱਧ ਉਪਰਾਲੇ ਕਰਨ ਲਈ ਕਿਹਾ।
ਪੜ੍ਹੋ ਇਹ ਵੀ ਖਬਰ - ਸ਼ਰਾਬ ਪੀਣ ਤੋਂ ਰੋਕਣਾ ਪਿਆ ਮਹਿੰਗਾ, 70 ਸਾਲਾ ਬਜ਼ੁਰਗ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ
ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਵੱਡੇ ਇਕੱਠ ਜਾਂ ਸਕੂਲਾਂ ਕਾਲਜਾਂ ਤੱਕ ਪਹੁੰਚ ਕਰਕੇ ਧਰਮ ਪ੍ਰਚਾਰ ਕਰਨਾ ਸੰਭਵ ਨਹੀਂ। ਇਸ ਲਈ ਇੰਟਰਨੈੱਟ ਦੇ ਮਾਧਿਅਮ ਸੂਚਨਾ ਤਕਨੀਕ ਦੀ ਵਰਤੋਂ ਕਰਕੇ ਸੰਗਤ ਅਤੇ ਖ਼ਾਸਕਰ ਨੌਜ਼ਵਾਨ ਪੀੜ੍ਹੀ ਤੱਕ ਪਹੁੰਚ ਕੀਤੀ ਜਾਵੇ। ਪ੍ਰਚਾਰਕਾਂ ਦੀ ਆਨਲਾਈਨ ਗੁਰਮਤਿ ਵਰਕਸ਼ਾਪ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਧਰਮ ਪ੍ਰਚਾਰ ਕਮੇਟੀ ਅਤੇ ਵੱਖ-ਵੱਖ ਸਿੱਖ ਮਿਸ਼ਨਾਂ ਅੰਦਰ 250 ਪ੍ਰਚਾਰਕ, 39 ਢਾਡੀ ਜਥੇ ਅਤੇ 54 ਕਵੀਸ਼ਰ ਜਥੇ ਧਰਮ ਪ੍ਰਚਾਰ ਸੇਵਾ ਨਿਭਾ ਰਹੇ ਹਨ।
ਪੜ੍ਹੋ ਇਹ ਵੀ ਖਬਰ - ਕੱਪੜੇ ਸੁੱਕਣੇ ਪਾਉਣ ਨੂੰ ਲੈ ਕੇ ਦੋ ਜਨਾਨੀਆਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, 1 ਦੀ ਮੌਤ (ਤਸਵੀਰਾਂ)
ਮੌਜੂਦਾ ਸਮੇਂ ਇਨ੍ਹਾਂ ਪ੍ਰਚਾਰਕ ਜਥਿਆਂ ਵੱਲੋਂ ਸੰਗਤ ਤੱਕ ਪਹੁੰਚ ਕਰਕੇ ਵੱਡੇ ਇਕੱਠਾਂ ਰਾਹੀਂ ਜਾਂ ਦੀਵਾਨਾਂ ਰਾਹੀਂ ਗੁਰਮਤਿ ਪ੍ਰਚਾਰ ਕਰਨਾ ਸੰਭਵ ਨਹੀਂ। ਇਸ ਲਈ ਆਨਲਾਈਨ ਧਰਮ ਪ੍ਰਚਾਰ ਲਹਿਰ ਚਲਾਉਣ ਦਾ ਫ਼ੈਸਲਾ ਕੀਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਬੰਧ ਵਿੱਚ ਪਹਿਲਾਂ ਪ੍ਰਚਾਰਕਾਂ ਅਤੇ ਢਾਡੀ ਕਵੀਸ਼ਰ ਜਥਿਆਂ ਦੇ ਚਾਰ-ਚਾਰ ਰੋਜ਼ਾ ਆਨਲਾਈਨ ਕੈਂਪ ਲਗਾਏ ਜਾ ਰਹੇ ਹਨ। ਪਹਿਲਾ ਕੈਂਪ ਪ੍ਰਚਾਰਕਾਂ ਦਾ ਸ਼ੁਰੂ ਕੀਤਾ ਗਿਆ ਹੈ, ਜਿਸ ਮਗਰੋਂ ਢਾਡੀ ਤੇ ਕਵੀਸ਼ਰ ਜਥਿਆਂ ਦੇ ਕੈਂਪ ਲਗਾਏ ਜਾਣਗੇ।
ਪੜ੍ਹੋ ਇਹ ਵੀ ਖਬਰ - ਬਟਾਲਾ ’ਚ ਨਿਹੰਗ ਸਿੰਘਾਂ ਦੀ ਪੁਰਾਣੀ ਰੰਜ਼ਿਸ਼ ਨੇ ਧਾਰਿਆ ਖੂਨੀ ਰੂਪ, ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ (ਤਸਵੀਰਾਂ)
ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਤੇ ਸਾਲ ਆਨਲਾਈਨ ਧਰਮ ਪ੍ਰਚਾਰ ਲਹਿਰ ਕਾਫ਼ੀ ਪ੍ਰਭਾਵੀ ਰਹੀ ਸੀ। ਇਸ ਵਾਰ ਆਨਲਾਈਨ ਤਰੀਕੇ ਨਾਲ ਧਰਮ ਪ੍ਰਚਾਰ ਲਹਿਰ ਤਹਿਤ ਬੱਚਿਆਂ ਅਤੇ ਨੌਜ਼ਵਾਨਾਂ ਤੱਕ ਪਹੁੰਚ ਕੀਤੀ ਜਾਵੇਗੀ। ਇਸ ਤਹਿਤ ਨਿਤਨੇਮ ਦੀ ਸੰਥਿਆ ਦਿੱਤੀ ਜਾਵੇਗੀ ਅਤੇ ਗੁਰਬਾਣੀ ਕੰਠ, ਕਵਿਤਾ, ਕਇੱਜ, ਭਾਸ਼ਣ ਆਦਿ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਹਰਪਾਲ ਸਿੰਘ ਜੱਲ੍ਹਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਆਦਿ ਮੌਜੂਦ ਸਨ।
ਪੜ੍ਹੋ ਇਹ ਵੀ ਖਬਰ - ਹੈਵਾਨੀਅਤ ਦੀ ਹੱਦ ਪਾਰ : 15 ਸਾਲਾ ਕੁੜੀ ਦਾ ਸਮੂਹਿਕ ਜਬਰ-ਜ਼ਿਨਾਹ ਤੋਂ ਬਾਅਦ ਕਤਲ, ਬਿਨਾ ਸਿਰ ਤੋਂ ਮਿਲੀ ਲਾਸ਼