ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ''ਚ ਨਿਕਲੇ 6 ਕੋਰੋਨਾ ਦੇ ਮਰੀਜ਼
Monday, Dec 14, 2020 - 05:07 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਫਿਰ ਸਿਹਤ ਵਿਭਾਗ ਵੱਲੋਂ 6 ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਰਿਪੋਰਟ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ 1, ਮਲੋਟ ਤੋਂ 2, ਮਿਢੂਖੇੜਾ ਤੋਂ 1, ਤਪਾਖੇੜਾ-1, ਫੁਲੂ ਖੇੜਾ-1 ਪਾਜ਼ੇਟਿਵ ਪਾਇਆ ਗਿਆ ਹੈ। ਜਿਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 13 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਉਧਰ ਅੱਜ 592 ਨਵੇਂ ਲੋਕਾਂ ਦੇ ਨਮੂਨੇ ਲਏ ਗਏ ਹਨ।
ਇਸ ਤੋਂ ਪਹਿਲਾ 1,301 ਪੈਂਡਿੰਗ ਸੈਂਪਲਾਂ ਦਾ ਰਿਜ਼ਲਟ ਆਉਣਾ ਬਾਕੀ ਹੈ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਹੁਣ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3,708 ਹੋ ਗਈ ਹੈ, ਜਿਸ 'ਚੋਂ ਹੁਣ ਤੱਕ 3,509 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 106 ਮਰੀਜ਼ ਸਰਗਰਮ ਚੱਲ ਰਹੇ ਹਨ। ਇਸ ਤੋਂ ਇਲਾਵਾ ਕੋਰੋਨਾ ਕਰਕੇ ਜ਼ਿਲ੍ਹੇ ਅੰਦਰ ਹੁਣ ਤੱਕ 93 ਮੌਤਾਂ ਵੀ ਹੋ ਚੁੱਕੀਆਂ ਹਨ।
Related News
ਸ੍ਰੀ ਮੁਕਤਸਰ ਸਾਹਿਬ ਤੋਂ ਕਈ ਅਕਾਲੀ ਆਗੂ ਭਾਜਪਾ ''ਚ ਸ਼ਾਮਲ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਨਿੱਘਾ ਸਵਾਗਤ
