ਮਾਨਸਾ ''ਚ ਅੱਜ 8 ਕੋਰੋਨਾ ਨਵੇਂ ਮਰੀਜ਼ ਆਏ, 13 ਤੰਦਰੁਸਤ ਹੋ ਕੇ ਘਰਾਂ ਨੂੰ ਪਰਤੇ
Tuesday, Nov 10, 2020 - 05:46 PM (IST)
ਮਾਨਸਾ (ਸੰਦੀਪ ਮਿੱਤਲ) : ਮਾਨਸਾ ਜ਼ਿਲ੍ਹੇ 'ਚ ਅੱਜ ਕੋਰੋਨਾ ਸਬੰਧੀ 8 ਨਵੇਂ ਮਰੀਜ਼ ਸਾਹਮਣੇ ਆਏ ਹਨ। ਦੂਜੇ ਪਾਸੇ ਅੱਜ ਠੀਕ ਹੋਣ 'ਤੇ 13 ਮਰੀਜ਼ ਆਪਣੇ ਘਰਾਂ ਨੂੰ ਚਲੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮਾਨਸਾ ਜ਼ਿਲ੍ਹੇ ਵਿਚ ਪਿਛਲੇ 24 ਘੰਟਿਆਂ ਵਿਚ ਜਿਥੇ 8 ਨਵੇਂ ਮਰੀਜ਼ ਸਾਹਮਣੇ ਆਏ ਹਨ, ਉਥੇ ਹੀ ਅੱਜ ਠੀਕ ਹੋਣ 'ਤੇ 13 ਮਰੀਜ ਆਪਣੇ ਘਰ ਨੂੰ ਚਲੇ ਗਏ।
ਸਿਹਤ ਵਿਭਾਗ ਵਲੋਂ ਰੋਜ਼ਾਨਾ ਕੀਤੀ ਜਾਂਦੀ ਸੈਂਪਲਿੰਗ ਤਹਿਤ ਅੱਜ 377 ਮਰੀਜ਼ਾਂ ਦੇ ਨਮੂਨੇ ਲਏ ਗਏ। ਕੋਰੋਨਾ ਸੈਂਪਲਿੰਗ ਟੀਮ ਦੇ ਜ਼ਿਲ੍ਹਾ ਇੰਚਾਰਜ ਡਾ. ਰਣਜੀਤ ਰਾਏ ਨੇ ਦੱਸਿਆ ਕਿ ਕੋਰੋਨਾ ਪਾਜ਼ੇਟਿਵ ਪਾਏ ਗਏ 2018 ਜਣਿਆਂ ਵਿਚੋਂ 1873 ਨਾਗਰਿਕ ਤੰਦਰੁਸਤ ਹੋ ਕੇ ਘਰ ਜਾ ਚੁੱਕੇ ਹਨ ਜਦੋਂ ਕਿ ਹੁਣ ਤੱਕ ਕੋਰੋਨਾ ਕਾਰਨ ਮਾਨਸਾ ਜ਼ਿਲ੍ਹੇ ਵਿਚ 37 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।