ਔਖੀ ਘੜੀ ''ਚ ਵੀ ਧਰਨਿਆਂ ਦੀ ਸਿਆਸਤ ਕਰ ਰਹੇ ਅਕਾਲੀ : ਬਾਂਸਲ

06/21/2020 2:17:13 PM

ਬੁਢਲਾਡਾ (ਬਾਂਸਲ) : ਸੂਬਾ ਸਰਕਾਰ ਵੱਲੋਂ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਨਾਲ ਕੋਰੋਨਾ ਦੀ ਔਖੀ ਘੜੀ 'ਚ ਲੋੜਵੰਦਾਂ ਦੀ ਮਦਦ ਜਾਰੀ ਰੱਖਣ ਲਈ ਯੋਜਨਾ ਤਿਆਰ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾਂ ਕਾਂਗਰਸ ਪ੍ਰਧਾਨ ਡਾ. ਮਨੋਜ ਮੰਜੂ ਬਾਂਸਲ ਨੇ ਕਿਹਾ ਕਿ ਇਸ ਔਖੀ ਘੜੀ 'ਚ ਅਕਾਲੀ ਤੇ ਭਾਜਪਾ ਵੱਲੋਂ ਧਰਨਿਆਂ ਦੀ ਸਿਆਸਤ ਕਰਨਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਲੀਡਰਾਂ ਨੂੰ ਸੜਕਾਂ 'ਤੇ ਰੌਲੇ ਪਾ ਕੇ ਸਮਾਂ ਖਰਾਬ ਕਰਨ ਦੀ ਬਜਾਏ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ। ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਕਿਹਾ ਬੜੀ ਹਾਸੋ-ਹੀਣੀ ਗੱਲ ਹੈ ਕਿ ਜਿਸ ਪਾਰਟੀ ਦੇ ਮੁਖੀ ਧਰਨੇ ਲਾਉਣਾ ਵਿਹਲਿਆਂ ਦਾ ਕੰਮ ਦੱਸਦਾ ਹੈ, ਅੱਜ ਉਸਦੇ ਆਪਣੇ ਲੀਡਰ ਇਨ੍ਹਾਂ ਵਿਹਲੇ ਕੰਮਾਂ 'ਚ ਲੱਗੇ ਹੋਏ ਹਨ। 

ਉਨ੍ਹਾਂ ਕਿਹਾ ਕਿ ਕੋਰੋਨਾ ਸੰਕਟ 'ਚ ਸਰਕਾਰ ਅਤੇ ਪ੍ਰਸ਼ਾਸਨ ਇਕੱਠ ਕਰਨ ਤੋਂ ਇਨਕਾਰ ਕਰ ਰਹੀ ਹੈ ਪਰ ਅਕਾਲੀ-ਭਾਜਪਾ ਦੇ ਲੀਡਰ ਲੋਕਾਂ ਦੀ ਜਾਨ ਦੀ ਪਰਵਾਹ ਨਾ ਕਰਦਿਆਂ ਸਿਰਫ ਆਪਣੀ ਸਿਆਸਤ 'ਚ ਹੀ ਦਿਲਚਸਪੀ ਰੱਖ ਰਹੇ ਹਨ। ਸਮਾਜਿਕ ਦੂਰੀ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਤੇ ਬਿਨਾਂ ਪ੍ਰਸ਼ਾਸਨਿਕ ਮਨਜ਼ੂਰੀ ਤੋਂ ਸੜਕਾਂ 'ਤੇ ਆਵਾਜਾਈ 'ਚ ਵਿਘਣ ਪਾ ਕੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਬਾਂਸਲ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੀ ਜੰਗ ਵਿਚ ਫਤਿਹ ਮਿਸ਼ਨ ਨੂੰ ਪੂਰਾ ਕਰਨ ਲਈ ਘਰ-ਘਰ ਲੋਕਾਂ ਨੂੰ ਜਾਗਰੂਕ ਕਰਨ ਲਈ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਤਾਂ ਜੋ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਫਤਿਹ ਮਿਸ਼ਨ ਦਾ ਸੁਪਨਾ ਪੂਰਾ ਹੋ ਸਕੇ।


Gurminder Singh

Content Editor

Related News