ਕੋਰੋਨਾ ਨਾਲ ਦੋ ਵਿਅਕਤੀਆਂ ਦੀ ਹੋਈ ਮੌਤ, 252 ਆਏ ਪਾਜ਼ੇਟਿਵ
Tuesday, Feb 01, 2022 - 05:44 PM (IST)

ਜੈਤੋ (ਜਿੰਦਲ) : ਸਿਵਲ ਹਸਪਤਾਲ ਜੈਤੋ ਵਿਖੇ ਤਾਇਨਾਤ ਮੈਡੀਕਲ ਅਫ਼ਸਰ ਡਾਕਟਰ ਵਰਿੰਦਰ ਕੁਮਾਰ ਐੱਮ. ਡੀ. ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਹੁਣ ਤੱਕ ਸਿਵਲ ਹਸਪਤਾਲ ਜੈਤੋ ਵਿਖੇ 2550 ਲੋਕਾਂ ਦੀ ਕੋਰੋਨਾ ਟੈਸਟਿੰਗ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵਿਚੋਂ 252 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਇਸੇ ਸੀਜ਼ਨ ਦੌਰਾਨ ਹੁਣ ਤੱਕ ਜੈਤੋ ਵਿਖੇ 2 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਬਾਕੀ ਕੋਰੋਨਾ ਪਾਜ਼ੇਟਿਵ ਵਿਅਕਤੀ ਆਪਣੇ ਆਪਣੇ ਘਰਾਂ ਵਿਚ ਰਹਿ ਕੇ ਹੀ ਠੀਕ ਹੋ ਗਏ ਹਨ।
ਮਰਨ ਵਾਲੇ ਵਿਅਕਤੀਆ ਵਿਚੋਂ ਇਕ ਡਾਕਟਰ ਅੰਬੇਡਕਰ ਨਗਰ ਜੈਤੋ ਦਾ ਅਤੇ ਦੂਸਰਾ ਰੇਲਵੇ ਕਾਲੋਨੀ ਜੈਤੋ ਦਾ ਵਸਨੀਕ ਸੀ। ਡਾਕਟਰ ਵਰਿੰਦਰ ਕੁਮਾਰ ਨੇ ਆਮ ਲੋਕਾਂ ਨੂੰ ਚੌਕਸ ਕਰਦੇ ਹੋਏ ਕਿਹਾ ਕਿ ਕੋਰੋਨਾ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ।