ਫਿਰੋਜ਼ਪੁਰ ''ਚ ਕੋਰੋਨਾ ਦਾ ਕਹਿਰ ਜਾਰੀ, ਇਕ ਦੀ ਮੌਤ ਸਣੇ 54 ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੇਟਿਵ

09/26/2020 5:13:10 PM

ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਜ਼ਿਲ੍ਹੇ 'ਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਅੱਜ ਫਿਰੋਜ਼ਪੁਰ ਦੇ ਕਸਬਾ ਮਮਦੋਟ 'ਚ ਕਰੀਬ 56 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋਈ ਹੈ ਜਦਕਿ 54 ਹੋਰ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ 'ਚ ਕੁੱਲ 3667 ਕੋਰੋਨਾ ਨਾਲ ਪੀੜਤ ਮਰੀਜ਼ ਸਨ, ਜਿਨ੍ਹਾਂ 'ਚੋਂ 2930 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 643 ਮਰੀਜ਼ਾਂ ਦਾ ਅਜੇ ਵੀ ਇਲਾਜ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਜਿਨ੍ਹਾਂ ਕੋਰੋਨਾ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਉਨ੍ਹਾਂ 'ਚੋਂ ਜ਼ਿਆਦਾਤਰ ਮਰੀਜ਼ ਫਿਰੋਜ਼ਪੁਰ ਸ਼ਹਿਰ ਛਾਊਣੀ, ਫਿਰੋਜ਼ਪੁਰ ਪੁਲਸ ਲਾਈਨ, ਰਿਖੀ ਕਾਲੋਨੀ ਆਲ ਗੁਰਹਰਸਹਾਏ ਆਦਿ ਏਰੀਏ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ: ਕਿਸਾਨੀ ਸੰਘਰਸ਼ ਦੀ ਅਗਲੀ ਰਣਨੀਤੀ ਸਬੰਧੀ ਮੁਕਤਸਰ ਸਾਹਿਬ 'ਚ ਪਾਰਟੀ ਕਾਰਕੁਨਾਂ ਨੂੰ ਸੰਬੋਧਨ ਕਰੇਗੀ ਬੀਬਾ ਬਾਦਲ

 ਦੱਸ ਦੇਈਏ ਕਿ ਭਾਰਤ  'ਚ ਕੋਵਿਡ-19 ਦੇ ਮਾਮਲੇ ਸ਼ੁੱਕਰਵਾਰ ਨੂੰ 58 ਲੱਖ ਦੇ ਪਾਰ ਚੱਲੇ ਗਏ, ਜਦੋਂ ਕਿ ਇਨ੍ਹਾਂ 'ਚੋਂ 47 ਲੱਖ ਤੋਂ ਵੱਧ ਲੋਕ ਸਿਹਤਯਾਬ ਵੀ ਹੋ ਚੁਕੇ ਹਨ। ਦੇਸ਼ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ 81.74 ਫੀਸਦੀ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਇਕ ਦਿਨ 'ਚ ਕੋਵਿਡ-19 ਦੇ 86,052 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਇਨਫੈਕਸ਼ਨ ਦੇ ਮਾਮਲੇ ਵੱਧ ਕੇ 58,18,570 ਹੋ ਗਏ। ਉੱਥੇ ਹੀ ਪਿਛਲੇ 24 ਘੰਟਿਆਂ 'ਚ 1,141 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 92,290 ਹੋ ਗਈ। ਅੰਕੜਿਆਂ ਅਨੁਸਾਰ ਦੇਸ਼ 'ਚ ਹੁਣ ਤੱਕ 47,56,164 ਲੋਕ ਸਿਹਤਯਾਬ ਹੋ ਚੁਕੇ ਹਨ। ਕੋਵਿਡ-19 ਨਾਲ ਰੋਗੀਆਂ ਦੀ ਮੌਤ ਦੀ ਦਰ 1.59 ਫੀਸਦੀ ਹੈ। ਉਸ ਅਨੁਸਾਰ ਦੇਸ਼ 'ਚ ਹੁਣ 9,70,116 ਮਰੀਜ਼ਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਜਾਰੀ ਹੈ, ਜੋ ਕੁੱਲ ਮਾਮਲਿਆਂ ਦਾ 16.67 ਫੀਸਦੀ ਹੈ।

ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਆਪਣੀ ਭਾਈਵਾਲ ਪਾਰਟੀ ਭਾਜਪਾ ਨਾਲੋਂ ਤੋੜ-ਵਿਛੋੜਾ ਕਰਨ ਦੀ ਰੌਂਅ 'ਚ


Shyna

Content Editor

Related News