ਕੋਰੋਨਾ ਨਾਲ ਜ਼ਿਲ੍ਹਾ ਫਿਰੋਜ਼ਪੁਰ ’ਚ ਅੱਜ ਹੋਰ ਮੌਤਾਂ ਹੋਈਆਂ, 224 ਰਿਪੋਰਟਾਂ ਆਈਆਂ ਪਾਜ਼ੇਟਿਵ
Thursday, May 06, 2021 - 05:46 PM (IST)
ਫਿਰੋਜ਼ਪੁਰ (ਕੁਮਾਰ): ਜ਼ਿਲ੍ਹਾ ਫਿਰੋਜ਼ਪੁਰ ’ਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਵੱਧ ਰਿਹਾ ਹੈ ਅਤੇ ਪਾਜ਼ੇਟਿਵ ਮਰੀਜਾਂ ਦੀ ਗਿਣਤੀ ਵੱਧਣ ਦੇ ਨਾਲ ਨਾਲ ਇਸ ਵਾਇਰਸ ਨਾਲ ਮਰਨ ਵਾਲਿਆਂ ਦਾ ਵੀ ਆਂਕੜਾ ਤੇਜ਼ੀ ਨਾਲ ਵੱਧ ਰਿਹਾ ਹੈ। ਜ਼ਿਲ੍ਹੇ ਭਰ ’ਚ ਅੱਜ 4 ਹੋਰ ਲੋਕਾਂ ਦੀਆਂ ਮੌਤਾਂ ਹੋ ਗਈਆਂ ਹਨ, ਜਦਕਿ 224 ਹੋਰ ਲੋਕਾਂ ਦੀਆਂ ਰਿਪੋਰਟਾ ਪਾਜ਼ੇਟਿਵ ਆਈਆਂ ਹਨ।
ਇਹ ਵੀ ਪੜ੍ਹੋ: ਬਠਿੰਡਾ 'ਚ ਆਕਸੀਜਨ ਸਹੂਲਤਾਂ ਦੀ ਵੱਡੀ ਘਾਟ, ਹਰਸਿਮਰਤ ਨੇ ਏਮਜ਼ ਡਾਇਰੈਕਟਰ ਨੂੰ ਦਿੱਤਾ ਇਹ ਭਰੋਸਾ
ਅੱਜ 61 ਪੀੜਤ ਠੀਕ ਹੋਏ ਹਨ। ਜ਼ਿਲ੍ਹੇ ਭਰ ਵਿਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 241 ਤੱਕ ਪਹੁੰਚ ਗਈ ਹੈ, ਜਿਨ੍ਹਾਂ ਲੋਕਾਂ ਦੀ ਅੱਜ ਮੌਤ ਹੋਈ ਹੈ, ਉਨ੍ਹਾਂ ਵਿਚੋਂ ਬਲਾਕ ਮਮਦੋਟ ਦਾ 37 ਸਾਲਾ ਵਿਅਕਤੀ, ਬਲਾਕ ਫਿਰੋਜ਼ਪੁਰ ਦੀ ਇਕ 54 ਸਾਲਾ ਬੀਬੀ ਅਤੇ 86 ਸਾਲਾ ਪੁਰਸ਼, ਫਿਰੋਜ਼ਪੁਰ ਦੀ 63 ਸਾਲਾ ਔਰਤ ਸ਼ਾਮਲ ਹਨ। ਸਿਵਲ ਸਰਜਨ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਭਰ ’ਚ ਹੁਣ 1255 ਕੋਰੋਨਾ ਪੀੜਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹੁਣ ਤੱਕ ਜ਼ਿਲ੍ਹੇ ਵਿਚ 8403 ਲੋਕਾਂ ਦੀਆਂ ਰਿਪੋਰਟਾ ਪਾਜ਼ੇਟਿਵ ਆ ਚੁੱਕੀਆਂ ਹਨ, ਜਿਨ੍ਹਾਂ ਵਿਚੋਂ 6907 ਹੁਣ ਤੱਕ ਠੀਕ ਹੋ ਚੁੱਕੇ ਹਨ।
ਇਹ ਵੀ ਪੜ੍ਹੋ: ਫਗਵਾੜਾ 'ਚ ਐੱਸ.ਐੱਚ.ਓ. ਦੀ ਗੁੰਡਾਗਰਦੀ 'ਤੇ ਆਈ.ਜੀ. ਕਸਤੋਬ ਸ਼ਰਮਾ ਦਾ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?