ਫਿਰੋਜ਼ਪੁਰ ''ਚ ਕੋਰੋਨਾ ਦਾ ਕਹਿਰ ਜਾਰੀ, ਪੰਜਾਬ ਪੁਲਸ ਦੇ ਏ.ਐੱਸ.ਆਈ. ਸਣੇ 4 ਲੋਕਾਂ ਦੀ ਮੌਤ

Wednesday, Sep 09, 2020 - 06:12 PM (IST)

ਫਿਰੋਜ਼ਪੁਰ ''ਚ ਕੋਰੋਨਾ ਦਾ ਕਹਿਰ ਜਾਰੀ, ਪੰਜਾਬ ਪੁਲਸ ਦੇ ਏ.ਐੱਸ.ਆਈ. ਸਣੇ 4 ਲੋਕਾਂ ਦੀ ਮੌਤ

ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ 'ਚ ਕੋਰੋਨਾ ਨਾਲ 4 ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਪੰਜਾਬ ਪੁਲਸ ਦਾ ਇਕ ਏ.ਐੱਸ.ਆਈ. ਵੀ ਸ਼ਾਮਲ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਪੰਜਾਬ ਪੁਲਸ ਦੇ ਡਿਊਟੀ 'ਤੇ ਤਾਇਨਾਤ ਇਸ ਏ.ਐੱਸ.ਆਈ. ਨੂੰ ਅਚਾਨਕ ਸਿਹਤ ਸਬੰਧੀ ਮੁਸ਼ਕਲ ਪੇਸ਼ ਆਈ ਅਤੇ ਫਿਰੋਜ਼ਪੁਰ ਪੁਲਸ ਲਾਈਨ ਦੇ ਡਾਕਟਰਾਂ ਵਲੋਂ ਉਸ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ 'ਚ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦਾ ਕੋਵਿਡ-19  ਦਾ ਸੈਂਪਲ ਲਿਆ ਗਿਆ ਅਤੇ ਉੱਥੋਂ ਜਿਵੇਂ ਹੀ ਇਸ ਏ.ਐੱਸ.ਆਈ. ਨੂੰ ਦੂਜੇ ਹਸਪਤਾਲ ਲਿਆਂਦਾ ਗਿਆ ਤਾਂ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ ਅਤੇ ਬਾਅਦ 'ਚ ਉਨ੍ਹਾਂ ਦਾ ਕੋਵਿਡ-19 ਦਾ ਟੈਸਟ ਵੀ ਪਾਜ਼ੇਟਿਵ ਪਾਇਆ ਗਿਆ ਹੈ। ਇਸ ਏ.ਐੱਸ.ਆਈ. ਦਾ ਪੂਰੇ ਸਨਮਾਨ ਦੇ ਨਾਲ ਅੱਜ ਉਸ ਦੇ ਪਿੰਡ 'ਚ ਅੰਤਿਮ ਸੰਸਕਾਰ ਕੀਤਾ ਗਿਆ, ਜਿੱਥੇ ਪੁਲਸ ਟੁਕੜੀ ਵਲੋਂ ਉਸ ਨੂੰ ਸਲਾਮੀ ਵੀ ਦਿੱਤੀ ਗਈ।

ਇਹ ਵੀ ਪੜ੍ਹੋ: ਇਨ੍ਹਾਂ ਬਜ਼ੁਰਗ ਬੀਬੀਆਂ ਦੀ ਦਰਦ ਭਰੀ ਦਾਸਤਾਨ ਸੁਣ ਵਿੰਨ੍ਹਿਆ ਜਾਵੇਗਾ ਕਾਲਜਾ

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਛਾਊਣੀ 'ਚ ਇਕ ਹਰਵਿੰਦਰ ਸਿੰਘ ਨਾਂ ਦੇ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ ਅਤੇ ਦੂਜੇ ਪਾਸੇ ਫਿਰੋਜ਼ਪੁਰ ਛਾਊਣੀ ਦੇ ਬਾਜ਼ਾਰ ਨੰਬਰ-3 'ਚ ਰਹਿੰਦੇ ਪੂਰਨ ਚੰਦ ਨਾਮਕ ਵਿਅਕਤੀ ਦੀ ਲੁਧਿਆਣਾ ਦੇ ਹਸਪਤਾਲ 'ਚ ਕੋਰੋਨਾ ਦੇ ਕਾਰਨ ਮੌਤ ਹੋ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਫਿਰੋਜ਼ਪੁਰ ਛਾਊਣੀ ਦੀ ਗਵਾਲ ਮੰਡੀ 'ਚ ਰਹਿੰਦੀ ਇਕ ਕਰੀਬ 67 ਸਾਲ ਦੀ ਬੀਬੀ ਵਿਨੋਦ ਬਾਬਾ ਦੀ ਵੀ ਕੋਰੋਨਾ ਨਾਲ ਮੌਤ ਹੋ ਗਈ। ਸੰਪਰਕ ਕਰਨ 'ਤੇ ਫਿਰੋਜ਼ਪੁਰ ਦੇ ਕਾਨੂੰਨਗੋ ਸੰਤੋਖ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਅਤੇ ਐੱਸ.ਡੀ.ਐੱਮ. ਫਿਰੋਜ਼ਪੁਰ ਅਮਿਤ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਨ੍ਹਾਂ ਮ੍ਰਿਤਕਾਂ ਨੂੰ ਧਾਰਮਿਕ ਪਰੰਪਰਾ ਦੇ ਮੁਤਾਬਕ ਪ੍ਰਸ਼ਾਸਨਿਕ ਅਤੇ ਸਿਹਤ ਕਰਮਚਾਰੀਆਂ ਵਲੋਂ ਪੀ.ਪੀ.ਈ. ਕਿੱਟਾਂ ਪਾ ਕੇ ਜਲਦ ਅੰਤਿਮ ਸੰਸਕਾਰ ਕੀਤਾ ਜਾਵੇਗਾ। ਸਿਹਤ ਵਿਭਾਹ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹਾ ਫਿਰੋਜ਼ਪੁਰ 'ਚ ਹੋਰ ਕਾਫ਼ੀ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦਕਿ ਅੱਜ ਸ਼ਾਮ ਤੱਕ ਮਰੀਜ਼ਾਂ ਦੀ ਗਿਣਤੀ 'ਚ ਹੋਰ ਵੀ ਵਾਧਾ ਹੋ ਸਕਦਾ ਹੈ।

ਇਹ ਵੀ ਪੜ੍ਹੋ: ਘਰੇਲੂ ਕਲੇਸ਼ ਤੋਂ ਪਰੇਸ਼ਾਨ ਵਿਆਹੁਤਾ ਨੇ ਖ਼ੁਦ ਨੂੰ ਦਿੱਤੀ ਦਰਦਨਾਕ ਮੌਤ


author

Shyna

Content Editor

Related News