ਕੋਰੋਨਾ ਦਾ ਕਹਿਰ ਹਾਲੇ ਬਰਕਰਾਰ ਲੋਕ ਰੱਖਣ ਸਾਵਧਾਨੀਆਂ : ਐੱਸ. ਐੱਸ. ਪੀ.
Thursday, May 28, 2020 - 07:51 PM (IST)
ਮਾਨਸਾ, (ਸੰਦੀਪ ਮਿੱਤਲ)- ਕੋਰੋਨਾ ਦੀ ਮਹਾਮਾਰੀ ਦਾ ਕਹਿਰ ਹਾਲੇ ਵੀ ਬਰਕਰਾਰ ਹੈ। ਇਸ ਪ੍ਰਤੀ ਅਵੇਸਲਾ ਨਾ ਹੋਇਆ ਜਾਵੇ। ਮਾਨਸਾ ਦੇ ਐੱਸ. ਐੱਸ. ਪੀ. ਡਾ. ਨਰਿੰਦਰ ਭਾਰਗਵ ਨੇ ਸ਼ਹਿਰੀਆਂ ਅਤੇ ਕਾਰੋਬਾਰੀਆਂ ਵਲੋਂ ਉਨ੍ਹਾਂ ਨੂੰ ਸਨਮਾਨਤ ਕੀਤੇ ਜਾਣ ਮੌਕੇ ਕਿਹਾ ਹੈ ਕਿ ਸਰਕਾਰ, ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਮਾਸਕ ਪਾ ਕੇ ਰੱਖਣ ਅਤੇ ਸੈਨੇਟਾਈਜ਼ਰ ਦਾ ਇਸਤੇਮਾਲ ਕਰਨ, ਸਮਾਜਿਕ ਦੂਰੀ ਬਣਾ ਕੇ ਰੱਖਣ ਜਿਹੀਆਂ ਸਾਵਧਾਨੀਆਂ ਸਾਨੂੰ ਹੁਣ ਹੋਰ ਵੀ ਗੰਭੀਰਤਾ ਨਾਲ ਰੱਖਣ ਦੀ ਜ਼ਰੂਰਤ ਹੈ। ਜ਼ਿਲਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਪ੍ਰੇਮ ਮਿੱਤਲ, ਕਰਿਆਨਾ ਰੋਟੇਲ ਪੰਜਾਬ ਦੇ ਮੀਤ ਪ੍ਰਧਾਨ ਸੁਰੇਸ਼ ਕੁਮਾਰ ਨੰਦਗੜ੍ਹੀਆ, ਅਗਰਵਾਲ ਸਭਾ ਪੰਜਾਬ ਦੇ ਮੀਤ ਪ੍ਰਧਾਨ ਅਸ਼ੋਕ ਗਰਗ, ਅਗਰਵਾਲ ਸਭਾ ਜ਼ਿਲਾ ਮਾਨਸਾ ਦੇ ਪ੍ਰਧਾਨ ਪ੍ਰਸ਼ੋਤਮ ਬਾਂਸਲ ਨੇ ਮੰਗ ਕੀਤੀ ਕਿ ਜ਼ਿਲਾ ਅਤੇ ਪੁਲਸ ਪ੍ਰਸ਼ਾਸਨ ਨੇ ਕੋਰੋਨਾ ਮਹਾਮਾਰੀ ਦੌਰਾਨ ਲੋਕਾਂ ਨੂੰ ਤੰਦਰੁਸਤ ਰੱਖਣ ਵਾਸਤੇ ਜ਼ਮੀਨੀ ਤੌਰ ’ਤੇ ਜੋ ਮਿਹਨਤ ਕੀਤੀ, ਉਸ ਦੀ ਮਿਸਾਲ ਸੂਬੇ ਭਰ ’ਚ ਕਿਤੇ ਨਜ਼ਰ ਨਹੀਂ ਆਉਂਦੀ।
ਉਨ੍ਹਾਂ ਕਿਹਾ ਕਿ ਇਸ ਬਦੌਲਤ ਮਾਨਸਾ ਦੇ ਐੱਸ. ਐੱਸ. ਪੀ. ਡਾ. ਨਰਿੰਦਰ ਭਾਰਗਵ ਨੂੰ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਤੌਰ ’ਤੇ ਤਰੱਕੀ ਦੇ ਕੇ ਸਨਮਾਨਤ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਉਨ੍ਹਾਂ ਤੋਂ ਪ੍ਰੇਰਿਤ ਹੋ ਕੇ ਹੋਰ ਵੀ ਅਫਸਰਸ਼ਾਹੀ ਲੋਕ ਸੇਵਾ ਦੇ ਸਮੁੱਚੇ ਕਾਰਜ ਤੇਜ਼ੀ ਨਾਲ ਕਰ ਸਕਣ। ਉਨ੍ਹਾਂ ਕਿਹਾ ਕਿ ਐੱਸ. ਐੱਸ. ਪੀ. ਭਾਰਗਵ ਨੇ ਆਪਣੀ ਪੁਲਸ ਡਿਊਟੀ ਤੋਂ ਇਲਾਵਾ ਸਰਕਾਰ ਵਲੋਂ ਮਿਲਣ ਵਾਲੀ ਪੈਨਸ਼ਨ ਸਹਾਇਤਾ, ਕਿਸਾਨਾਂ ਦੀ ਫਸਲ ਮੰਡੀਆਂ ਤੱਕ ਭੇਜਣ, ਦੁਕਾਨਦਾਰਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਆਮ ਲੋਕਾਂ ਨੂੰ ਰਾਸ਼ਨ ਸਮੱਗਰੀ ਮੁਹੱਈਆ ਕਰਵਾਉਣ ਤੱਕ ਸਾਰੇ ਕਾਰਜਾਂ ’ਚ ਮੋਹਰੀ ਭੂਮਿਕਾ ਅਦਾ ਕੀਤੀ ਹੈ। ਇਸ ਮੌਕੇ ਰੈਡੀਮੇਡ ਗਾਰਮੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਸਤਿੰਦਰ ਗਰਗ, ਨੈਣਾ ਦੇਵੀ ਪਾਣੀ ਦਲ ਦੇ ਪ੍ਰਧਾਨ ਮੁਕੇਸ਼ ਨਿੱਕਾ, ਨੈਣਾ ਦੇਵੀ ਲੰਗਰ ਟਰੱਸਟ ਦੇ ਪ੍ਰਧਾਨ ਸੰਜੇ ਭੈਣੀ, ਹੇਅਰ ਡਰੈਸਰ ਦੇ ਰਾਜ ਕੁਮਾਰ, ਯੂਥ ਅਗਰਵਾਲ ਸਭਾ ਦੇ ਪ੍ਰਧਾਨ ਵਿਸ਼ਾਲ ਗੋਲਡੀ, ਪ੍ਰਾਪਰਟੀ ਡੀਲਰ ਦੇ ਪ੍ਰਧਾਨ ਬਲਜੀਤ ਸ਼ਰਮਾ, ਯੂਥ ਕਾਂਗਰਸ ਜ਼ਿਲਾ ਮਾਨਸਾ ਦੇ ਸਾਬਕਾ ਪ੍ਰਧਾਨ ਪ੍ਰਵੀਨ ਕੁਮਾਰ ਟੋਨੀ, ਜਗਤ ਰਾਮ ਤੋਂ ਇਲਾਵਾ ਹੋਰ ਵੀ ਵੱਖ-ਵੱਖ ਸੰਸਥਾਵਾਂ ਦੇ ਆਗੂ ਮੌਜੂਦ ਸਨ।