ਸੰਗਰੂਰ ''ਚ ਕੋਰੋਨਾ ਦੀ ਰਫ਼ਤਾਰ ਫਿਰ ਹੋਈ ਤੇਜ਼, 15 ਨਵੇਂ ਮਾਮਲੇ ਸਾਹਮਣੇ ਆਏ

Wednesday, Nov 25, 2020 - 05:19 PM (IST)

ਸੰਗਰੂਰ ''ਚ ਕੋਰੋਨਾ ਦੀ ਰਫ਼ਤਾਰ ਫਿਰ ਹੋਈ ਤੇਜ਼, 15 ਨਵੇਂ ਮਾਮਲੇ ਸਾਹਮਣੇ ਆਏ

ਸੰਗਰੂਰ (ਬੇਦੀ/ਰਿਖੀ) : ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਦਾ ਕਹਿਰ ਫਿਰ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ। ਅੱਜ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਜ਼ਿਲ੍ਹੇ ਵਿਚ 15 ਨਵੇਂ ਮਾਮਲੇ ਪਾਜ਼ੇਟਿਵ ਆਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਜ਼ਿਲ੍ਹੇ ਵਿਚ ਕੁੱਲ ਮਾਮਲਿਆਂ ਦੀ ਗਿਣਤੀ 102 ਹੋ ਗਈ ਹੈ। ਅੱਜ ਆਏ ਮਾਮਲਿਆਂ ਵਿਚ ਸਿਹਤ ਬਲਾਕ ਭਵਾਨੀਗੜ੍ਹ ਵਿਚ 1, ਮਲੇਰਕੋਟਲਾ ਵਿਚ 1, ਸੰਗਰੂਰ ਵਿਚ 6, ਸੁਨਾਮ ਵਿਚ 1, ਫਤਹਿਗੜ੍ਹ ਪੰਜਗਰਾਈਆਂ ਵਿਚ 1, ਭਵਾਨੀਗੜ੍ਹ ਵਿਚ 1, ਧੂਰੀ ਵਿਚ 2, ਸ਼ੇਰਪੁਰ ਵਿਚ 1 ਅਤੇ ਅਮਰਗੜ੍ਹ ਵਿਚ 1 ਕੇਸ ਸਾਹਮਣੇ ਆਏ ਹਨ। ਬਾਕੀ ਸਾਰੇ ਬਲਾਕਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ।

ਜ਼ਿਕਰਯੋਗ ਹੈ ਕੇ ਜ਼ਿਲ੍ਹੇ ਵਿਚ ਸਾਰੇ ਬਲਾਕਾਂ ਦੇ ਵਿਚ ਕੋਵਿਡ ਟੈਸਟਿੰਗ ਜੰਗੀ ਪੱਧਰ 'ਤੇ ਜਾਰੀ ਹੈ ਅਤੇ ਹੁਣ ਤੱਕ ਜ਼ਿਲ੍ਹੇ ਵਿਚ 140081 ਲੋਕਾਂ ਦੇ ਟੈਸਟ ਹੋ ਚੁੱਕੇ ਹਨ ਅਤੇ ਹੁਣ ਤੱਕ ਜ਼ਿਲ੍ਹੇ ਵਿਚ 4177 ਵਿਅਕਤੀ ਪਾਜ਼ੇਟਿਵ ਆਏ ਹਨ ਜਿਨ੍ਹਾਂ ਵਿਚੋ 3891 ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹਨ। ਹੁਣ ਤੱਕ ਜ਼ਿਲ੍ਹੇ ਵਿਚ 184 ਲੋਕ ਜ਼ਿੰਦਗੀ ਦੀ ਜੰਗ ਹਾਰ ਚੁੱਕੇ ਹਨ

6 ਮਰੀਜ਼ਾਂ ਨੇ ਕੋਰੋਨਾ ਨੂੰ ਦਿੱਤੀ ਮਾਤ, ਘਰਾਂ ਨੂੰ ਕੀਤੀ ਵਾਪਸੀ : ਡੀ. ਸੀ.
ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਤੋਂ ਮਿਸ਼ਨ ਫਤਿਹ ਤਹਿਤ 6 ਜਣੇ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਸਮੇਤ ਕੋਵਿਡ ਕੇਅਰ ਸੈਂਟਰ ਤੋਂ ਆਪੋ-ਆਪਣੇ ਘਰਾਂ ਨੂੰ ਪਰਤੇ। ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ 'ਚੋਂ 5 ਮਰੀਜ਼ ਹੋਮਆਈਸੋਲੇਸ਼ਨ, 1 ਸਿਵਲ ਹਸਪਤਾਲ ਸੰਗਰੂਰ ਤੋਂ ਠੀਕ ਹੋਏ ਹਨ। ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਇਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ 'ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।


author

Gurminder Singh

Content Editor

Related News