ਕੋਰੋਨਾ ਦੌਰਾਨ ਸੇਵਾਵਾਂ ਦੇਣ ਵਾਲੇ ਡਾਕਟਰਾਂ-ਕਰਮਚਾਰੀਆਂ ਦੀ ਸਰਕਾਰ ਨੇ ਰੋਕੀ ਤਨਖ਼ਾਹ
Wednesday, Feb 10, 2021 - 09:58 AM (IST)
ਅੰਮ੍ਰਿਤਸਰ (ਦਲਜੀਤ) - ਕੋਰੋਨਾ ਮਹਾਮਾਰੀ ਦੌਰਾਨ ਆਪਣੀ ਜਾਨ ਦੀ ਪ੍ਰਵਾਹ ਨਾ ਕਰਕੇ ਸੇਵਾਵਾਂ ਦੇਣ ਵਾਲੇ ਸਰਕਾਰੀ ਡਾਕਟਰਾਂ ਅਤੇ ਕਰਮਚਾਰੀਆਂ ਦੀ ਸਰਕਾਰ ਨੇ ਤਨਖ਼ਾਹ ਰੋਕ ਕੇ ਨਵਾਂ ਇਤਿਹਾਸ ਬਣਾ ਦਿੱਤਾ ਹੈ। ਕੀਤੇ ਕੰਮ ਦੀ ਤਨਖ਼ਾਹ ਨਾ ਦਿੱਤੇ ਜਾਣ ਦੇ ਕਾਰਨ ਕਰਮਚਾਰੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਫਿਰੋਜ਼ਪੁਰ: ਦਰਿਆ ’ਚ ਛਾਲ ਮਾਰ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਕਿਹਾ- ‘ਮੋਦੀ ਨਾਲ ਕਰਾਓ ਮੇਰੀ ਗੱਲ’
ਜਾਣਕਾਰੀ ਅਨੁਸਾਰ ਸਿਹਤ ਵਿਭਾਗ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਅਤੇ ਕਰਮਚਾਰੀਆਂ ਦੀ ਤਨਖਾਹ ’ਤੇ ਰੋਕ ਲੱਗਾ ਦਿੱਤੀ ਗਈ ਹੈ। ਵਿਭਾਗ ਦੇ ਗਰੁੱਪ-ਏ ਅਤੇ ਬੀ ਦੇ ਕਰਮਚਾਰੀਆਂ ਦੀ ਤਨਖ਼ਾਹ ਜਾਰੀ ਨਹੀਂ ਕੀਤੀ ਜਾ ਰਹੀ। ਪੰਜਾਬ ਕਲੈਰੀਕਲ ਮਨਸਿਟੀਰੀਅਲ ਸਰਵਿਸਿਜ਼ ਐਸੋਸੀਏਸ਼ਨ ਨੇ ਸਰਕਾਰ ਦੇ ਇਸ ਰਵੱਈਏ ’ਤੇ ਡੂੰਘਾ ਰੋਸ ਪ੍ਰਗਟ ਕੀਤਾ ਹੈ ।
ਪੜ੍ਹੋ ਇਹ ਵੀ ਖ਼ਬਰ - ਅੰਨ੍ਹੇ ਕਤਲ ਦੀ ਸੁਲਝੀ ਗੁੱਥੀ: ਪ੍ਰੇਮ ਸਬੰਧਾਂ ’ਚ ਰੋੜਾ ਬਣੇ ਪਤੀ ਦਾ ਆਸ਼ਕ ਨਾਲ ਮਿਲ ਪਤਨੀ ਨੇ ਕੀਤਾ ਸੀ ਕਤਲ
ਐਸੋਸੀਏਸ਼ਨ ਦੇ ਜਨਰਲ ਸਕੱਤਰ ਜਗਦੀਸ਼ ਠਾਕੁਰ ਨੇ ਕਿਹਾ ਕਿ ਪੂਰਾ ਮਹੀਨਾ ਕੰਮ ਕਰਨ ਦੇ ਬਾਵਜੂਦ ਗਰੁੱਪ ਏ ਅਤੇ ਬੀ ਦੇ ਕਰਮਚਾਰੀਆਂ ਦੀ ਤਨਖ਼ਾਹ ਸਰਕਾਰ ਰੋਕ ਰਹੀ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਫਰਮਾਨ ਕਾਰਣ ਕਰਮਚਾਰੀ ਪੀੜਤ ਹਨ । ਕੋਰੋਨਾ ਕਾਲ ’ਚ ਕਰਮਚਾਰੀਆਂ ਨੇ ਨਿਰਸਵਾਰਥ ਹੋ ਕੇ ਕੰਮ ਕੀਤਾ। ਆਪਣੀ ਜਾਨ ਜ਼ੋਖਮ ’ਚ ਪਾਈ ਪਰ ਸਰਕਾਰ ਨੇ ਉਨ੍ਹਾਂ ਨੂੰ ਇਨਾਮ ਜਾਂ ਸਨਮਾਨ ਤਾਂ ਨਹੀਂ ਦਿੱਤਾ ਸਗੋਂ ਉਨ੍ਹਾਂ ਨਾਲ ਅਜਿਹਾ ਵਿਵਹਾਰ ਕੀਤਾ ਜਾ ਰਿਹਾ ਹੈ। ਜੇਕਰ ਸਰਕਾਰ ਨੇ ਜਲਦੀ ਤਨਖ਼ਾਹ ਜਾਰੀ ਨਾ ਕੀਤੀ ਤਾਂ ਉਹ ਅੰਦੋਲਨ ਕਰਨਗੇ।
ਪੜ੍ਹੋ ਇਹ ਵੀ ਖ਼ਬਰ - ਬੱਸ ’ਚ ਦੋਸਤ ਨਾਲ ਹੋਈ ਤਕਰਾਰ ਤੋਂ ਬਾਅਦ ਕੁੜੀ ਨੇ ਨਿਗਲਿਆ ਜ਼ਹਿਰ, ਮੌਤ