ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰ੍ਸ਼ਾਸਨ ਵੱਲੋਂ ਨਵੇਂ ਹੁਕਮ ਜਾਰੀ
Saturday, Aug 28, 2021 - 05:43 PM (IST)
ਚੰਡੀਗੜ੍ਹ (ਰਜਿੰਦਰ)-ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਤੰਬਰ ’ਚ ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ ਦੇ ਮੱਦੇਨਜ਼ਰ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਤਹਿਤ ਹੁਣ ਸਰਕਾਰੀ ਦਫ਼ਤਰਾਂ ’ਚ ਕੰਮ ਕਰਵਾਉਣ ਆਉਣ ਵਾਲਿਆਂ ਲਈ 72 ਘੰਟੇ ਪੁਰਾਣੀ ਆਰ. ਟੀ. ਪੀ. ਸੀ. ਦੀ ਨੈਗੇਟਿਵ ਰਿਪੋਰਟ ਨਾਲ ਲਿਆਉਣੀ ਲਾਜ਼ਮੀ ਕਰ ਦਿੱਤੀ ਗਈ ਹੈ ਜਾਂ ਜੇ ਕਿਸੇ ਨੇ ਕੋਰੋਨਾ ਦੀ ਸਿੰਗਲ ਡੋਜ਼ ਲਵਾਈ ਹੈ ਤਾਂ ਉਹ ਵੀ ਸਰਟੀਫਿਕੇਟ ਦਿਖਾ ਕੇ ਸਰਕਾਰੀ ਦਫਤਰਾਂ ’ਚ ਆਪਣਾ ਕੰਮ ਕਰਵਾ ਸਕਦਾ ਹੈ। ਇਨ੍ਹਾਂ ਤੋਂ ਬਿਨਾਂ ਹੁਣ ਸਰਕਾਰੀ ਦਫ਼ਤਰ ’ਚ ਕੰਮ ਨਹੀਂ ਕਰਵਾਇਆ ਜਾ ਸਕਦਾ।
ਇਹ ਵੀ ਪੜ੍ਹੋ : ਰਾਜਪਾਲ ਨੂੰ ਮਿਲਿਆ ‘ਆਪ’ ਦਾ ਵਫ਼ਦ, ਕੈਪਟਨ ਸਰਕਾਰ ਦਾ ਫਲੋਰ ਟੈਸਟ ਕਰਵਾਉਣ ਦੀ ਕੀਤੀ ਮੰਗ
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਕਦਮ ਇਸ ਲਈ ਚੁੱਕਿਆ ਹੈ ਤਾਂ ਕਿ ਸਰਕਾਰੀ ਦਫ਼ਤਰਾਂ ’ਚ ਲੋਕਾਂ ਦੀ ਜ਼ਿਆਦਾ ਭੀੜ ਇਕੱਠੀ ਨਾ ਹੋਵੇ। ਤੀਜੀ ਲਹਿਰ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਹੁਣ ਤੋਂ ਹੀ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ । ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਤੀਜੀ ਲਹਿਰ ਨੂੰ ਲੈ ਕੇ ਤਿਆਰੀਆਂ ਵੱਡੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ।