ਅੰਮ੍ਰਿਤਸਰ: ਅਧਿਆਪਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਜਾਰੀ ਕੀਤੇ ਇਹ ਆਦੇਸ਼
Tuesday, Jan 18, 2022 - 06:27 PM (IST)
ਅੰਮ੍ਰਿਤਸਰ (ਦਲਜੀਤ) - ਅੰਮ੍ਰਿਤਸਰ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਅੱਜ ਵੀ ਜਾਰੀ ਹੈ, ਜਿਸ ਕਰਕੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਕੋਰੋਨਾ ਦੀ ਟੀਕੇ ਲਗਾਉਣ ਦੇ ਆਦੇਸ਼ ਕਾਫ਼ੀ ਸਮਾਂ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਸਨ। ਇਸ ਦੇ ਨਾਲ ਹੀ ਹੁਣ ਕੋਰੋਨਾ ਵੈਕਸੀਨ ਦੇ ਦੋਵੇਂ ਨਾ ਲਗਵਾਉਣ ਵਾਲੇ ਸਰਕਾਰੀ ਅਧਿਆਪਕਾਂ ਦੀ ਜਨਵਰੀ ਮਹੀਨੇ ਦੀ ਤਨਖ਼ਾਹ ਰੋਕ ਲੈਣ ਦੇ ਨਿਰਦੇਸ਼ ਜਾਰੀ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਨੇ ਇਹ ਸ਼ਿੱਕਜ਼ਾ ਕੋਰੋਨਾ ਦੇ ਵੱਧ ਰਹੇ ਹਲਾਤਾਂ ਨੂੰ ਵੇਖਦੇ ਹੋਏ ਕੱਸਿਆ ਹੈ। ਅੰਮ੍ਰਿਤਸਰ ਜ਼ਿਲ੍ਹੇ ’ਚ ਹੁਣ ਤੱਕ 40 ਅਧਿਆਪਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਮੁੱਖ ਮੰਤਰੀ ਉਮੀਦਵਾਰ ਐਲਾਨਣ ’ਤੇ ਭਾਵੁਕ ਹੋਈ ਭਗਵੰਤ ਮਾਨ ਦੀ ਮਾਂ, ਕਹੀਆਂ ਇਹ ਗੱਲਾਂ
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜੁਗਰਾਜ ਸਿੰਘ ਰੰਧਾਵਾ ਨੇ ਦੱਸਿਆ ਕਿ ਕੋਰੋਨਾ ਦੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਵਿੱਚ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਵਾਈ ਜਾ ਰਹੀ ਹੈ। ਜ਼ਿਲ੍ਹੇ ਦੇ ਲਗਭਗ ਸਾਰੇ ਅਧਿਆਪਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਸੁਰੱਖਿਆ ਦੇ ਪੱਕੇ ਪ੍ਰਬੰਧ ਕਰ ਲਏ ਗਏ ਹਨ। ਇਸ ਦੇ ਬਾਵਜੂਦ ਜੇਕਰ ਕਿਸੇ ਅਧਿਆਪਕ ਨੇ ਹੁਣ ਤੱਕ ਕੋਰੋਨਾ ਦੇ ਦੋਵੇਂ ਟੀਕੇ ਨਹੀਂ ਲਗਵਾਏ, ਉਨ੍ਹਾਂ ਦੀ ਜਨਵਰੀ ਮਹੀਨੇ ਦੀ ਤਨਖ਼ਾਹ ਰੋਕ ਦੇਣ ਦੇ ਆਦੇਸ਼ ਜਾਰੀ ਹੋ ਗਏ ਹਨ। ਜੁਗਰਾਜ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 40 ਅਧਿਆਪਕ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ, ਜਿਨ੍ਹਾਂ ਨੂੰ ਮੈਡੀਕਲ ਛੁੱਟੀ ਦੇ ਦਿੱਤੀ ਗਈ ਹੈ। ਪਾਜ਼ੇਟਿਵ ਅਧਿਆਪਕਾਂ ਦੇ ਸੰਪਰਕ ਵਿੱਚ ਜੋ ਲੋਕ ਆਏ ਹਨ, ਉਨ੍ਹਾਂ ਦੀ ਪਛਾਣ ਕਰਕੇ ਟੇਸਟ ਕਰਵਾਏ ਜਾ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦਾ ਜਾਣੋ ਸਿਆਸੀ ਸਫ਼ਰ
ਦੂਜੇ ਪਾਸੇ ਉਨ੍ਹਾਂ ਨੇ ਅਧਿਆਪਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਸਰਦੀਆਂ ਵਿੱਚ ਆਪਣੀ ਸਿਹਤ ਦਾ ਖ਼ਾਸ ਖ਼ਿਆਲ ਰੱਖਣ ਅਤੇ ਖੰਘ, ਜ਼ੁਕਾਮ, ਬੁਖ਼ਾਰ ਹੋਣ ’ਤੇ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣ। ਸਕੂਲਾਂ ਵਿੱਚ ਆਉਣ ’ਤੇ ਮਾਸਕ ਪਾ ਕੇ ਰੱਖਣ ਅਤੇ ਇਕ ਦੂਜੇ ਤੋਂ ਸਮਾਜਿਕ ਦੂਰੀ ਬਣਾਈ ਰੱਖਣ। ਜੁਗਰਾਜ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਟੀਕਾਕਰਨ ਲਗਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਦੀਆਂ ਟੀਮਾਂ ਦੇ ਸਹਿਯੋਗ ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬੁਲਾ ਕੇ ਟੀਕਾਕਰਨ ਕਰਵਾਇਆ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ