ਕੋਰੋਨਾ ਤੋਂ ਨਿਜਾਤ ਪਾਉਣ ਲਈ ਵਾਹਿਗੁਰੂ ਦਾ ਜਾਪ ਕਰਕੇ ਕਰੋਂ ਸਰਬਤ ਦੇ ਭਲੇ ਦੀ ਅਰਦਾਸ : ਜਥੇਦਾਰ

03/25/2020 10:51:25 AM

ਅੰਮ੍ਰਿਤਸਰ (ਅਣਜਾਣ) - ਸੰਗਤਾ ਕੋਰੋਨਾ ਵਾਇਰਸ ਤੋਂ ਨਿਜਾਤ ਪਾਉਣ ਸਾਰੀ ਸੰਗਤ ਆਪਣੇ ਪਰਿਵਾਰ ਨਾਲ ਮਿਲ ਕੇ ਜਪੁਜੀ ਸਾਹਿਬ, ਸੁਖਮਨੀ ਸਾਹਿਬ, ਮੂਲ ਮੰਤਰ ਜਾਂ ਵਾਹਿਗੁਰੂ ਸਿਮਰਨ ਦਾ ਜਾਪ ਸਵੇਰੇ 10 ਤੋਂ ਸਾਢੇ 5 ਵਜੇ ਤੱਕ ਕਰੇ। ਇਸ ਤੋਂ ਬਾਅਦ ਅਕਾਲ ਪੁਰਖ ਦੇ ਚਰਨਾਂ ’ਚ ਸਮੁੱਚੇ ਸੰਸਾਰ ਦੇ ਭਲੇ ਲਈ ਅਰਦਾਸ ਕਰੋਂ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਵੀਡੀਓ ਜਾਰੀ ਕਰਦੇ ਹੋਏ ਕੀਤਾ ਹੈ। ਵੀਡੀਓ ਰਾਹੀਂ ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਦੇਸ਼-ਵਿਦੇਸ਼ ’ਚ ਵਸਦਾ ਸਮੁੱਚਾ ਸਿੱਖ ਭਾਈਚਾਰਾ ਇਸ ਬੀਮਾਰੀ ਤੋਂ ਸੁਚੇਤ ਹੋਵੇ ਅਤੇ ਹੋਰਾਂ ਲੋਕਾਂ ਨੂੰ ਵੀ ਕਰੇ। ਉਨ੍ਹਾਂ ਕਿਹਾ ਕਿ ਮੀਡੀਆ ਦਾ ਇਕ ਹਿੱਸਾ ਸਾਨੂੰ ਕੋਰੋਨਾ ਤੋਂ ਸਾਵਧਾਨ ਕਰ ਰਿਹਾ ਹੈ ਅਤੇ ਦੂਜਾ ਹਿੱਸਾ ਡਰਾ ਰਿਹਾ ਹੈ। ਸਾਨੂੰ ਸਾਰਿਆਂ ਨੂੰ ਡਰਨ ਦੀ ਕੋਈ ਲੋੜ ਨਹੀਂ। 

ਪੜ੍ਹੋ ਇਹ ਖਬਰ ਵੀ  -  ਸ੍ਰੀ ਅਕਾਲ ਤਖਤ ਦੇ ਜਥੇਦਾਰ ਦਾ ਕੌਮ ਦੇ ਨਾਂ ਸੰਦੇਸ਼, ਪੀੜਤਾਂ ਲਈ ਗੋਲਕ ਦੇ ਮੂੰਹ ਖੋਲ੍ਹਣ ਲਈ ਕਿਹਾ

ਪੜ੍ਹੋ ਇਹ ਖਬਰ ਵੀ  - ਕੋਰੋਨਾ ਕਾਰਨ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰਨ ਦੇ ਫੈਸਲੇ 'ਤੇ ਜਥੇਦਾਰ ਦਾ ਵੱਡਾ ਬਿਆਨ

ਉਨ੍ਹਾਂ ਕਿਹਾ ਕਿ ਜਿਸ ਗੱਲ ਨੂੰ ਅਸੀਂ ਵਾਰ-ਵਾਰ ਦੁਹਰਾਉਂਦੇ ਹਾਂ, ਉਹ ਸਾਡੀਆਂ ਯਾਦਾਂ ’ਚ ਸਦਾ ਲਈ ਵਸ ਜਾਂਦੀ ਹੈ। ਇਸ ਲਈ ਇਸ ਬੀਮਾਰੀ ਨੂੰ ਵਾਰ-ਵਾਰ ਦੁਹਰਾਉਣ ਦੇ ਬਦਲੇ ਅਕਾਲ ਪੁਰਖ ਵਾਹਿਗੁਰੂ ਦੇ ਚਰਨਾਂ ’ਚ ਇਸ ਤੋਂ ਛੁਟਕਾਰਾ ਪਾਉਣ ਲਈ ਅਰਦਾਸ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰੀਰ ਤੋਂ ਸਰੀਰ ਤੱਕ ਦੂਰੀ ਦਾ ਇਹ ਮਤਲਬ ਨਹੀਂ ਕਿ ਅਸੀਂ ਇਕ ਦੂਸਰੇ ਤੋਂ ਜਾਂ ਸਮਾਜ ਤੋਂ ਦੂਰ ਹੋ ਗਏ ਹਾਂ, ਬਲਕਿ ਇਹੋ ਇਸ ਬੀਮਾਰੀ ਦਾ ਇਲਾਜ ਹੈ। ਇਸ ਲਈ ਸਮੁੱਚੇ ਦੇਸ਼ ਵਾਸੀ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦਾ ਪਾਲਣ ਕਰਨ।

ਪੜ੍ਹੋ ਇਹ ਖਬਰ ਵੀ  - ਕੋਰੋਨਾ ਵਾਇਰਸ: ਜਥੇਦਾਰ ਹਰਪ੍ਰੀਤ ਸਿੰਘ ਦੀ ਵਿਦੇਸ਼ਾਂ 'ਚ ਰਹਿੰਦੇ ਸਿੱਖਾਂ ਨੂੰ ਅਪੀਲ

ਪੜ੍ਹੋ ਇਹ ਖਬਰ ਵੀ  - ਸ਼ਸਤਰ ਕਲਾ ਨੂੰ ਸੰਭਾਲਣ ਲਈ ਬਾਬਾ ਬਲਬੀਰ ਸਿੰਘ ਦਾ ਉਪਰਾਲਾ ਸ਼ਲਾਘਾਯੋਗ : ਗਿ. ਹਰਪ੍ਰੀਤ ਸਿੰਘ


rajwinder kaur

Content Editor

Related News