ਅੰਮ੍ਰਿਤਸਰ ''ਚ ''ਕੋਰੋਨਾ'' ਦਾ ਵੱਡਾ ਬਲਾਸਟ, 19 ਮਾਮਲੇ ਆਏ ਸਾਹਮਣੇ
Friday, Jun 05, 2020 - 06:51 PM (IST)
ਅੰਮ੍ਰਿਤਸਰ (ਦਿਲਜੀਤ) : ਅੰਮ੍ਰਿਤਸਰ 'ਚ ਸ਼ੁੱਕਰਵਾਰ ਨੂੰ ਕੋਰੋਨਾ ਬਲਾਸਟ ਹੋਇਆ ਹੈ। ਇਕੱਠੇ 19 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ 'ਚ ਅਫੜਾ-ਤਫੜੀ ਮਚ ਗਈ ਹੈ। ਜ਼ਿਲ੍ਹੇ 'ਚ ਹੁਣ ਮਰੀਜ਼ਾਂ ਦੀ ਗਿਣਤੀ 440 ਹੋ ਗਈ ਹੈ, ਉੱਥੇ ਹੀ 8 ਮਰੀਜ਼ਾਂ ਦੀ ਮੌਤ ਵੀ ਹੋ ਗਈ ਹੈ। ਇਸ ਦੇ ਇਲਾਵਾ 327 ਮਰੀਜ਼ ਠੀਕ ਹੋ ਕੇ ਆਪਣੇ ਘਰ ਜਾ ਚੁੱਕੇ ਹਨ ਜਦੋਂਕਿ 105 ਮਰੀਜ਼ ਅਜੇ ਵੀ ਇਲਾਜ ਅਧੀਨ ਹਸਪਤਾਲ 'ਚ ਦਾਖਲ ਹਨ। ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ 58 ਸਾਲਾ ਵਿਅਕਤੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਵੇਂਟੀਲੇਟਰ 'ਤੇ ਰੱਖਿਆ ਗਿਆ ਹੈ। ਦੱਸ ਦਈਏ ਕਿ ਅੱਜ ਆਏ ਇਕੱਠੇ 19 ਨਵੇਂ ਕੇਸ ਜੱਜ ਨਗਰ ਲਾਹੋਰੀ ਗੇਟ ਚਾਂਦ ਐਵੇਨਿਊ, ਬਾਂਬੇ ਵਾਲਾ ਖੂਬਕਟੜਾ, ਪ੍ਰੀਤ ਨਗਰ ਕਰਮਪੁਰਾ, ਗੁਰੂ ਰਾਮ ਦਾਸ ਨਗਰ ਵ੍ਰਿਦਾਂਵਨ ਇਨਕਲੇਵ 'ਚੋਂ ਹਨ।
ਇਹ ਵੀ ਪੜ੍ਹੋ : ਗੜ੍ਹਦੀਵਾਲਾ : ਰਾਹਤ ਭਰੀ ਖ਼ਬਰ, ਕੋਰੋਨਾ ਮਰੀਜ਼ ਦੇ ਸੰਪਰਕ 'ਚ ਆਏ ਲੋਕਾਂ ਦੀ ਰਿਪੋਰਟ ਆਈ ਨੈਗੇਟਿਵ
ਤਰਨਤਾਰਨ 'ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ
ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪੱਟੀ ਸ਼ਹਿਰ ਦੇ ਨਿਵਾਸੀ ਇੱਕ ਵਿਅਕਤੀ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸਤਨਾਮ ਸਿੰਘ ਉਮਰ 45 ਸਾਲ ਪੁੱਤਰ ਦਾਰਾ ਸਿੰਘ ਨਿਵਾਸੀ ਵਾਰਡ ਨੰਬਰ 15 ਪੱਟੀ, ਜੋ ਕੁਝ ਦਿਨਾ ਤੋਂ ਬੀਮਾਰ ਸੀ ਅਤੇ ਅੰਮ੍ਰਿਤਸਰ ਵਿਖੇ ਹਸਪਤਾਲ 'ਚ ਜ਼ੇਰੇ ਇਲਾਜ ਸੀ, ਜਿਸ ਦੀ ਬੀਤੀ ਰਾਤ ਮੌਤ ਹੋ ਗਈ ਹੈ ।ਇੱਥੇ ਇਹ ਦੱਸਣਯੋਗ ਹੈ ਕਿ ਜ਼ਿਲ੍ਹਾ ਤਰਨਤਾਰਨ 'ਚ ਕੋਰੋਨਾ ਨਾਲ ਹੋਣ ਵਾਲੀ ਇਹ ਪਹਿਲੀ ਮੌਤ ਹੈ, ਜਿਸ ਨਾਲ ਇਲਾਕੇ ਦੇ ਲੋਕਾਂ 'ਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਕਹਿਰ ਵਰ੍ਹਾਅ ਰਿਹਾ ਕੋਰੋਨਾ, 8 ਹੋਰ ਪਾਜ਼ੇਟਿਵ ਮਰੀਜ਼ ਆਏ ਸਾਹਮਣੇ
ਜਲੰਧਰ 'ਚ ਕਹਿਰ ਵਰ੍ਹਾਅ ਰਿਹਾ ਕੋਰੋਨਾ
ਦੁਨੀਆ ਭਰ ਵਿਚ ਫੈਲੀ ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਸ਼ੁੱਕਰਵਾਰ ਨੂੰ ਜਲੰਧਰ ਜ਼ਿਲ੍ਹੇ ਵਿਚ 8 ਨਵੇਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਇਸ ਤੋਂ ਇਲਾਵਾ ਜਲੰਧਰ ਦੇ ਨਿੱਜੀ ਹਸਪਤਾਲਾਂ ਵਿਚ ਇਲਾਜ ਅਧੀਨ ਕਪੂਰਥਲਾ ਦੇ ਦੋ ਵੱਖਰੇ ਮਰੀਜ਼ਾਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ 8 ਪਾਜ਼ੇਟਿਵ ਆਏ ਮਰੀਜ਼ਾਂ ਵਿਚ ਦੋ ਮਰੀਜ਼ ਲਵਲੀ ਸੈਨੇਟੇਸ਼ਨ ਦੇ ਹਨ, ਜਦਕਿ ਬਾਕੀ 6 ਹੋਰਾਂ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਇਨ੍ਹਾਂ ਵਿਚੋਂ ਇਕ ਲਾਜਪਤ ਨਗਰ ਦਾ ਰਹਿਣ ਵਾਲਾ 75 ਸਾਲਾ ਬਜ਼ੁਰਗ ਅਤੇ ਦੂਜਾ ਸੋਡਲ ਰੋਡ ਦੀ ਰਹਿਣ ਵਾਲੀ 55 ਸਾਲਾ ਬੀਬੀ ਹੈ।