ਅੰਮ੍ਰਿਤਸਰ 'ਚ ਕੋਰੋਨਾ ਦਾ ਬਲਾਸਟ, 7 ਹੋਰ ਪਾਜ਼ੇਟਿਵ ਕੇਸਾਂ ਦੀ ਹੋਈ ਪੁਸ਼ਟੀ
Sunday, May 31, 2020 - 10:56 PM (IST)
ਅੰਮ੍ਰਿਤਸਰ,(ਦਲਜੀਤ ਸ਼ਰਮਾ)— ਜ਼ਿਲ੍ਹਾ ਅੰਮ੍ਰਿਤਸਰ ਵਿਚ ਕੋਰੋਨਾ ਮਹਾਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਐਤਵਾਰ ਸਵੇਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 5 ਪਾਜ਼ੇਟਿਵ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਦੇਰ ਸ਼ਾਮ ਹੁਣ 7 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਕਾਰਨ ਜ਼ਿਲ੍ਹੇ 'ਚ ਅੱਜ ਕੁੱਲ 11 ਪਾਜ਼ੇਟਿਵ ਕੇਸ ਦੇਖਣ ਨੂੰ ਮਿਲੇ ਜੋ ਕਿ ਕੋਰੋਨਾ ਦਾ ਇਕ ਵੱਡਾ ਬਲਾਸਟ ਹੈ। ਜ਼ਿਲ੍ਹੇ ਵਿਚ ਹੁਣ ਕੋਰੋਨਾ ਮਹਾਮਾਰੀ ਦੇ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 399 ਹੋ ਗਿਆ ਹੈ, ਜਿਨ੍ਹਾਂ ਵਿਚੋਂ 7 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 307 ਮਰੀਜ਼ ਕੋਰੋਨਾ ਤੋਂ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ।