ਚੰਡੀਗੜ੍ਹ 'ਚ ਪਹਿਲੀ ਵਾਰ 'ਕੋਰੋਨਾ' ਦਾ ਵੱਡਾ ਧਮਾਕਾ, ਰਾਜਪਾਲ ਬਦਨੌਰ ਦੀ ਰਿਪੋਰਟ ਵੀ ਆਈ ਸਾਹਮਣੇ

Monday, Aug 10, 2020 - 08:52 AM (IST)

ਚੰਡੀਗੜ੍ਹ 'ਚ ਪਹਿਲੀ ਵਾਰ 'ਕੋਰੋਨਾ' ਦਾ ਵੱਡਾ ਧਮਾਕਾ, ਰਾਜਪਾਲ ਬਦਨੌਰ ਦੀ ਰਿਪੋਰਟ ਵੀ ਆਈ ਸਾਹਮਣੇ

ਚੰਡੀਗੜ੍ਹ (ਅਸ਼ਵਨੀ) : ਸ਼ਹਿਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਐਤਵਾਰ ਨੂੰ ਪਹਿਲੀ ਵਾਰ ਸ਼ਹਿਰ 'ਚ ਕੋਰੋਨਾ ਦਾ ਵੱਡਾ ਧਮਾਕਾ ਹੋਇਆ। 4 ਮਹੀਨਿਆਂ 'ਚ ਪਹਿਲੀ ਵਾਰ ਸ਼ਹਿਰ 'ਚ 89 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਕੁੱਲ ਮਰੀਜ਼ਾਂ ਦੀ ਗਿਣਤੀ 1515 ਹੋ ਗਈ ਹੈ, ਜਦੋਂ ਕਿ 32 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਉੱਥੇ ਹੀ ਸ਼ਹਿਰ ਅੰਦਰ ਸਰਗਰਮ ਮਰੀਜ਼ਾਂ ਦੀ ਗਿਣਤੀ 585 ਹੋ ਗਈ ਹੈ। ਐਤਵਾਰ ਨੂੰ 60 ਲੋਕਾਂ ਦੀ ਰਿਪੋਰਟ ਆਰ. ਟੀ. ਪੀ. ਸੀ. ਆਰ. ਟੈਸਟਿੰਗ ਨਾਲ ਆਈ, ਜਦੋਂ ਕਿ 29 ਦੀ ਰਿਪੋਰਟ ਐਂਟੀਜਨ ਟੈਸਟਿੰਗ 'ਚ ਪਾਜ਼ੇਟਿਵ ਪਾਈ ਗਈ।

ਇਹ ਵੀ ਪੜ੍ਹੋ : ਡੇਰਾਬੱਸੀ 'ਚ ਛਾਪੇਮਾਰੀ ਦੌਰਾਨ ਪੁਲਸ ਹੱਥ ਲੱਗਾ 'ਸਪੀਰਿਟ' ਦਾ ਵੱਡਾ ਜ਼ਖੀਰਾ
ਪੰਜਾਬ ਰਾਜ ਭਵਨ 'ਚ ਪੁੱਜਾ 'ਕੋਰੋਨਾ', ਰਾਜਪਾਲ ਬਦਨੌਰ ਦੀ ਆਈ ਰਿਪੋਰਟ
ਕੋਰੋਨਾ ਵਾਇਰਸ ਨੇ ਪੰਜਾਬ ਭਵਨ ਨੂੰ ਵੀ ਆਪਣੀ ਗ੍ਰਿਫ਼ਤ 'ਚ ਲੈ ਲਿਆ ਹੈ। ਐਤਵਾਰ ਨੂੰ ਰਾਜਪਾਲ ਦੇ ਪ੍ਰਮੁੱਖ ਸਕੱਤਰ ਜੇ. ਐੱਮ. ਬਾਲਾਮੁਰਗਨ ਸਿੰਘ ਤੋਂ ਇਲਾਵਾ 4 ਹੋਰ ਕਰਮਚਾਰੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਹਾਲਾਂਕਿ ਰਾਜਪਾਲ ਵੀ. ਪੀ. ਸਿੰਘ ਬਦਨੌਰ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਸਾਰੇ ਪੀੜਤ ਕਰਮਚਾਰੀਆਂ ਨੂੰ ਘਰ 'ਚ ਇਕਾਂਤਵਾਸ ਕਰ ਦਿੱਤਾ ਗਿਆ ਹੈ। ਰਾਜ ਭਵਨ ਦੇ ਬੁਲਾਰੇ ਦੀ ਮੰਨੀਏ ਤਾਂ ਪੰਜਾਬ ਰਾਜ ਭਵਨ 'ਚ 2 ਦਿਨ ਤੱਕ ਲਗਾਤਾਰ ਰੈਪਿਡ ਐਂਟੀਜਨ ਟੈਸਟ ਕੀਤੇ ਗਏ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ 'ਤੇ ਮਿਹਰਬਾਨ ਕੈਪਟਨ ਸਰਕਾਰ, ਦੇਵੇਗੀ ਇਹ ਖ਼ਾਸ ਸਹੂਲਤ

ਇਸ ਦੌਰਾਨ 336 ਸੁਰੱਖਿਆ ਮੁਲਾਜ਼ਮਾਂ ਤੇ ਹੋਰ ਕਰਮਚਾਰੀਆਂ ਦਾ ਟੈਸਟ ਕੀਤਾ ਗਿਆ। ਇਨ੍ਹਾਂ 'ਚੋਂ ਪ੍ਰਮੁੱਖ ਸਕੱਤਰ ਤੇ ਚਾਰ ਮੁਲਾਜ਼ਮ ਪਾਜ਼ੇਟਿਵ ਪਾਏ ਗਏ ਹਨ। ਇਹ ਸਾਰੇ ਏਸਿੰਪਟੋਮੈਟਿਵ ਹਨ। ਕੋਰੋਨਾ ਦੀ ਦਸਤਕ ਨਾਲ ਪੰਜਾਬ ਰਾਜ ਭਵਨ ਨੂੰ ਨਿਗਰਾਨੀ 'ਚ ਰੱਖਿਆ ਜਾ ਰਿਹਾ ਹੈ। ਸਾਰੀਆਂ ਥਾਵਾਂ ਸੈਨੇਟਾਈਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ 'ਚ ਪ੍ਰਮੁੱਖ ਸਕੱਤਰ ਦੇ ਸੰਪਰਕ 'ਚ ਆਏ ਸਾਰੇ ਲੋਕਾਂ ਨੂੰ ਸਿਹਤ ਮਹਿਕਮੇ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਅਤੇ ਨਾਲ ਹੀ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਢੱਡਰੀਆਂ ਵਾਲਿਆਂ ਨੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ 'ਤੇ ਫਿਰ ਸਾਧਿਆ ਨਿਸ਼ਾਨਾ
ਮਰੀਜ਼ਾਂ ਦੀ ਭੀੜ ਵਧਾ ਰਹੀ ਵਾਇਰਸ
ਰੈਜ਼ੀਡੈਂਟ ਡਾਕਟਰਾਂ ਦਾ ਕਹਿਣਾ ਹੈ ਕਿ ਜਿਹੜੇ ਇਲਾਕਿਆਂ 'ਚ ਡਾਕਟਰ ਅਤੇ ਦੂਜੇ ਸਿਹਤ ਕਾਮੇ ਕੰਮ ਕਰ ਰਹੇ ਹਨ, ਉੱਥੇ ਬਹੁਤ ਜ਼ਿਆਦਾ ਭੀੜ ਹੁੰਦੀ ਹੈ। ਖਾਸ ਕਰਕੇ ਸੈਕਟਰ 51 ਅਤੇ 52 'ਚ ਅਜਿਹੇ ਹਾਲਾਤ ਹਨ। ਡਾਕਟਰ ਕਹਿੰਦੇ ਹਨ ਕਿ ਸਟਾਫ਼ ਦੇ ਨਾਲ-ਨਾਲ ਇੱਥੇ ਅਮਰਜੈਂਸੀ 'ਚ ਆਉਣ ਵਾਲੇ ਮਰੀਜ਼ ਵੀ ਵਾਇਰਸ ਦੀ ਲਪੇਟ 'ਚ ਆ ਰਹੇ ਹਨ। ਇੱਥੇ ਆਉਂਦਿਆਂ ਹੀ ਮਰੀਜ਼ ਦੀ ਟੈਸਟਿੰਗ ਕੀਤੀ ਜਾਂਦੀ ਹੈ, ਜੋ ਕਿ ਨਿਯਮ ਹੈ। ਪਿਛਲੇ ਕਈ ਹਫ਼ਤਿਆਂ ਤੋਂ ਦੇਖਿਆ ਜਾ ਰਿਹਾ ਹੈ ਕਿ ਮਰੀਜ਼ ਦੀ ਰਿਪੋਰਟ ਨੈਗੇਟਿਵ ਆਉਂਦੀ ਹੈ ਪਰ ਜਦੋਂ ਦੋ-ਚਾਰ ਦਿਨਾਂ ਬਾਅਦ ਉਸ ਨੂੰ ਚੈੱਕ ਕੀਤਾ ਜਾਂਦਾ ਹੈ ਤਾਂ ਉਸ 'ਚ ਲੱਛਣ ਆਉਣ ਲੱਗਦੇ ਹਨ, ਟੈਸਟਿੰਗ ਦੁਬਾਰਾ ਹੁੰਦੀ ਹੈ ਤਾਂ ਰਿਪੋਰਟ ਪਾਜ਼ੇਟਿਵ ਆ ਜਾਂਦੀ ਹੈ। ਜੀ. ਐੱਮ. ਸੀ. ਐੱਚ.-32 ਦੇ ਜਿਹੜੇ ਡਾਕਟਰਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਉਹ ਪੀਡੀਐਟ੍ਰਿਕਸ, ਜਰਨਲ ਸਰਜਰੀ ਅਤੇ ਗਾਇਨੀ ਮਹਿਕਮੇ ਤੋਂ ਹਨ। 



 


author

Babita

Content Editor

Related News