ਪਟਿਆਲਾ ’ਚ ਕੋਰੋਨਾ ਬਲਾਸਟ, 366 ਨਵੇਂ ਮਾਮਲੇ ਆਏ ਤੇ 1 ਦੀ ਮੌਤ

01/04/2022 7:21:48 PM

ਪਟਿਆਲਾ (ਬਿਊਰੋ)-ਜ਼ਿਲ੍ਹਾ ਪਟਿਆਲਾ ’ਚ ਕੋਰੋਨਾ ਬਲਾਸਟ ਹੋਇਆ ਹੈ। ਇਥੇ 366 ਲੋਕਾਂ ਦੀਆਂ ਕੋਰੋਨਾ ਰਿਪੋਰਟਾਂ ਪਾਜ਼ੇਟਿਵ ਤੇ ਇਕ ਕੋਰੋਨਾ ਮਰੀਜ਼ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਜ਼ਿਲ੍ਹੇ ’ਚ ਪ੍ਰਾਪਤ 2266 ਕੋਵਿਡ ਰਿਪੋਰਟਾਂ ’ਚੋਂ 366 ਕੇਸ ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ’ਚੋਂ ਪਟਿਆਲਾ ਸ਼ਹਿਰ ਨਾਲ 330, ਸਮਾਣਾ 3, ਰਾਜਪੁਰਾ 3, ਬਲਾਕ ਭਾਦਸੋਂ ਤੋਂ 2, ਬਲਾਕ ਕੋਲੀ 16, ਬਲਾਕ ਕਾਲੋਮਾਜਰਾ 1,  ਬਲਾਕ ਹਰਪਾਲਪੁਰ 3, ਬਲਾਕ ਸ਼ੁਤਰਾਣਾ 1 ਅਤੇ ਬਲਾਕ ਦੁਧਨਸਾਧਾਂ ਨਾਲ 7 ਕੇਸ ਸਬੰਧਤ ਹਨ। 15 ਕੇਸ ਦੁਸਰੇ ਸੂਬਿਆਂ ’ਚ ਸ਼ਿਫਟ ਹੋਣ ਕਾਰਨ ਜ਼ਿਲ੍ਹੇ ’ਚ ਕੋਵਿਡ ਪਾਜ਼ੇਟਿਵ ਕੇਸਾਂ ਦੀ ਗਿਣਤੀ 49875 ਹੋ ਗਈ ਹੈ ਤੇ ਮਿਸ਼ਨ ਫਤਿਹ ਤਹਿਤ 2 ਮਰੀਜ਼ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 47671 ਹੋ ਗਈ ਹੈ।

ਇਹ ਵੀ ਪੜ੍ਹੋ : ਨੌਜਵਾਨਾਂ ਲਈ 'ਰੁਜ਼ਗਾਰ ਗਾਰੰਟੀ ਸਕੀਮ' ਲਾਂਚ, CM ਚੰਨੀ ਨੇ 1 ਲੱਖ ਨੌਕਰੀਆਂ ਦੇਣ ਦਾ ਕੀਤਾ ਵਾਅਦਾ

ਉਨ੍ਹਾਂ ਦੱਸਿਆ ਕਿ ਐਕਟਿਵ ਕੇਸਾਂ ਦੀ ਗਿਣਤੀ 839 ਹੋ ਗਈ ਹੈ। ਅੱਜ ਜ਼ਿਲ੍ਹੇ ’ਚ ਇਕ ਕੋਵਿਡ ਪਾਜ਼ੇੂਟਿਵ ਮਰੀਜ਼ ਦੀ ਮੌਤ ਹੋਣ ਕਾਰਣ ਮੌਤਾਂ ਦੀ ਕੁਲ ਗਿਣਤੀ 1365 ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ’ਚ ਜ਼ਿਆਦਾਤਰ ਪਾਜ਼ੇਟਿਵ ਕੇਸ ਅਨੰਦ ਨਗਰ ਬੀ, ਨਿਊ ਲਾਲ ਬਾਗ, ਮਜੀਠੀਆ ਅੇਨਕਲੇਵ,  ਐੱਸ. ਐੱਸ. ਟੀ. ਨਗਰ, ਸਰਕਾਰੀ ਮੈਡੀਕਲ ਕਾਲਜ, ਲੈਹਿਲ, ਮਾਡਲ ਟਾਊਨ ਆਦਿ ਏਰੀਏ ’ਚੋਂ ਪਾਏ ਗਏ ਹਨ।

ਇਹ ਵੀ ਪੜ੍ਹੋ : ਬੰਟੀ ਰੋਮਾਣਾ ਦਾ ਕਾਂਗਰਸ ਤੇ ‘ਆਪ’ ’ਤੇ ਵੱਡਾ ਇਲਜ਼ਾਮ, ਕਿਹਾ-ਦੋਵੇਂ ਖੇਡ ਰਹੀਆਂ ਫਿਕਸਡ ਮੈਚ

ਅੱਜ ਇਨ੍ਹਾਂ ਥਾਵਾਂ ’ਤੇ ਲਾਈ ਜਾਵੇਗੀ ਵੈਕਸੀਨ
ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਮਾਡਲ ਟਾਊਨ, ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ. ਐੱਮ. ਡਬਲਿਉ. ਰੇਲਵੇ ਹਸਪਤਾਲ, ਪੁਲਸ ਲਾਈਨਜ਼, ਸੰਜੇ ਕਾਲੋਨੀ (ਸੋਹਣ ਸਿੰਘ ਏਰੀਆ, ਨੇਡ਼ੇ ਸਫਾਬਾਦੀ ਗੇਟ), ਅਗਰਸੈਨ ਹਸਪਤਾਲ ਨੇੜੇ ਬੱਸ ਸਟੈਂਡ, ਪਹਿਲੀ ਮੰਜ਼ਿਲ ਏ. ਸੀ. ਮਾਰਕੀਟ, ਡਾ. ਅਨਿਲਜੀਤ ਹਸਪਤਾਲ, ਸਮਾਣਾ ਦੇ ਸਬ-ਡਵੀਜ਼ਨ ਹਸਪਤਾਲ, ਨਾਭਾ ਦੇ ਸਬ-ਡਵੀਜ਼ਨ ਹਸਪਤਾਲ ਅਤੇ ਪਟੇਲ ਨਗਰ, ਰਾਜਪੁਰਾ ਦੇ ਸਿਵਲ ਹਸਪਤਾਲ ਤੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ-2 ਤੋਂ ਇਲਾਵਾ ਬਲਾਕ ਕੌਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾ ’ਚ ਅਤੇ ਅਧੀਨ ਆਉਂਦੇ ਪਿੰਡਾਂ ’ਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਸਰਕਾਰੀ ਨਰਸਿੰਗ ਸਕੂਲ ਮਾਤਾ ਕੌਸ਼ਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।
 

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


Manoj

Content Editor

Related News