ਪਟਿਆਲਾ ’ਚ ਫਿਰ ‘ਕੋਰੋਨਾ’ ਬਲਾਸਟ, ਲਾਅ ਯੂਨੀਵਰਸਿਟੀ ਦੇ 61 ਹੋਰ ਵਿਦਿਆਰਥੀ ਆਏ ‘ਕੋਰੋਨਾ’ ਪਾਜ਼ੇਟਿਵ

05/05/2022 10:56:38 AM

ਪਟਿਆਲਾ (ਪਰਮੀਤ) : ਪਟਿਆਲਾ ’ਚ ਇਕ ਵਾਰ ਫਿਰ ਤੋਂ ਕੋਰੋਨਾ ਬਲਾਸਟ ਹੋਇਆ। ਜਾਣਕਾਰੀ ਅਨੁਸਾਰ ਅੱਜ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ 61 ਹੋਰ ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ। ਹੁਣ ਤੱਕ ਯੂਨੀਵਰਸਿਟੀ ’ਚ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 122 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮਿਤ ਨੇ ਦੱਸਿਆ ਕਿ ਅਸੀਂ ਸੈਂਪਲਿੰਗ ਹੋਰ ਵਧਾਈ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ 'ਚ 46 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਇਸ ਤੋਂ ਪਹਿਲਾਂ ਯੂਨੀਵਰਸਿਟੀ 'ਚ 7 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਮਿਲੇ ਸਨ।

ਇਹ ਵੀ ਪੜ੍ਹੋ : ਭਗਵੰਤ ਮਾਨ ਦੀ ਚਿਤਾਵਨੀ, ਕਿਹਾ-ਸਭ ਦੇ ਕਾਗਜ਼ ਨਿਕਲ ਰਹੇ, ਬੁਲਡੋਜ਼ਰ ਕਿੱਥੇ-ਕਿੱਥੇ ਚੱਲੇਗਾ ਵੇਖਦੇ ਰਹੋ

ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨ ਦੇ ਅੰਕੜਿਆਂ ਅਨੁਸਾਰ ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 3,205 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤ ਹੋ ਚੁੱਕੇ ਲੋਕਾਂ ਦੀ ਗਿਣਤੀ ਵਧ ਕੇ 4,30,88,118 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੀ ਵਧ ਕੇ 19,509 'ਤੇ ਪਹੁੰਚ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਸੰਕਰਮਣ ਨਾਲ 31 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 5,23,920 ਹੋ ਗਈ। ਉੱਥੇ ਹੀ ਦੇਸ਼ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 19,509 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.05 ਫੀਸਦੀ ਹੈ। 

ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਸਰਕਾਰ ਨੇ ਵੀਜ਼ੇ ਦੇਣ ਸਬੰਧੀ ਰਫ਼ਤਾਰ ਕੀਤੀ ਤੇਜ਼

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News