ਸੰਗਰੂਰ ''ਚ ਕੋਰੋਨਾ ਧਮਾਕਾ, 45 ਨਵੇਂ ਕੇਸਾਂ ਦੀ ਹੋਈ ਪੁਸ਼ਟੀ

Saturday, Jun 27, 2020 - 07:35 PM (IST)

ਸੰਗਰੂਰ ''ਚ ਕੋਰੋਨਾ ਧਮਾਕਾ, 45 ਨਵੇਂ ਕੇਸਾਂ ਦੀ ਹੋਈ ਪੁਸ਼ਟੀ

ਸੰਗਰੂਰ,(ਵਿਜੈ ਕੁਮਾਰ ਸਿੰਗਲਾ)- ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 'ਚ ਜ਼ਿਲ੍ਹਾ ਸੰਗਰੂਰ ਅੰਦਰ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ। ਅੱਜ ਆਈਆਂ ਰਿਪੋਰਟਾਂ ਅਨੁਸਾਰ ਜ਼ਿਲ੍ਹਾ ਸੰਗਰੂਰ ਅੰਦਰ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਵੱਡਾ ਬਲਾਸਟ ਹੋਇਆ ਹੈ। ਅੱਜ 45 ਕੇਸ ਨਵੇਂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਜਿਨ੍ਹਾਂ 'ਚ ਮਾਲੇਰਕੋਟਲਾ ਬਲਾਕ ਤੋਂ 32, ਧੂਰੀ ਬਲਾਕ ਤੋਂ 1, ਸੰਗਰੂਰ ਤੋਂ 8 ਤੇ ਸ਼ੇਰਪੁਰ ਦੇ 3 ਕੇਸ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਸੰਗਰੂਰ ਅੰਦਰ ਇਕ ਦਰਜਨ ਦੇ ਕਰੀਬ ਮੌਤਾਂ ਕੋਰੋਨਾ ਪਾਜ਼ੇਟਿਵ ਕੇਸਾਂ ਦੀਆਂ ਹੋ ਚੁੱਕੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅੰਦਰ ਮਾਸਕ ਪਾਉਣਾ, ਸਮਾਜਿਕ ਦੂਰੀ ਰੱਖਣ ਅਤੇ ਹੋਰ ਕੋਰੋਨਾ ਨਾਲ ਸਬੰਧਤ ਜਾਣਕਾਰੀ ਦੇਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ।


author

Bharat Thapa

Content Editor

Related News