ਕੋਰੋਨਾ ਦੇ ਵੱਧ ਰਹੇ ਮਾਮਲਿਆਂ 'ਤੇ ਕੈਪਟਨ ਚਿੰਤਤ, ਕੀਤਾ ਵੱਡਾ ਖ਼ੁਲਾਸਾ

11/21/2020 7:37:30 PM

ਚੰਡੀਗੜ੍ਹ : ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਚੱਲਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਜ਼ਾਹਰ ਕੀਤੀ ਹੈ। ਇਸ ਦੇ ਚੱਲਦੇ ਮੁੱਖ ਮੰਤਰੀ ਵਲੋਂ ਸ਼ਨੀਵਾਰ ਨੂੰ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਮੁੱਖ ਮੰਤਰੀ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਦਸੰਬਰ ਦੇ ਅੱਧ ਵਿਚ ਕੋਰੋਨਾ ਲਾਗ ਦੀ ਬੀਮਾਰੀ ਦੀ ਦੂਜੀ ਲਹਿਰ ਆ ਸਕਦੀ ਹੈ। ਇਸ ਲਈ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਪੂਰੀ ਤਰ੍ਹਾਂ ਸਰਗਰਮ ਰਹਿਣ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਮੁੱਖ ਮੰਤਰੀ ਵਲੋਂ 107 ਸਿਹਤ ਕੇਂਦਰਾ ਦਾ ਪੰਜਾਬ ਭਰ ਵਿਚ ਆਨਲਾਈਨ ਉਦਘਾਟਨ ਵੀ ਕੀਤਾ ਗਿਆ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਕੋਰੋਨਾ ਟੈਸਟ ਦੀ ਸਮਰੱਥਾ ਵੀ ਵਧਾ ਦਿੱਤੀ ਗਈ ਹੈ, ਇਸ ਲਈ ਸਿਹਤ ਵਿਭਾਗ ਸ਼ਲਾਘਾਯੋਗ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ :   ਮੁੱਖ ਮੰਤਰੀ ਨਾਲ ਮੀਟਿੰਗ 'ਤੇ ਕਿਸਾਨ ਨੇਤਾ ਦਾ ਵੱਡਾ ਬਿਆਨ

ਇਸ ਦੇ ਨਾਲ ਹੀ ਮੁੱਖ ਮੰਤਰ ਨੇ ਕਿਹਾ ਕਿ ਅਜੇ ਖ਼ਤਰਾ ਪੂਰੀ ਤਰ੍ਹਾਂ ਟਲਿਆ ਨਹੀਂ ਹੈ ਅਤੇ ਪੂਰਨ ਅਹਿਤਿਆਤ ਦੀ ਲੋੜ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਜਿੱਥੇ ਪੰਜਾਬ ਵਿਚ ਵੀ ਕੋਰੋਨਾ ਪੀੜਤਾ ਦੀ ਗਿਣਤੀ ਆਏ ਦਿਨ ਵੱਧ ਰਹੀ ਹੈ, ਉਥੇ ਹੀ ਦੇਸ਼ ਦੇ ਕੁੱਝ ਸੂਬਿਆਂ ਵਿਚ ਤਾਲਾਬੰਦੀ ਅਤੇ ਪਬਲਿਕ ਕਰਫਿਊ ਲਗਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹਰਿਆਣਾ ਵਿਚ ਵੀ ਸਰਕਾਰ ਵਲੋਂ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ। ਜਦਕਿ ਪਾਸੇ ਪੰਜਾਬ ਸਰਕਾਰ ਵਲੋਂ ਸਾਰੇ ਮਾਮਲੇ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਿਹਤ ਵਿਭਾਗ ਨੂੰ ਸਖ਼ਤ ਹਿਦਾਇਤਾਂ ਦਿੱਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ :  ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਪਿਓ ਦੇ ਸਾਹਮਣੇ ਮੌਤ ਦੇ ਮੂੰਹ 'ਚ ਗਈ ਸੁੱਖਾਂ ਲੱਦੀ ਧੀ

Gurminder Singh

This news is Content Editor Gurminder Singh