ਚੰਡੀਗੜ੍ਹ ''ਚ ਡੇਢ ਮਹੀਨੇ ਮਗਰੋਂ ਮੁੜ ਆਇਆ ਕੋਰੋਨਾ ਕੇਸ, ਸਿਹਤ ਵਿਭਾਗ ਨੇ ਜਾਰੀ ਕੀਤੀ ਹੈ ਐਡਵਾਈਜ਼ਰੀ
Monday, Dec 25, 2023 - 06:32 PM (IST)
ਚੰਡੀਗੜ੍ਹ (ਪਾਲ) : 18 ਨਵੰਬਰ ਤੋਂ ਬਾਅਦ ਸ਼ਹਿਰ 'ਚ ਇਕ ਕੋਵਿਡ ਪਾਜ਼ੇਟਿਵ ਕੇਸ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਅਨੁਸਾਰ ਇਕ ਔਰਤ 'ਚ ਕੋਵਿਡ ਦੀ ਪੁਸ਼ਟੀ ਹੋਈ ਹੈ, ਜੋ ਕਿ ਸੈਕਟਰ-43 ਦੀ ਵਸਨੀਕ ਹੈ। ਐਡਵਾਈਜ਼ਰੀ ਜਾਰੀ ਕਰਨ ਤੋਂ ਬਾਅਦ ਵਿਭਾਗ ਨੇ ਕੋਵਿਡ ਟੈਸਟਿੰਗ ਸ਼ੁਰੂ ਕਰ ਦਿੱਤੀ ਹੈ। ਪਿਛਲੇ 24 ਘੰਟਿਆਂ 'ਚ 46 ਲੋਕਾਂ ਦੀ ਜਾਂਚ ਕੀਤੀ ਗਈ ਹੈ। ਮਰੀਜ਼ 'ਚ ਕੋਈ ਨਵਾਂ ਵੇਰੀਐਂਟ ਜੇ. ਐੱਨ.1 ਹੈ ਜਾਂ ਨਹੀਂ, ਇਹ ਜਾਂਚ ਕਰਨ ਲਈ ਸੈਂਪਲ ਲਏ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਨਸ਼ਾ ਕਰਨ ਨੂੰ ਲੈ ਕੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ, ਪੜ੍ਹੋ ਪੂਰੀ ਖ਼ਬਰ
ਪਿਛਲੇ ਵੀਰਵਾਰ ਸਿਹਤ ਵਿਭਾਗ ਨੇ ਸੂਬਾ ਪੱਧਰ ’ਤੇ ਕੋਵਿਡ ਸਬੰਧੀ ਮੀਟਿੰਗ ਕੀਤੀ। ਡਾਇਰੈਕਟਰ ਸਿਹਤ ਸੇਵਾਵਾਂ ਡਾ. ਸੁਮਨ ਸਿੰਘ ਦਾ ਕਹਿਣਾ ਸੀ ਕਿ ਮੀਟਿੰਗ 'ਚ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਨਵੇਂ ਵੇਰੀਐਂਟ ਸਬੰਧੀ ਚਰਚਾ ਹੋਈ ਸੀ। ਸਾਵਧਾਨੀ ਵਜੋਂ ਵਿਭਾਗ ਨੇ ਕੋਵਿਡ ਐਡਵਾਈਜ਼ਰੀ ਜਾਰੀ ਕੀਤੀ ਸੀ। ਫਿਲਹਾਲ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਜੇਕਰ ਮਾਮਲੇ ਵੱਧਦੇ ਹਨ ਅਤੇ ਕੇਂਦਰ ਤੋਂ ਕੋਈ ਹੁਕਮ ਆਉਂਦਾ ਹੈ ਤਾਂ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਭੀੜ-ਭੜੱਕੇ ਵਾਲੇ ਇਲਾਕੇ ’ਚ ਮਾਸਕ ਪਾਓ
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਟ੍ਰੈਫਿਕ ਅਲਰਟ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਡਾਕਟਰਾਂ ਅਤੇ ਸਿਹਤ ਸੰਭਾਲ ਮੁਲਾਜ਼ਮਾਂ, ਮਰੀਜ਼ਾਂ ਅਤੇ ਉਨ੍ਹਾਂ ਦੇ ਅਟੈਂਡੈਂਟ ਮਾਸਕ ਦੀ ਵਰਤੋਂ ਜ਼ਰੂਰ ਕਰਨ।
ਖੰਘਦੇ ਜਾਂ ਛਿੱਕਦੇ ਸਮੇਂ ਰੁਮਾਲ ਜਾਂ ਟਿਸ਼ੂ ਦੀ ਵਰਤੋਂ ਕਰੋ।
ਹੱਥਾਂ ਨੂੰ ਚੰਗੀ ਤਰ੍ਹਾਂ ਧੋਵੋ।
ਜੇਕਰ ਤੁਸੀਂ ਬੀਮਾਰ ਹੋ ਤਾਂ ਕਿਸੇ ਨੂੰ ਮਿਲਣ ਤੋਂ ਗੁਰੇਜ਼ ਕਰੋ।
ਜੇਕਰ ਤੁਹਾਨੂੰ ਬੁਖ਼ਾਰ, ਖੰਘ ਜਾਂ ਸਾਹ ਲੈਣ ਵਿਚ ਤਕਲੀਫ਼ ਹੈ ਤਾਂ ਤੁਰੰਤ ਡਾਕਟਰਾਂ ਨਾਲ ਸੰਪਰਕ ਕਰੋ।
ਜੇਕਰ ਕੋਈ ਵਿਅਕਤੀ ਕੋਵਿਡ ਪਾਜ਼ੇਟਿਵ ਪਾਇਆ ਜਾਂਦਾ ਹੈ ਤਾਂ ਉਸ ਨੂੰ 7 ਦਿਨਾਂ ਲਈ ਆਪਣੇ ਆਪ ਨੂੰ ਵੱਖਰਾ ਰੱਖਣਾ ਚਾਹੀਦਾ ਹੈ ਅਤੇ ਜੇਕਰ ਸਮੱਸਿਆ ਗੰਭੀਰ ਹੈ ਤਾਂ ਨਜ਼ਦੀਕੀ ਸਿਹਤ ਸੰਭਾਲ ਕੇਂਦਰ ਵਿਚ ਜਾਓ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8