ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਰਕੇ ਬਦਲਿਆ ਪੰਜਾਬ ਦੇ ਬੈਂਕਾਂ ਦਾ ਸਮਾਂ

Friday, Apr 30, 2021 - 05:44 PM (IST)

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਰਕੇ ਬਦਲਿਆ ਪੰਜਾਬ ਦੇ ਬੈਂਕਾਂ ਦਾ ਸਮਾਂ

ਜੈਤੋ (ਪਰਾਸ਼ਰ) - ਕੋਰੋਨਾ ਦਾ ਕਹਿਰ ਦਿਨ-ਬ-ਦਿਨ ਜਾਰੀ ਹੈ, ਜਿਸ ਕਰਕੇ ਰੋਜ਼ਾਨਾ ਕੋਰੋਨਾ ਦੇ ਮਾਮਲਿਆਂ ’ਚ ਵਾਧਾ ਹੋ ਰਿਹਾ ਹੈ। ਪੰਜਾਬ 'ਚ ਲਗਾਤਾਰ ਫੈਲ ਰਹੇ ਕੋਰੋਨਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਬੈਂਕਾਂ ਨੂੰ ਲੈ ਕੇ ਇਕ ਅਹਿਮ ਫ਼ੈਸਲਾ ਕੀਤਾ ਹੈ। ਇਸ ਫ਼ੈਸਲੇ ਦੇ ਅਨੁਸਾਰ ਸੂਬੇ ਦੇ ਸਾਰੇ ਬੈਂਕ ਸਵੇਰੇ 10 ਵਜੇ ਤੋਂ ਲੈ ਕੇ 2 ਵਜੇ ਤੱਕ ਖੁੱਲ੍ਹੇ ਰਹਿਣਗੇ। ਦੱਸ ਦੇਈਏ ਕਿ ਸੂਬੇ ਦੇ ਸਾਰੇ ਬੈਂਕਾਂ ਦੇ ਖੁੱਲ੍ਹਣ ਦਾ ਸਮਾਂ 10 ਵਜੇ ਤੋਂ ਲੈ ਕੇ 5 ਵਜੇ ਤੱਕ ਦਾ ਸੀ। ਕੋਰੋਨਾ ਦੇ ਵੱਧ ਰਹੇ ਕੇਸਾਂ ਕਰਕੇ ਇਕ ਵਾਰ ਫਿਰ ਤੋਂ ਬੈਂਕਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 


author

rajwinder kaur

Content Editor

Related News