ਜ਼ਿਲ੍ਹਾ ਪ੍ਰਸ਼ਾਸਨ ਦੀ ਚਿੰਤਾ ਵਧੀ, ਪਿੰਡਾਂ ''ਚੋਂ ਨਿਕਲ ਰਹੇ 40 ਫ਼ੀਸਦੀ ''ਕੋਰੋਨਾ'' ਕੇਸ

Thursday, May 13, 2021 - 04:37 PM (IST)

ਜ਼ਿਲ੍ਹਾ ਪ੍ਰਸ਼ਾਸਨ ਦੀ ਚਿੰਤਾ ਵਧੀ, ਪਿੰਡਾਂ ''ਚੋਂ ਨਿਕਲ ਰਹੇ 40 ਫ਼ੀਸਦੀ ''ਕੋਰੋਨਾ'' ਕੇਸ

ਪਟਿਆਲਾ/ਸਨੌਰ (ਮਨਦੀਪ ਸਿੰਘ ਜੋਸਨ) : ਕੋਰੋਨਾ ਦਾ ਡਰ ਦਿਨੋਂ-ਦਿਨ ਵੱਧਦਾ ਹੀ ਜਾ ਰਿਹਾ ਹੈ ਅਤੇ ਲੋਕਾਂ ਵਿੱਚ ਵੀ ਇਸ ਦਾ ਫੈਲਾਅ ਵੱਧਦਾ ਦੇਖ ਕੇ ਪ੍ਰਸ਼ਾਸ਼ਨਿਕ ਅਧਿਕਾਰੀ ਵੱਡੀ ਚਿੰਤਾ ਵਿੱਚ ਹਨ। ਇਸ ਦਾ ਕਾਰਨ ਹੈ ਕਿ ਪ੍ਰਸ਼ਾਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ 40 ਫ਼ੀਸਦੀ ਕੇਸ ਪਿੰਡਾਂ ਵਿੱਚੋਂ ਹੀ ਨਿਕਲ ਕੇ ਸਾਹਮਣੇ ਆ ਰਹੇ ਹਨ। ਇਸ ਸਬੰਧੀ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਕਿਸਾਨ ਜੋ ਪਿੰਡਾਂ ਵਿੱਚ ਆ ਰਹੇ ਹਨ, ਉਨ੍ਹਾਂ ਦੀ ਟੈਸਟਿੰਗ ਨਾ ਹੋਣ ਕਾਰਨ ਕੋਰੋਨਾ ਇੰਨੀ ਤੇਜ਼ੀ ਨਾਲ ਫੈਲ ਰਿਹਾ ਹੈ।

ਇਸ ਕਾਰਨ ਕੋਰੋਨਾ ਦੇ ਕੇਸਾਂ ਦਾ ਅੰਕੜਾ ਪਿੰਡਾਂ ਦੇ ਵਿੱਚ ਸਭ ਤੋਂ ਵੱਧ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਪ੍ਰਸ਼ਾਸ਼ਨ ਸਖ਼ਤੀ ਵਰਤਦੇ ਹੋਏ ਜੋ ਕਿ ਕਿਸਾਨ ਵੀਰ ਦਿੱਲੀ ਬਾਰਡਰਾਂ ਤੋਂ ਵਾਪਸ ਆਉਣਗੇ, ਉਨ੍ਹਾਂ ਦੇ ਸਿਹਤ ਵਿਭਾਗ ਵੱਲੋਂ ਪਿੰਡਾਂ ਵਿੱਚ ਜਾ ਕੇ ਰੈਪਿਡ ਟੈਸਟ ਕੀਤੇ ਜਾਣਗੇ। ਇਸ ਦੇ ਲਈ ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਵੱਧ ਰਹੀ ਮਹਾਮਾਰੀ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਜੇਕਰ ਸਮੇਂ ਰਹਿੰਦੇ ਇਨ੍ਹਾਂ ਲੋਕਾਂ ਦੇ ਟੈਸਟ ਕਰਕੇ ਕੋਰੋਨਾ 'ਤੇ ਕਾਬੂ ਨਾ ਪਾਇਆ ਗਿਆ ਤਾਂ ਇਨ੍ਹਾਂ ਕੇਸਾਂ ਵਿੱਚ ਵਾਧਾ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪਿੰਡ ਵਾਸੀਆਂ ਨੂੰ ਵੀ ਆਪਣਾ ਸਹਿਯੋਗ ਦਿੰਦੇ ਹੋਏ ਖ਼ੁਦ ਹੀ ਟੈਸਟ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਧਦੇ ਕੇਸਾਂ ਨੂੰ ਦੇਖਦੇ ਹੋਏ ਵੈਕਸੀਨੇਸ਼ਨ ਦਾ ਕੰਮ ਵੀ ਤੇਜ਼ ਕਰ ਦਿੱਤਾ ਗਿਆ ਹੈ, ਜਿਸਨੂੰ ਹੁਣ ਪਿੰਡਾਂ ਵਿੱਚ ਵੀ ਦੁੱਗਣੀ ਤੇਜ਼ੀ ਨਾਲ ਸ਼ੁਰੂ ਕੀਤੀ ਜਾ ਰਿਹਾ ਹੈ।


author

Babita

Content Editor

Related News