ਜ਼ਿਲ੍ਹਾ ਫਤਿਹਗੜ੍ਹ ਸਾਹਿਬ ''ਚ 8685 ਕੋਰੋਨਾ ਸ਼ੱਕੀਆਂ ਦੇ ਹੋਏ ਟੈਸਟ

Friday, Jun 26, 2020 - 01:50 PM (IST)

ਫਤਿਹਗੜ੍ਹ ਸਾਹਿਬ (ਜਗਦੇਵ) : ਜ਼ਿਲ੍ਹਾ ਫਤਹਿਗੜ੍ਹ ਸਾਹਿਬ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ 'ਚ ਹੁਣ ਤੱਕ 105 ਕੇਸ ਸਾਹਮਣੇ ਆ ਚੁੱਕੇ ਹਨ।

ਇਹ ਵੀ ਪੜ੍ਹੋ : ਨਾਭਾ ਪੁਲਸ ਵੱਲੋਂ ਅੰਤਰਰਾਸ਼ਟਰੀ ਡਰੱਗ ਦਿਵਸ 'ਤੇ ਟਰੱਕ ਡਰਾਈਵਰਾਂ ਨੂੰ ਕੀਤਾ ਗਿਆ ਜਾਗਰੂਕ

ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਐਨ. ਕੇ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ 8685 ਕੋਰੋਨਾ ਸ਼ੱਕੀ ਵਿਅਕਤੀਆਂ ਦੇ ਟੈਸਟ ਹੋ ਚੁੱਕੇ ਹਨ, ਜਿਨ੍ਹਾਂ 'ਚੋਂ 8100 ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ ਅਤੇ 480 ਦੇ ਨਤੀਜਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ, ਜਦੋਂ ਕਿ ਇਨ੍ਹਾਂ 'ਚ 80 ਮਰੀਜ਼ ਠੀਕ ਹੋ ਕੇ ਆਪੋ-ਆਪਣੇ ਘਰਾਂ ਨੂੰ ਪਹੁੰਚ ਚੁੱਕੇ ਹਨ।

ਇਹ ਵੀ ਪੜ੍ਹੋ : ਲੁਧਿਆਣਾ-ਦਿੱਲੀ ਉਡਾਣ 'ਤੇ ਕੋਰੋਨਾ ਦਾ ਸਾਇਆ, ਮੁਸਾਫਰਾਂ ਦੇ ਗ੍ਰਾਫ 'ਚ 80 ਫੀਸਦੀ ਗਿਰਾਵਟ

ਉਨ੍ਹਾਂ ਦੱਸਿਆ ਕਿ ਫ਼ਤਿਹਗੜ੍ਹ ਸਾਹਿਬ 'ਚ ਹੁਣ ਤੱਕ 25 ਕੇਸ ਸਰਗਰਮ ਰਹਿ ਗਏ ਹਨ, ਇਸ ਦੇ ਨਾਲ ਹੀ ਸਿਹਤ ਮਹਿਕਮੇ ਵੱਲੋਂ ਨਵੇਂ ਨਮੂਨੇ ਹੋਰ ਲਏ ਜਾ ਰਹੇ ਹਨ।
ਇਹ ਵੀ ਪੜ੍ਹੋ : ਪ੍ਰੀਖਿਆ ਰੱਦ ਹੋਣ ਤੋਂ ਬਾਅਦ ਬੋਲੇ ਵਿਦਿਆਰਥੀ, CBSE ਦਾ ਫੈਸਲਾ ਸਹੀ
 


Babita

Content Editor

Related News